ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

‘ਸਤਲੁਜ’ ਫਿਲਮ ਤੋੰ ਪਾਬੰਦੀ ਹਟਾਏ ਜਾਣ ਨੂੰ ਲੈ ਕੇ ਵੱਖ ਵੱਖ ਜਥੇਬੰਦੀਆਂ ਨੇ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 09-07-2026
ਸੰਗਰੂਰ, 8 ਜੁਲਾਈ (ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਮੋਹਤਬਰ ਸੱਜਣਾਂ ਦੇ ਵਫ਼ਦ ਨੇ ਅੱਜ ਦਸਤਖ਼ਤੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਰਾਹੀਂ ਫ਼ਿਲਮ ‘ਸਤਲੁਜ’ ਉੱਤੇ ਲੱਗੀ ਪਾਬੰਦੀ ਹਟਾਉਣ ਦੀ ਮੰਗ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ ਨੂੰ ਮੰਗ ਪੱਤਰ ਦਿੱਤਾ ਗਿਆ l ਜਿਸ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸਤਗੁਰ ਸਿੰਘ ਨਮੋਲ, ਗੁਰਮੀਤ ਸਿੰਘ ਜੌਹਲ, ਸਰਪੰਚ ਯੂਨੀਅਨ ਦੇ ਆਗੂ ਤੇ ਸਾਬਕਾ ਸਰਪੰਚ ਕੇਵਲ ਸਿੰਘ ਸ਼ੇਰੋਂ, ਬਲਾਕ ਸਮਿਤੀ ਦੇ ਸਾਬਕਾ ਮੈਂਬਰ ਨਰਿੰਦਰ ਸਿੰਘ ਬਹਾਦਰਪੁਰ,ਮਨੂੰ ਬਡਰੁੱਖਾਂ,ਮੁਲਾਜਮ ਫਰੰਟ ਆਗੂ ਹਰਵਿੰਦਰ ਸਿੰਘ ਚੱਠਾ ,ਨੰਬਰਦਾਰ ਯੂਨੀਅਨ ਆਗੂ ਕਰਮਜੀਤ ਸਿੰਘ, ਨੰਬਰਦਾਰ ਰਣਜੀਤ ਸਿੰਘ, ਕੁਲਵੰਤ ਸਿੰਘ,ਭਰਪੂਰ ਸਿੰਘ, ਨਿਰਮਲ ਸਿੰਘ ਤੋਗਾਵਾਲ ਸਾਬਕਾ ਸਰਪੰਚ, ਯੋਧਾ ਸਿੰਘ ,ਅਮਨ ਸਿੰਘ ਤੇ ਸੁਖਦੇਵ ਸਿੰਘ ਮੌਜੂਦ ਸਨ, ਵਫ਼ਦ ਦੇ ਆਗੂਆਂ ਨੇ ਕਿਹਾ ਕਿ ਇਹ ਫ਼ਿਲਮ ਮਨੁੱਖੀ ਅਧਿਕਾਰਾਂ ਦੀ ਪੈਰਵੀ ਕਰਨ ਵਾਲੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ਮਈ ਜੀਵਨ ਦੀ ਗਾਥਾ ਹੀ ਨਹੀਂ ਸਗੋਂ ਪੰਜਾਬ ਦੇ ਦਰਦਨਾਕ ਦੌਰ ਦਾ ਇਤਿਹਾਸਕ ਦਸਤਾਵੇਜ਼ ਹੈ। ਇਸ ਉੱਪਰ ਪਾਬੰਦੀ ਲਾਉਣਾ ਲੋਕਤੰਤਰ ਤੇ ਵਿਚਾਰਾਂ ਦੇ ਪ੍ਗਟਾਵੇ ਦੀ ਆਜ਼ਾਦੀ ਦੀ ਭਾਵਨਾ ਦੇ ਉਲਟ ਹੈ ਇਸ ਫਿਲਮ ਉੱਤੇ ਪਾਬੰਦੀ ਲਗਾਏ ਜਾਣ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਹ ਥੋੜੀ ਹੈ। ਵਫ਼ਦ ਨੇ ਮੰਗ ਪੱਤਰ ਰਾਹੀਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਕਾਲੇ ਦੌਰ ਦੇ ਇਤਿਹਾਸਕ ਘਟਨਾਕ੍ਰਮ ਨੂੰ ਦੇਖਣ ਨੂੰ ਰੋਕਣ ਦੀ ਬਜਾਏ ਸੱਚ ਨੂੰ ਲੋਕਾਂ ਸਾਹਮਣੇ ਆਉਣ ਦਿੱਤਾ ਜਾਵੇ |ਇਹ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੇ ਹੋਏ ਮੁੱਦੇ ਹਨl ਇਸ ਦੌਰ ਦੇ ਹਾਲਾਤਾਂ ਤੇ ਮਨੁੱਖੀ ਅਧਿਕਾਰਾਂ ਲਈ ਲੜੇ ਸੰਘਰਸ਼ਾਂ ਨੂੰ ਨਵੀਂ ਪੀੜ੍ਹੀ ਤਕ ਪਹੁੰਚਾਉਣਾ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈl ਵਫ਼ਦ ਵਿਚਲੇ ਆਗੂਆਂ ਨੇ ਉਮੀਦ ਪ੍ਰਗਟ ਕੀਤੀ ਕਿ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸਰਕਾਰ ਸਤਲੁਜ ਫ਼ਿਲਮ ਉੱਪਰ ਲੱਗੀ ਪਾਬੰਦੀ ਨੂੰ ਜਲਦ ਤੋਂ ਜਲਦ ਹਟਾ ਦੇਵੇਗੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕੰਬੋਜ ਭਲਾਈ ਬੋਰਡ ਮਲੇਰਕੋਟਲਾ ਦੇ ਢਾਂਚੇ ਦਾ ਕੀਤਾ ਗਿਆ ਗਠਨ ਅਗਲੀ ਖ਼ਬਰ ਸਫ਼ਾਈ ਸੇਵਕਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਕਰ ਕੇ ਨਾਅਰੇਬਾਜ਼ੀ ਕੀਤੀ
Ad Position 24
No active advertisement