ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਇੱਕ ਕਿੱਲੋ ਅਫੀਮ ਸਮੇਤ ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 13-07-2026

ਅਮਰਗੜ੍ਹ, 12 ਜੁਲਾਈ (ਜਤਿੰਦਰ ਮੰਨਵੀ) - ਥਾਣਾ ਅਮਰਗੜ੍ਹ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਇੱਕ ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕਰਨ ‘ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਡਰੇਨ ਦੇ ਪੁਲ ਬਾਹੱਦ ਸੰਗਾਲਾ ਤੋਂ ਡਰੇਨ ਦੀ ਕੱਚੀ ਪਟੜੀ ਰਟੋਲਾ ਵੱਲ ਜਾ ਰਹੇ ਸਨ। ਇਸੇ ਦੌਰਾਨ ਸਾਹਮਣੇ ਤੋਂ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ। ਸ਼ੱਕ ਪੈਣ ਤੇ ਜਦੋਂ ਪੁਲਿਸ ਵੱਲੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇੱਕ ਕਿਲੋ ਅਫੀਮ ਬਰਾਮਦ ਹੋਈ।ਪੁਲਿਸ ਮੁਤਾਬਕ ਕਥਿਤ ਦੋਸ਼ੀ ਦੀ ਪਛਾਣ ਅਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਅਲੀਪੁਰ ਖਾਲਸਾ ਥਾਣਾ ਸ਼ੇਰਪੁਰ, ਹਾਲ ਵਾਸੀ ਗਲੀ ਨੰਬਰ 5, ਸ਼ਿਵਮ ਕਲੋਨੀ ਸੰਗਰੂਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ਾ ਕਿੱਥੋਂ ਲੈ ਕੇ ਆਇਆ ਸੀ ਅਤੇ ਕਿੱਥੇ ਸਪਲਾਈ ਕਰਨਾ ਸੀ।
Ad Position 22
No active advertisement
ਪਿਛਲੀ ਖ਼ਬਰ ਛੁੱਟੀਆਂ ਦੌਰਾਨ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਦਿੱਤੀ ਜਾਵੇ ਦੋ ਦਿਨਾਂ ਦੀ ਏਵਜ ਛੁੱਟੀ ਅਗਲੀ ਖ਼ਬਰ 6 ਗ੍ਰਾਮ ਚਿੱਟੇ ਸਮੇਤ ਇੱਕ ਕਾਬੂ
Ad Position 24
No active advertisement