6 ਗ੍ਰਾਮ ਚਿੱਟੇ ਸਮੇਤ ਇੱਕ ਕਾਬੂ
ਅਜੀਤ ਡੈਸਕ
13-07-2026
ਅਮਰਗੜ੍ਹ, 12 ਜੁਲਾਈ (ਜਤਿੰਦਰ ਮੰਨਵੀ) - ਅਮਰਗੜ੍ਹ ਪੁਲਿਸ ਨੇ 6 ਗ੍ਰਾਮ ਚਿੱਟੇ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਸਤਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਲਾਂਗੜੀਆਂ ਤੋਂ ਸੂਏ ਦੀ ਪਟੜੀ ਰਾਹੀਂ ਬਨਭੌਰਾ ਵੱਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ, ਜਿਸ ਦੇ ਕਬਜ਼ੇ ਚੋਂ 6 ਗ੍ਰਾਮ ਚਿੱਟਾ ਬਰਾਮਦ ਹੋਇਆ। ਪੁਲਿਸ ਨੇ ਕਥਿਤ ਦੋਸ਼ੀ ਮੁਹੰਮਦ ਅਰਸਦ ਪੁੱਤਰ ਮੌਸੀਨ ਵਾਸੀ ਅਬਾਸਪੁਰਾ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।