ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਮਲੇਰਕੋਟਲਾ ਵਿਖੇ ਸਕੂਲੀ ਬੱਸਾਂ ਦੀ ਵੱਡੇ ਪੱਧਰ ‘ਤੇ ਕੀਤੀ ਜਾਂਚ, 13 ਬੱਸਾਂ ਦੇ ਕੱਟੇ ਚਲਾਨ

Ad Position 21
No active advertisement
ਅਜੀਤ ਡੈਸਕ 11-07-2026
ਮਾਲੇਰਕੋਟਲਾ, 10 ਜੁਲਾਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਮਾਲੇਰਕੋਟਲਾ ਵਿਖੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਦੇ ਦਿਸ਼ਾ- ਨਿਰਦੇਸ਼ਾ ਹੇਠ ਵੱਖ- ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੀ ਟੀਮ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਸਕੂਲੀ ਬੱਸਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਤਰਜ਼ੀਹ ਹੈ ਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਚੈਕਿੰਗ ਮੁਹਿੰਮ ਦੌਰਾਨ ਕੁੱਲ 36 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਟੀਮ ਵੱਲੋਂ ਬੱਸਾਂ ਦੇ ਸਾਰੇ ਲਾਜ਼ਮੀ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਗਈ, ਜਿਨ੍ਹਾਂ ਵਿੱਚ ਰਜਿਸਟ੍ਰੇਸ਼ਨ ਸਰਟੀਫਿਕੇਟ, ਬੀਮਾ, ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਡਰਾਈਵਰਾਂ ਦੇ ਡਰਾਈਵਿੰਗ ਲਾਇਸੰਸ ਅਤੇ ਨਿਰਧਾਰਿਤ ਰੂਟ ਨਾਲ ਸਬੰਧਤ ਦਸਤਾਵੇਜ਼ ਸ਼ਾਮਲ ਸਨ। ਇਸ ਤੋਂ ਇਲਾਵਾ ਬੱਸਾਂ ਵਿੱਚ ਫਸਟ ਏਡ ਕਿੱਟ, ਅੱਗ ਬੁਝਾਊ ਯੰਤਰ, ਐਮਰਜੈਂਸੀ ਦਰਵਾਜ਼ਾ, ਸਪੀਡ ਗਵਰਨਰ, ਸੀਸੀਟੀਵੀ ਕੈਮਰੇ ਅਤੇ ਹੋਰ ਲਾਜ਼ਮੀ ਸੁਰੱਖਿਆ ਉਪਕਰਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ । ਇਸ ਜਾਂਚ ਦੌਰਾਨ 13 ਸਕੂਲੀ ਬੱਸਾਂ ਵਿੱਚ ਸੁਰੱਖਿਆ ਸਬੰਧੀ ਕਮੀਆਂ ਪਾਈਆਂ ਗਈਆਂ। ਇਨ੍ਹਾਂ ਵਿੱਚ ਸੀਸੀਟੀਵੀ ਕੈਮਰਿਆਂ ਦੀ ਘਾਟ, ਫਸਟ ਏਡ ਕਿੱਟ ਦੀ ਅਣਹੋਂਦ, ਰੋਡ ਟੈਕਸ ਅਤੇ ਪ੍ਰਦੂਸ਼ਣ ਸਰਟੀਫਿਕੇਟ ਨਾਲ ਸਬੰਧਤ ਕਮੀਆਂ, ਵਰਦੀ ਸਬੰਧੀ ਨਿਯਮਾਂ ਦੀ ਉਲੰਘਣਾ ਅਤੇ ਹੋਰ ਲਾਜ਼ਮੀ ਸੁਰੱਖਿਆ ਪ੍ਰਬੰਧਾਂ ਦੀ ਕਮੀ ਸ਼ਾਮਲ ਸੀ। ਇਨ੍ਹਾਂ ਖਾਮੀਆਂ ਦੇ ਮੱਦੇਨਜ਼ਰ 13 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ । ਇਸ ਦੇ ਨਾਲ ਹੀ ਸੰਬੰਧਿਤ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਤੁਰੰਤ ਸਾਰੀਆਂ ਕਮੀਆਂ ਦੂਰ ਕਰਨ ਅਤੇ ਭਵਿੱਖ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ । ਇਸ ਮੌਕੇ ਲੀਗਲ ਅਫ਼ਸਰ ਬਬੀਤਾ ਕੁਮਾਰੀ, ਟ੍ਰੈਫਿਕ ਇੰਚਾਰਜ ਏ.ਐਸ.ਆਈ ਹਰਭਜਨ ਸਿੰਘ, ਸਿੱਖਿਆ ਵਿਭਾਗ ਤੋਂ ਗੁਰਵੀਰ ਸਿੰਘ, ਸੋਸ਼ਲ ਵਰਕਰ ਗੁਰਜੰਟ ਸਿੰਘ, ਲਵਪ੍ਰੀਤ ਸਿੰਘ ਅਤੇ ਮੀਡੀਆ ਸਹਾਇਕ ਪ੍ਰਗਟ ਸਿੰਘ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰਾਂ ਵਿੱਚ ਜਨ ਸੇਵਾਵਾਂ ਠੱਪ, ਲੋਕਾਂ ਦਾ ਸਮਾਂ ਤੇ ਪੈਸਾ ਦੋਵੇਂ ਬਰਬਾਦ ਕਰ ਰਹੀ ਹੈ ਮਾਨ ਸਰਕਾਰ - ਭਾਜਪਾ ਆਗੂ ਅਗਲੀ ਖ਼ਬਰ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੱਚੇ ਤੇਲ ਦਾ ਰੇਟ ਘਟਣ ਦੇ ਬਾਵਜੂਦ ਦੇਸ਼ ਵਿੱਚ ਨਹੀਂ ਘਟਾਇਆ ਜਾ ਰਿਹਾ ਪੈਟਰੋਲ ਅਤੇ ਡੀਜ਼ਲ...
Ad Position 24
No active advertisement