ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਧਰਨੇ ’ਤੇ ਬੈਠੇ ਸਫ਼ਾਈ ਸੇਵਕਾਂ ਨੂੰ ਕਾਂਗਰਸੀ ਆਗੂਆਂ ਅਤੇ ਕੌਂਸਲਰਾਂ ਦਿੱਤੀ ਹਮਾਇਤ, ਕੀਤੀ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 09-07-2026
ਭਵਾਨੀਗੜ੍ਹ, 8 ਜੁਲਾਈ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸਥਾਨਕ ਨਗਰ ਕੌਂਸਲ ਦੇ ਸਫਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਦਿਆਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ’ਤੇ ਯੂਨੀਅਨ ਦੇ ਦੇ ਪ੍ਰਧਾਨ ਅਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਯੂਨੀਅਨ ਵਲੋਂ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਅਣਦੇਖ਼ਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਜਿਨ੍ਹਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰੀ ਪ੍ਰਣਾਲੀ ਖ਼ਤਮ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਡੀ.ਏ. ਦਾ ਬਕਾਇਆ ਜਾਰੀ ਕਰਨ ਤੋਂ ਹੋਰ ਮੰਗਾਂ ਨੂੰ ਲੈ ਕੇ ਅੱਜ ਅਣਮਿਥੇ ਸਮੇਂ ਲਈ ਹੜਤਾਲ ਕਰਦਿਆਂ ਨਗਰ ਕੌਂਸਲ ਅੱਗੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ’ਤੇ ਧਰਨੇ ’ਤੇ ਬੈਠੇ ਸਫ਼ਾਈ ਸੇਵਕਾਂ ਦੇ ਧਰਨੇ ਨੂੰ ਉਸ ਸਮੇਂ ਹੋਰ ਬਲ ਮਿਲ ਗਿਆ, ਜਦੋਂ ਕਾਂਗਰਸ ਦੇ ਆਗੂ ਜਿਨ੍ਹਾਂ ਵਿਚ ਗੁਰਪ੍ਰੀਤ ਸਿੰਘ ਕੰਧੋਲਾ, ਕੌਂਸਲਰ ਹਰਪ੍ਰੀਤ ਸਿੰਘ ਬਾਜਵਾ, ਅਮਰਪਾਲ ਸਿੰਘ ਤੂਰ, ਜਗਤਾਰ ਸਿੰਘ ਤੂਰ, ਬਲਕਾਰ ਸਿੰਘ ਤੋਂ ਇਲਾਵਾ ਹੋਰ ਆਗੂਆਂ ਨੇ ਉਨ੍ਹਾਂ ਨਾਲ ਧਰਨੇ ’ਤੇ ਬੈਠ ਕੇ ਰੋਸ ਪ੍ਰਦਰਸ਼ਨ ਕਰਦਿਆਂ ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਤੋਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਵੀ ਮੰਗ ਕੀਤੀ। ਰੋਸ ਧਰਨੇ ’ਤੇ ਸਫ਼ਾਈ ਸੇਵਕਾਂ ਦੇ ਸਰਪ੍ਰਸਤ ਗੁਰਮੇਲ ਸਿੰਘ, ਮੀਤ ਪ੍ਰਧਾਨ ਕਾਕਾ ਸਿੰਘ, ਸਲਾਹਕਾਰ ਗੁਰਸੇਵਕ ਸਿੰਘ, ਸਕੱਤਰ ਹਰੀ ਕ੍ਰਿਸ਼ਨ ਸਿੰਘ, ਖਜ਼ਾਨਚੀ ਪਰਮਿੰਦਰ ਸਿੰਘ, ਚੇਅਰਮੈਨ ਬੀਰਬਲ ਸਿੰਘ, ਰਾਣੀ ਕੌਰ, ਚਰਨਜੀਤ ਕੌਰ, ਸੁਖਵਿੰਦਰ ਕੌਰ, ਸ਼ਮਸ਼ੇਰ ਸਿੰਘ, ਜਸਵੀਰ ਸਿੰਘ, ਮਨਜੀਤ ਕੌਰ ਅਤੇ ਵੱਡੀ ਗਿਣਤੀ ਵਿੱਚ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੇ ਹਿਤਾਂ ਉੱਤੇ ਸਿੱਧਾ ਡਾਕਾ-ਪ੍ਰਿੰ. ਮੰਜੂਲਾ ਸ਼ਰਮਾ ਅਗਲੀ ਖ਼ਬਰ ਐਕਸਾਈਜ਼ ਵਿਭਾਗ ਵਲੋਂ ਠੇਕੇ ਬੰਦ ਕਰਨ ਦੇ ਹੁਕਮਾਂ ਦੇ ਬਾਵਜੂਦ ਵਿਕਦੀ ਰਹੀ ਸ਼ਰਾਬ
Ad Position 24
No active advertisement