ਅਹਿਮਦਗੜ੍ਹ, 12 ਜੁਲਾਈ (ਸੁਖਜੀਤ ਸਿੰਘ ਖੇੜਾ, ਰਣਧੀਰ ਸਿੰਘ ਮਹੋਲੀ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਅਹਿਮਦਗੜ੍ਹ ਵਿਖੇ ਸ਼੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਜੀ ਵੱਲੋਂ ਪ੍ਰਵਾਨਤ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੇਵਾ ਸੰਭਾਲਣ ਦੇ ਸ਼ੁਭ ਮੌਕੇ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੋਟਾਨਿ-ਕੋਟਿ ਸ਼ੁਕਰਾਨਾ ਕਰਨ ਲਈ ਇੱਕ ਵਿਸ਼ੇਸ਼ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ । ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਗੁਰਦੁਆਰਾ ਸਿੰਘ ਸਭਾ ਅਹਿਮਗੜ੍ਹ ਦੇ ਹਜੂਰੀ ਰਾਗੀ ਜਥੇ ਭਾਈ ਓਂਕਾਰ ਸਿੰਘ ਵੱਲੋਂ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ ਗਿਆ । ਇਸ ਮੌਕੇ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਵੱਲੋਂ ਨਵੇਂ ਨਿਯੁਕਤ ਪ੍ਰਧਾਨ ਸਵਰਨ ਸਿੰਘ ਦਾ ਸਿਰੋਪਾ ਪਾ ਕੇ ਸਨਮਾਨ ਕੀਤਾ ਗਿਆ । ਵਿਸ਼ੇਸ਼ ਤੌਰ ਤੇ ਸਮਾਗਮ ਦੌਰਾਨ ਸਿੰਘ ਸਾਹਿਬ ਭਾਈ ਰਣਜੀਤ ਸਿੰਘ (ਸਾਬਕਾ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ) ਅਤੇ ਮੁੱਖੀ ਪੰਥਕ ਅਕਾਲੀ ਲਹਿਰ ਵੱਲੋਂ ਭੇਜਿਆ ਗਿਆ ਵਧਾਈ ਸੰਦੇਸ਼ ਡਾ. ਕੁਲਦੀਪ ਸਿੰਘ ਭੁੱਲਰ ਨੇ ਸੰਗਤ ਨੂੰ ਪੜ੍ਹ ਕੇ ਸੁਣਾਇਆ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਨਵੀਂ ਪ੍ਰਬੰਧਕ ਕਮੇਟੀ ਅਤੇ ਮੁੱਖ ਸੇਵਾਦਾਰ ਭਾਈ ਸਵਰਨ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਮੇਟੀ ਗੁਰਮਤਿ ਮਰਿਆਦਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪਰੰਪਰਾਵਾਂ ਅਨੁਸਾਰ ਸੇਵਾ ਨਿਭਾਏਗੀ। ਉਨ੍ਹਾਂ ਗੁਰਬਾਣੀ ਦੇ ਮਹਾਵਾਕ “ਹੋਇ ਇਕਤ੍ਰ ਮਿਲਹੁ ਮੇਰੇ ਭਾਈ॥ ਦੁਬਿਧਾ ਦੂਰਿ ਕਰਹੁ ਲਿਵ ਲਾਇ॥” ਅਤੇ ਭਗਤ ਰਵਿਦਾਸ ਜੀ ਦੀ ਬਾਣੀ “ਜਾਤਿ ਜਾਤਿ ਮਹਿ ਜਾਤਿ ਹੈ...” ਦਾ ਹਵਾਲਾ ਦਿੰਦਿਆਂ ਸੰਗਤ ਨੂੰ ਜਾਤ-ਪਾਤ, ਮੱਤਭੇਦ ਅਤੇ ਗਿਲੇ-ਸ਼ਿਕਵੇ ਭੁਲਾ ਕੇ ਗੁਰੂ ਘਰ ਦੀ ਸੇਵਾ ਲਈ ਇੱਕਜੁੱਟ ਹੋਣ ਅਤੇ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਦੀ ਅਪੀਲ ਕੀਤੀ। ਇਸ ਮੌਕੇ ਸਿੰਘ ਸਾਹਿਬ ਵੱਲੋਂ ਭੇਜੇ ਗਏ ਸਿਰੋਪਾਓ ਦੀ ਬਖ਼ਸ਼ਿਸ਼ ਹਜ਼ੂਰੀ ਰਾਗੀ ਭਾਈ ਓਂਕਾਰ ਸਿੰਘ ਅਤੇ ਡਾ. ਕੁਲਦੀਪ ਸਿੰਘ ਭੁੱਲਰ ਵੱਲੋਂ ਮੁੱਖ ਸੇਵਾਦਾਰ ਭਾਈ ਸਵਰਨ ਸਿੰਘ ਨੂੰ ਭੇਟ ਕੀਤੀ ਗਈ। ਅੰਤ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਹੋਈਆਂ ਸਭ ਸੰਗਤਾਂ ਅਤੇ ਸੰਸਥਾਵਾਂ ਦੇ ਆਗੂਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸਵਰਨ ਸਿੰਘ, ਬਲਵੰਤ ਸਿੰਘ, ਹਰਭਜਨ ਸਿੰਘ, ਗੁਰਮੇਲ ਸਿੰਘ, ਭੁਪਿੰਦਰ ਸਿੰਘ, ਗੁਰਜੀਤ ਸਿੰਘ, ਜਗਵਿੰਦਰ ਸਿੰਘ, ਗੁਰਜੈਪਾਲ ਸਿੰਘ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਬਘੇਲ ਸਿੰਘ ਉੱਭੀ, ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਉੱਭੀ, ਸਾਬਕਾ ਕੌਂਸਲਰ ਜਗਵੰਤ ਸਿੰਘ ਜੱਗੀ, ਕੁਲਵੰਤ ਸਿੰਘ ਸੋਹਲ, ਟਰੱਕ ਯੂਨੀਅਨ ਪ੍ਰਧਾਨ ਮਨਿੰਦਰ ਪਾਲ ਸਿੰਘ, ਗੁਰਮੀਤ ਸਿੰਘ ਉੱਭੀ, ਕੈਪਟਨ ਬੂਟਾ ਸਿੰਘ, ਡਾਕਟਰ ਕੁਲਦੀਪ ਸਿੰਘ ਭੁੱਲਰ, ਡਾਕਟਰ ਰੁਪਿੰਦਰ ਸਿੰਘ ਬ੍ਰਹਮਪੁਰੀ, ਬਲਵਿੰਦਰ ਸਿੰਘ ਲਤਾਲਾ, ਐਡਵੋਕੇਟ ਰਵਿੰਦਰ ਸਿੰਘ, ਹੈਡ ਗ੍ਰੰਥੀ ਅਮਰੀਕ ਸਿੰਘ, ਗੁਰਪ੍ਰੀਤ ਸਿੰਘ ਸੌਦ, ਗੁਰਪ੍ਰੀਤ ਸਿੰਘ ਪੀਤਾ, ਬਾਬਾ ਦਾਰਾ ਸਿੰਘ, ਕੁਲਦੀਪ ਸਿੰਘ ਖਾਲਸਾ, ਕੌਂਸਲਰ ਵਿਜੈ ਕੁਮਾਰ ਰੋਡਾ, ਨਰਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।