ਸੁਨਾਮ ਊਧਮ ਸਿੰਘ ਵਾਲਾ, 9 ਜੁਲਾਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ) - ਪੰਜਾਬ ਸਰਕਾਰ ਦੀ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਵਿਖਾਈ ਜਾ ਰਹੀ ਬੇਰੁਖੀ ਦੇ ਵਿਰੋਧ ਵਿਚ ਅੱਜ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ,ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਤਾਲਮੇਲ ਕਮੇਟੀ ਵਲੋਂ ਮਿਲਕੇ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਜਿਲ੍ਹਾ ਪੱਧਰੀ ਵਿਸ਼ਾਲ ਰੋਸ਼ ਰੈਲੀ ਕਰਕੇ ਧਰਨਾ ਦਿੱਤਾ ਗਿਆ। ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ, ਗੁਰਪ੍ਰੀਤ ਸਿੰਘ ਮੰਗਵਾਲ, ਰਾਮ ਸਰੂਪ ਢੈਪਈ,ਜੀਤ ਸਿੰਘ ਬੰਗਾ, ਜਗਦੇਵ ਸਿੰਘ ਬਾਹੀਆ, ਪ੍ਰੇਮ ਚੰਦ ਅਗਰਵਾਲ, ਚੇਤ ਰਾਮ ਢਿੱਲੋਂ ਅਤੇ ਸੁਰਿੰਦਰ ਸਿੰਘ ਸੁਨਾਮ ਮੰਗਾਂ ਬਾਰੇ ਦੱਸਿਆ ਇਸ ਸਮੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਜਰੀਏ ਮੁੱਖ ਮੰਤਰੀ ਪੰਜਾਬ ਕੋਲ ਪੁੱਜਦਾ ਕਰਨ ਲਈ ਤਹਿਸੀਲਦਾਰ ਸੁਨਾਮ ਅੰਮ੍ਰਿਤਬੀਰ ਸਿੰਘ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਪਵਨ ਕੁਮਾਰ ਜਿੰਦਲ, ਹਰਨੇਕ ਸਿੰਘ ਨੱਢੇ,ਅਸ਼ੋਕ ਕੁਮਾਰ, ਜਗਦੀਸ਼ ਚੰਦਰ, ਕੁਲਵਿੰਦਰ ਸਿੰਘ,ਪਿ੍ਤਪਾਲ ਸਿੰਘ ਅਤੇ ਦਰਸ਼ਨ ਸਿੰਘ ਮੱਟੂ ਆਦਿ ਮੌਜੂਦ ਸਨ।