ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਮਾਲੇਰਕੋਟਲਾ ਵਿਖੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਣਅਧਿਕਾਰਿਤ ਈ-ਰਿਕਸ਼ਾ ਵਿਕਰੇਤਾਵਾਂ ਖ਼ਿਲਾਫ਼ ਵੱਡੀ ਕਾਰਵਾਈ

Ad Position 21
No active advertisement
ਅਜੀਤ ਡੈਸਕ 11-07-2026
ਮਾਲੇਰਕੋਟਲਾ, 10 ਜੁਲਾਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮਾਲੇਰਕੋਟਲਾ ਵਿਖੇ ਰਿਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਮਾਲੇਰਕੋਟਲਾ ਕਰਨਬੀਰ ਸਿੰਘ ਛੀਨਾ ਵੱਲੋਂ ਅੱਜ ਅਚਨਚੇਤ ਚੈਕਿੰਗ ਮੁਹਿੰਮ ਦੌਰਾਨ ਅਣਅਧਿਕਾਰਿਤ ਤੌਰ ‘ਤੇ ਈ-ਰਿਕਸ਼ਾ ਵੇਚਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ । ਇਸ ਦੌਰਾਨ ਅਜਿਹੇ ਵਿਕਰੇਤਾਵਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਤਿੰਨ ਦਿਨਾਂ ਦੇ ਅੰਦਰ-ਅੰਦਰ ਇਹ ਗੈਰ-ਅਧਿਕਾਰਿਤ ਵਿਕਰੀ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ । ਰਿਜਨਲ ਟਰਾਂਸਪੋਰਟ ਅਫ਼ਸਰ ਨੇ ਕਿਹਾ ਕਿ ਮੋਟਰ ਵਾਹਨ ਐਕਟ ਅਤੇ ਸਬੰਧਤ ਨਿਯਮਾਂ ਅਨੁਸਾਰ ਸਿਰਫ਼ ਅਧਿਕਾਰਿਤ ਡੀਲਰ ਹੀ ਈ-ਰਿਕਸ਼ਿਆਂ ਦੀ ਵਿਕਰੀ ਕਰ ਸਕਦੇ ਹਨ। ਅਣਅਧਿਕਾਰਿਤ ਵਿਕਰੀ ਨਾ ਸਿਰਫ਼ ਨਿਯਮਾਂ ਦੀ ਉਲੰਘਣਾ ਹੈ, ਸਗੋਂ ਇਸ ਨਾਲ ਖਰੀਦਦਾਰਾਂ ਨੂੰ ਵੀ ਭਵਿੱਖ ਵਿੱਚ ਰਜਿਸਟ੍ਰੇਸ਼ਨ, ਵਾਰੰਟੀ ਅਤੇ ਹੋਰ ਕਾਨੂੰਨੀ ਕਾਰਵਾਈਆਂ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਈ-ਰਿਕਸ਼ਾ ਖਰੀਦਣ ਦੇ ਇੱਛੁਕ ਲੋਕਾਂ ਅਤੇ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਅਧਿਕਾਰਿਤ ਵਿਕਰੇਤਾ ਕੰਪਨੀ ਤੋਂ ਹੀ ਈ-ਰਿਕਸ਼ਾ ਖਰੀਦਣ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਜਾਂ ਤਕਨੀਕੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਚੈਕਿੰਗ ਦੌਰਾਨ ਅਣਅਧਿਕਾਰਿਤ ਤੌਰ ‘ਤੇ ਈ-ਰਿਕਸ਼ਾ ਵੇਚਣ ਸਬੰਧੀ ਚੇਤਾਵਨੀ ਜਾਰੀ ਕਰਦਿਆ ਕਿਹਾ ਕਿ ਉਹ ਤਿੰਨ ਦਿਨਾਂ ਦੇ ਅੰਦਰ ਈ-ਰਿਕਸ਼ਿਆਂ ਦੀ ਵਿਕਰੀ ਨੂੰ ਬੰਦ ਕਰਨ । ਰਿਜਨਲ ਟਰਾਂਸਪੋਰਟ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਜੇਕਰ ਨਿਰਧਾਰਿਤ ਸਮੇਂ ਦੇ ਅੰਦਰ ਅਣਅਧਿਕਾਰਿਤ ਵਿਕਰੀ ਬੰਦ ਨਾ ਕੀਤੀ ਗਈ ਤਾਂ ਸਬੰਧਤ ਵਿਕਰੇਤਾਵਾਂ ਖ਼ਿਲਾਫ਼ ਮੋਟਰ ਵਾਹਨ ਐਕਟ ਅਤੇ ਹੋਰ ਲਾਗੂ ਕਾਨੂੰਨਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅਨੁਸੂਚਿਤ ਜਾਤੀਆਂ ਦੇ ਹਜ਼ਾਰਾਂ ਜਾਤੀ ਸਰਟੀਫਿਕੇਟ ਜਾਣਬੁੱਝ ਕੇ ਰੋਕੇ ਜਾ ਰਹੇ ਹਨ-ਸਤਿਗੁਰ ਸਿੰਘ ਕੌਹਰੀਆਂ ਅਗਲੀ ਖ਼ਬਰ ਵਿਧਾਇਕ ਗੱਜਣਮਾਜਰਾ ਵੱਲੋਂ ਪਿੰਡ ਰਾਮਪੁਰ ਛੰਨਾ ਵਿਖੇ ਲੋਕ ਮਿਲਣੀ ਪ੍ਰੋਗਰਾਮ
Ad Position 24
No active advertisement