ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਲੋਕ ਮਿਲਣੀਆਂ ਦੇ ਭਰਵੇਂ ਇਕੱਠ ਨੇ ਸਾਬਤ ਕੀਤਾ ਕਿ ਮਾਨ ਸਰਕਾਰ ਤੋਂ ਲੋਕ ਖੁਸ਼ ਹਨ : ਵਿਧਾਇਕ ਡਾ. ਰਹਿਮਾਨ

Ad Position 21
No active advertisement
ਅਜੀਤ ਡੈਸਕ 13-07-2026
ਸੰਦੌੜ, 12 ਜੁਲਾਈ (ਜਸਵੀਰ ਸਿੰਘ ਜੱਸੀ) - ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਮੰਤਵ ਨਾਲ ਸਰਕਲ ਸੰਦੌੜ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਮਿਲਣੀਆਂ ਕੀਤੀਆਂ। ਇਸ ਦੌਰਾਨ ਹੋਏ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦਾ ਭਾਰੀ ਸਮਰਥਨ ਇਸ ਗੱਲ ਦਾ ਸਬੂਤ ਹੈ ਕਿ ਉਹ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ ਅਤੇ ਸਰਕਾਰ ਦੀਆਂ ਨੀਤੀਆਂ ‘ਤੇ ਭਰੋਸਾ ਜਤਾ ਰਹੇ ਹਨ। ਵਿਧਾਇਕ ਡਾ. ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਸੜਕਾਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਮਹੱਤਵਪੂਰਨ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ ਅਤੇ ਇਸ ਲਈ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਵੀ ਧਿਆਨ ਨਾਲ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਲੋੜੀਂਦੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਅਪੀਲ ਕੀਤੀ ਕਿ ਉਹ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਦੀ ਇਹ ਲੜੀ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਪੀ. ਏ ਗੁਰਮੁੱਖ ਸਿੰਘ ਸਰਪੰਚ ਪਿੰਡ ਖਾਨਪੁਰ, ਸਰਪੰਚ ਜਰਨੈਲ ਸਿੰਘ, ਸਰਪੰਚ ਸੁਖਦੇਵ ਸਿੰਘ ਮਾਣਕੀ, ਸਰਪੰਚ ਕੁਲਵੀਰ ਸਿੰਘ, ਪੰਚ ਬੀਬਾ ਪਰਮਿੰਦਰ ਕੌਰ, ਬੀਬਾ ਭਿੰਦਰ ਕੌਰ, ਸੈਫੀ ਮਲੇਰਕੋਟਲਾ ਸਮੇਤ ਲੋਕ ਮਿਲਣੀਆਂ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪੰਚਾਇਤ ਨੁਮਾਇੰਦਿਆਂ, ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਹਾਜ਼ਰੀ ਭਰੀ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਪ੍ਰਤੀ ਆਪਣਾ ਸਮਰਥਨ ਪ੍ਰਗਟਾਇਆ।
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਧਰਮਦਾਸ ਮੈਦੇਵਾਸ ਵਿਖੇ ਕੀਤੀ ਮੂਰਤੀਆਂ ਦੀ ਸਥਾਪਨਾ ਅਗਲੀ ਖ਼ਬਰ ਐੱਸ. ਯੂ. ਐੱਸ ਕਾਲਜ ਮਹਿਲਾਂ ਚੌਂਕ ਦਾ ਬੀ.ਏ. ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸੌ ਫ਼ੀਸਦੀ
Ad Position 24
No active advertisement