ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਹੜ੍ਹਾਂ ਦੀ ਰੋਕਥਾਮ ਲਈ ਪ੍ਰਸ਼ਾਸਨ ਮੁਸਤੈਦ; ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਘੱਗਰ ਦੇ ਬੰਨ੍ਹਾਂ ਦਾ ਕੀਤਾ ਨਿਰੀਖਣ

Ad Position 21
No active advertisement
ਅਜੀਤ ਡੈਸਕ 14-07-2026

ਮੂਣਕ/ਖਨੌਰੀ, 13 ਜੁਲਾਈ (ਵਰਿੰਦਰ ਭਾਰਦਵਾਜ, ਬਲਵਿੰਦਰ ਸਿੰਘ ਥਿੰਦ) - ਪ੍ਰਸ਼ਾਸਨ ਵੱਲੋਂ ਘੱਗਰ ਸਬੰਧੀ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਿਲਸਿਲੇ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਸਮੇਤ ਵੱਖ ਵੱਖ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਘੱਗਰ ਦਰਿਆ ਦੇ ਬੰਨ੍ਹਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ।.ਮਕਰੌੜ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਘੱਗਰ ਦਰਿਆ ਦੇ ਜ਼ਿਲ੍ਹੇ ਦੇ ਅੰਦਰ ਪੈਂਦੇ ਬੰਨ੍ਹਾਂ ਦਾ ਦੌਰਾ ਕੀਤਾ ਗਿਆ ਹੈ ਤੇ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਤੇ ਲੋਕਾਂ ਨੂੰ ਫ਼ਿਕਰ ਕਰਨ ਦੀ ਕੋਈ ਲੋੜ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮਿੱਟੀ ਪਾ ਕੇ ਬੰਨ੍ਹਾਂ ਨੂੰ ਮਜ਼ਬੂਤ ਅਤੇ ਪਹਿਲਾਂ ਨਾਲੋਂ ਲਗਭਗ ਦੋ-ਦੋ ਫੁੱਟ ਉੱਚਾ ਕਰ ਦਿੱਤਾ ਗਿਆ ਹੈ ਤਾਂ ਜੋ ਪਾਣੀ ਦਾ ਪੱਧਰ ਵਧਣ ‘ਤੇ ਵੀ ਆਸ-ਪਾਸ ਦੇ ਇਲਾਕਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿੱਥੇ-ਜਿੱਥੇ ਵੀ ਬੰਨ੍ਹ ਕਮਜ਼ੋਰ ਸਨ ਭਾਵ ਵਾਰ-ਵਾਰ ਟੁੱਟਣ ਦੀ ਸੰਭਾਵਨਾ ਵਾਲੇ ਪੁਆਇੰਟ ਸਨ, ਉਨ੍ਹਾਂ ਸਾਰੇ ਹਿੱਸਿਆਂ ‘ਤੇ ਵਿਸ਼ੇਸ਼ ਤੌਰ ‘ਤੇ ਕੰਮ ਕਰ ਕੇ ਉਨ੍ਹਾਂ ਨੂੰ ਮਜ਼ਬੂਤ ਬਣਾ ਦਿੱਤਾ ਗਿਆ ਹੈ। ਇਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਿੰਨੇ ਵੀ ਕਿਲੋਮੀਟਰ ਦਾ ਇਹਨਾਂ ਬੰਨ੍ਹਾਂ ਦਾ ਖੇਤਰ ਪੈਂਦਾ ਹੈ, ਉਸ ਪੂਰੇ ਸਟ੍ਰੈਚ ਦਾ ਮੁਕੰਮਲ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ ਤਾਂ ਜੋ ਭਵਿੱਖ ਵਿੱਚ ਆਉਣ ਵਾਲੀ ਕਿਸੇ ਵੀ ਮੁਸ਼ਕਿਲ ਦਾ ਪਹਿਲਾਂ ਹੀ ਅੰਦਾਜ਼ਾ ਲਗਾ ਕੇ ਉਸ ਦਾ ਹੱਲ ਕੀਤਾ ਜਾ ਸਕੇ। ਸਥਾਨਕ ਕਿਸਾਨਾਂ ਵੱਲੋਂ ਘੱਗਰ ਸਬੰਧੀ ਵੱਖ ਵੱਖ ਮੁੱਦੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੇ ਗਏ, ਜਿਨ੍ਹਾਂ ਦੇ ਹੱਲ ਦਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਭਰੋਸਾ ਦਿੱਤਾ ਗਿਆ। ਪ੍ਸ਼ਾਸਨ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਸਥਿਤੀ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਾਰੇ ਸੁਰੱਖਿਆ ਪ੍ਰਬੰਧ ਮੁਕੰਮਲ ਹਨ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ ਵੱਖ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਸਮੇਤ ਵੱਡੀ ਗਿਣਤੀ ਸਥਾਨਕ ਲੋਕ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪਿਛਲੇ ਕਈ ਸਾਲਾਂ ਤੋਂ ਪਸ਼ੂ ਪਾਲਣ ਵਿਭਾਗ ਵਿੱਚ ਇਨਸੈਂਟਿਵ ’ਤੇ ਕੰਮ ਕਰਦੇ ਮਿਲਕ ਰਿਕਾਰਡਰਾਂ ਨੇ ਰੈਗੂਲਰ ਕੀਤੇ ਜਾਣ ਦੀ... ਅਗਲੀ ਖ਼ਬਰ ਸੰਘਰਸ਼ ਦੌਰਾਨ ਅਧਿਆਪਕਾਂ ਉੱਤੇ ਦਰਜ ਹੋਏ ਪਰਚਿਆਂ ਨੂੰ ਰੱਦ ਕਰਵਾਉਣ ਲਈ ਵਫ਼ਦ ਪੁਲਿਸ ਮੁਖੀ ਨੂੰ ਮਿਲਿਆ
Ad Position 24
No active advertisement