10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਨਿਯਮਾਂ ਦੀ ਉਲੰਘਣਾ ਕਰਨ ਕਰਕੇ ਅਮਰਗੜ੍ਹ ਹਲਕੇ ’ਚ ਸ਼ਰਾਬ ਦੇ ਠੇਕੇ ਮੁਕੰਮਲ ਬੰਦ,ਅਧਿਕਾਰੀਆਂ ਨੇ ਵੱਟੀ ਚੁੱਪ

Ad Position 21
No active advertisement
ਅਜੀਤ ਡੈਸਕ 08-07-2026
ਅਮਰਗੜ੍ਹ, 7 ਜੁਲਾਈ (ਜਤਿੰਦਰ ਮੰਨਵੀ)-ਹਲਕਾ ਅਮਰਗੜ੍ਹ ‘ਚ ਐਕਸਾਈਜ਼ ਵਿਭਾਗ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਸ਼ਰਾਬ ਦੇ ਠੇਕੇਦਾਰਾਂ ਖ਼ਿਲਾਫ਼ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਿਯਮਾਂ ਦੀ ਵੱਡੀ ਉਲੰਘਣਾ ਦੇ ਚੱਲਦਿਆਂ ਹਲਕੇ ‘ਚ ਹਰਜਿੰਦਰ ਕਾਂਝਲਾ ਐਂਡ ਕੋ ਗੋਇਲ ਗਰੁੱਪ ਦੀਆਂ ਸ਼ਰਾਬ ਦੀਆਂ ਦੁਕਾਨਾਂ ਨੂੰ ਮੁਕੰਮਲ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਉਕਤ ਠੇਕੇਦਾਰਾਂ ਵੱਲੋਂ ਐਕਸਾਈਜ਼ ਐਕਟ ਨੂੰ ਛਿੱਕੇ ਟੰਗ ਕੇ ਗੈਰ-ਕਾਨੂੰਨੀ ਅਤੇ ਨਜਾਇਜ਼ ਤੌਰ ਤੇ ਸ਼ਰਾਬ ਦੀਆਂ ਪੇਟੀਆਂ ਵੇਚੀਆਂ ਜਾ ਰਹੀਆਂ ਸਨ, ਜਿਸ ਦਾ ਨੋਟਿਸ ਲੈਂਦਿਆਂ ਪ੍ਰਸ਼ਾਸਨ ਨੇ ਇਹ ਸਖ਼ਤ ਕਦਮ ਚੁੱਕਿਆ । ਐਸ.ਡੀ.ਐਮ.ਅਮਰਗੜ੍ਹ ਦੇ ਰੀਡਰ ਧਰਮ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦੀ ਕਾਰਵਾਈ ਐਕਸਾਈਜ਼ ਐਕਟ ਦੀਆਂ ਧੱਜੀਆਂ ਉਡਾਉਣ ਅਤੇ ਨਜਾਇਜ਼ ਰੂਪ ਵਿਚ ਸ਼ਰਾਬ ਦੀਆਂ ਪੇਟੀਆਂ ਵੇਚਣ ਦੇ ਕਾਰਨ ਹੋਈ ਹੈ।ਦੂਜੇ ਪਾਸੇ ਇਸ ਵੱਡੀ ਕਾਰਵਾਈ ਨੂੰ ਲੈ ਕੇ ਜਦੋਂ ਐਕਸਾਈਜ਼ ਵਿਭਾਗ ਦੀ ਇੰਸਪੈਕਟਰ ਜਸਵਿੰਦਰ ਕੌਰ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਪੱਤਰਕਾਰਾਂ ਦਾ ਫ਼ੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ। ਇਸੇ ਤਰ੍ਹਾਂ ਜਦੋਂ ਇਸ ਸਬੰਧੀ ਏ.ਟੀ.ਟੀ.ਸੀ.ਨਾਲ ਰਾਬਤਾ ਕਾਇਮ ਕਰਨਾ ਚਾਹਿਆ ਤਾਂ ਉਨ੍ਹਾਂ ਵੱਲੋਂ ਵੀ ਫ਼ੋਨ ਕਾਲ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ। ਜ਼ਿੰਮੇਵਾਰ ਅਧਿਕਾਰੀਆਂ ਵੱਲੋਂ ਸਾਧੀ ਗਈ ਇਸ ਚੁੱਪ ਨੂੰ ਲੈ ਕੇ ਹੁਣ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਠੱਪ ਕਰਕੇ ਦਿੱਤਾ ਧਰਨਾ, ਅਣਮਿੱਥੇ ਸਮੇਂ ਲਈ ਜਾਰੀ ਰਹੇਗਾ ਸੰ... ਅਗਲੀ ਖ਼ਬਰ ਜੁਆਇੰਟ ਫਰੰਟ ਸੰਗਰੂਰ ਵਿਖੇ 29 ਜੁਲਾਈ ਨੂੰ ਕਰੇਗਾ ਮਹਾਂ ਰੈਲੀ
Ad Position 24