ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਐੱਸ. ਆਈ. ਆਰ. ਤਹਿਤ ਵੋਟਰਾਂ ਦੀ ਮੈਪਿੰਗ ਲਈ ਦੋ ਰੋਜ਼ਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 13-07-2026
ਸੁਨਾਮ ਉਧਮ ਸਿੰਘ ਵਾਲਾ, 12 ਜੁਲਾਈ (ਰੁਪਿੰਦਰ ਸਿੰਘ ਸੱਗੂ)–ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਪੁਨਰ-ਸਮੀਖਿਆ (ਐਸ.ਆਈ.ਆਰ.) ਮੁਹਿੰਮ ਤਹਿਤ ਯੋਗ ਵੋਟਰਾਂ ਦੇ ਵੇਰਵਿਆਂ ਦੀ ਤਸਦੀਕ, ਮੈਪਿੰਗ ਅਤੇ ਵੋਟਰ ਸੂਚੀ ਨੂੰ ਹੋਰ ਸਹੀ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ ਦੋ ਰੋਜ਼ਾ ਵਿਸ਼ੇਸ਼ ਕੈਂਪ ਸਰਕਾਰੀ ਸਕੂਲ ਮੋਰਾਂਵਾਲੀ ਵਿਖੇ ਲਗਾਇਆ ਗਿਆ । ਕੈਂਪ ਦੌਰਾਨ ਵੋਟਰਾਂ ਨੂੰ ਆਪਣੇ ਦਸਤਾਵੇਜ਼ਾਂ ਦੀ ਜਾਂਚ ਕਰਵਾਉਣ, ਲੋੜੀਂਦੀਆਂ ਸੋਧਾਂ ਕਰਵਾਉਣ ਅਤੇ ਵੋਟਰ ਸੂਚੀ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਹ ਕੈਂਪ ਸੁਪਰਵਾਈਜ਼ਰ ਪ੍ਰੋ. ਮੁਖਤਿਆਰ ਸਿੰਘ ਦੀ ਦੇਖ-ਰੇਖ ਹੇਠ ਸਫ਼ਲਤਾ ਪੂਰਵਕ ਆਯੋਜਿਤ ਕੀਤਾ ਗਿਆ। ਇਸ ਕੈਪ ਦੌਰਾਨ ਬੀ.ਐਲ.ਓ. ਕੁਲਦੀਪ ਸਿੰਘ (ਬੂਥ ਨੰਬਰ 165), ਬੀ.ਐਲ.ਓ ਹਰਬੰਸ ਸਿੰਘ (ਬੂਥ ਨੰਬਰ 125), ਬੀ.ਐਲ.ਓ ਜਿੰਮੀ ਬਾਸਲ (ਬੂਥ ਨੰਬਰ 124) ਅਤੇ ਬੀ.ਐਲ.ਓ ਬੰਟੀ ਕੁਮਾਰ (ਬੂਥ ਨੰਬਰ 164) ਵੱਲੋਂ ਆਪੋ-ਆਪਣੇ ਬੂਥਾਂ ਦੇ ਵੋਟਰਾਂ ਦੀ ਮੈਪਿੰਗ, ਵੇਰਵਿਆਂ ਦੀ ਤਸਦੀਕ ਅਤੇ ਲੋੜ ਅਨੁਸਾਰ ਸੋਧਾਂ ਦਾ ਕੰਮ ਕੀਤਾ ਗਿਆ। ਇਸ ਮੌਕੇ ਆਏ ਵੋਟਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੋਟਰ ਸੂਚੀ ‘ਚ ਆਪਣਾ ਨਾਮ ਅਤੇ ਵੇਰਵੇ ਜ਼ਰੂਰ ਚੈੱਕ ਕਰਨ । ਇਸ ਕੈਪ ‘ਚ ਵਿਸ਼ੇਸ਼ ਤੌਰ ‘ਤੇ ਨਗਰ ਕੌਂਸਲ ਸੁਨਾਮ ਦੇ ਉਪ ਪ੍ਰਧਾਨ ਯਾਦਵਿੰਦਰ ਨਿਰਮਾਣ, ਕੌਂਸਲਰ ਕੁਲਵੀਰ ਸਿੰਘ ਭੰਗੂ ਸਮੇਤ ਹੋਰ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ । ਸੁਨਾਮ ਦੇ ਵਾਰਡ 16 ਤੋ ਐਮ.ਸੀ. ਯਾਦਵਿੰਦਰ ਨਿਰਮਾਣ ਅਤੇ ਵਾਰਡ 14 ਤੋ ਐਮ.ਸੀ. ਕੁਲਵੀਰ ਭੰਗੂ ਨੇ ਕਿਹਾ ਕਿ ਸਹੀ ਅਤੇ ਅੱਪਡੇਟ ਵੋਟਰ ਸੂਚੀ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ‘ਚ ਪੂਰਾ ਸਹਿਯੋਗ ਦੇਣ ਅਤੇ ਆਪਣੇ ਵੋਟ ਦੇ ਅਧਿਕਾਰ ਨੂੰ ਮਜ਼ਬੂਤ ਬਣਾਉਣ ‘ਚ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਦੀ ਨਵੀਂ ਪ੍ਬੰਧਕ ਕਮੇਟੀ ਵਲੋਂ ਸ਼ੁਕਰਾਨਾ ਸਮਾਗਮ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵਲ...
Ad Position 24
No active advertisement