02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸੰਗਰੂਰ ਦੇ ਪਿੰਡ ਮੰਗਵਾਲ ਤੋਂ ਮਿਲਿਆ ਸ਼੍ਰੋਮਣੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ

Ad Position 21
No active advertisement
ਅਜੀਤ ਡੈਸਕ 10-07-2026
ਸੰਗਰੂਰ, 9 ਜੁਲਾਈ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਸੰਗਰੂਰ ਨੇੜਲੇ ਪਿੰਡ ਮੰਗਵਾਲ ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ਲੱਖਾ ਅਤੇ ਸਾਬਕਾ ਸਰਪੰਚ ਸਰਬਜੀਤ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਪਰਿਵਾਰ ਵਿੱਚ ਸ਼ਾਮਿਲ ਹੋਏ। ਅਰਵਿੰਦ ਖੰਨਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਗਰੂਰ ਵੱਲੋਂ ਪਾਰਟੀ ਵਿਚ ਸ਼ਾਮਲ ਹੋਏ ਸਾਥੀਆਂ ਦਾ ਨਿੱਘਾ ਸਵਾਗਤ ਕਰਦੇ ਹੋਏ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਖੰਨਾ ਨੇ ਕਿਹਾ ਕਿ ਲੋਕਾਂ ਦੇ ਵਿਸ਼ਵਾਸ਼ ਅਤੇ ਸਾਥ ਨਾਲ ਸ਼੍ਰੋਮਣੀ ਅਕਾਲੀ ਦਲ ਦਿਨ ਪ੍ਰਤੀ ਦਿਨ ਮਜ਼ਬੂਤ ਹੁੰਦਾ ਜਾ ਰਿਹਾ ਹੈ ਅਤੇ ਉਸ ਦੀ ਮਜ਼ਬੂਤੀ ਪੰਜਾਬ ਦੀ ਤਰੱਕੀ ਅਤੇ ਲੋਕ ਭਲਾਈ ਦੇ ਸੰਕਲਪ ਨੂੰ ਨਵੀਂ ਰਫ਼ਤਾਰ ਦੇਵੇਗੀ। ਉਨ੍ਹਾਂ ਕਿਹਾ ਕਿ ਅੱਜ ਅਸੀਂ ਪੰਜਾਬ ਦੇ ਹਾਲਾਤ ਦੇਖ ਹੀ ਰਹੇ ਹਾਂ ਕਿ ਕਿਸ ਤਰ੍ਹਾਂ ਆਪਣੇ ਹੱਕਾਂ ਲਈ ਲੜਦੇ ਨੌਜਵਾਨਾਂ ਦੀ ਆਵਾਜ਼ ਨੂੰ ਸਰਕਾਰ ਦੀ ਸ਼ੈਹ ‘ਤੇ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਨੌਜਵਾਨਾਂ ਨੂੰ ਝੂਠੇ ਲਾਰਿਆਂ ਦੀ ਨਹੀਂ, ਸਗੋਂ ਰੁਜ਼ਗਾਰ ਦੀ ਜ਼ਰੂਰਤ ਹੈ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ ਹੈ ਤਾਂ ਜੋ ਇੱਕ ਖੁਸ਼ਹਾਲ ਪੰਜਾਬ ਦੀ ਸਿਰਜਣਾ ਹੋ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾਂ ਅਮਰਜੀਤ ਸਿੰਘ ਜੀਤ ਸਰਕਲ ਪ੍ਰਧਾਨ, ਪਰਮਜੀਤ ਕੌਰ ਵਿਰਕ ਜਿ਼ਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ, ਧਰਮਿੰਦਰ ਸਿੰਘ ਦੁੱਲਟ ਸੀਨੀਅਰ ਅਕਾਲੀ ਆਗੂ, ਅਮਰਜੀਤ ਸਿੰਘ ਸੇਖੋਂ, ਅਵਤਾਰ ਸਿੰਘ ਸੇਵਾ ਮੁਕਤ ਕਾਨੂੰਗੋ, ਪਰਮਜੀਤ ਸਿੰਘ ਪੰਮਾ ਢਿੱਲੋਂ ਅਤੇ ਪ੍ਰੋ. ਅਰੁਣਜੀਤ ਸਿੰਘ ਸਰਾਓ ਵਿਸ਼ੇਸ਼ ਤੌਰ ਉੱਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਤਿੰਨ ਪਿੰਡਾਂ ਨੂੰ ਜੋੜਨ ਵਾਲੀ ਨਵੀਂ ਸੜਕ ਬਣਾਉਣ ਲਈ ਵਿਧਾਇਕ ਪੰਡੋਰੀ ਤੇ ਚੇਅਰਮੈਨ ਰਾਜ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਤਰੱਕੀ ਪ੍ਰਾਪਤ ਅਧਿਆਪਕਾਂ ਨੂੰ ਸਟੇਸ਼ਨ ਚੋਣ ਕਰਵਾਉਣ ਦੀ ਮੰਗ
Ad Position 24
No active advertisement