ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਘੱਗਰ ’ਚ ਪਾਣੀ ਘਟਣਾ ਸ਼ੁਰੂ, ਫਿਲਹਾਲ ਹੜ੍ਹ ਦਾ ਖਤਰਾ ਟਲਿਆ

Ad Position 21
No active advertisement
ਅਜੀਤ ਡੈਸਕ 14-07-2026

ਮੂਣਕ (ਸੰਗਰੂਰ) 13 ਜੁਲਾਈ ( ਕੇਵਲ ਸਿੰਗਲਾ, ਪ੍ਰਵੀਨ ਮਦਾਨ) - ਘੱਗਰ ਦਰਿਆ ’ਚ ਪਿਛਲੇ ਕੁਝ ਦਿਨਾਂ ਤੋਂ ਆਏ ਪਾਣੀ ਦੇ ਵਾਧੇ ਕਾਰਨ ਪੰਜਾਬ ਅਤੇ ਹਰਿਆਣਾ ਦੇ ਸਰਹੱਦੀ ਇਲਾਕਿਆਂ ਦੇ ਲੋਕਾਂ ਵਿਚ ਹੜ੍ਹ ਨੂੰ ਲੈ ਕੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਸੀ। ਹਾਲਾਂਕਿ ਡ੍ਰੇਨੇਜ ਵਿਭਾਗ ਤੋਂ ਪ੍ਰਾਪਤ ਤਾਜ਼ਾ ਜਾਣਕਾਰੀ ਅਨੁਸਾਰ ਖਨੌਰੀ ਵਿਖੇ ਘੱਗਰ ਦਰਿਆ ਦੇ ਪਾਣੀ ਦਾ ਪੱਧਰ ਹੁਣ ਹੌਲੀ-ਹੌਲੀ ਘਟਣਾ ਸ਼ੁਰੂ ਹੋ ਗਿਆ ਹੈ, ਜਿਸ ਨਾਲ ਫਿਲਹਾਲ ਸੰਭਾਵੀ ਹੜ੍ਹ ਦਾ ਖਤਰਾ ਟਲਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਤੋਂ ਨਿਕਲਣ ਵਾਲਾ ਘੱਗਰ ਦਰਿਆ ਪੰਚਕੂਲਾ, ਜ਼ੀਰਕਪੁਰ, ਪਟਿਆਲਾ, ਚੀਕਾਂ, ਖਨੌਰੀ ਅਤੇ ਮੂਣਕ ਰਾਹੀਂ ਹੁੰਦਾ ਹੋਇਆ ਰਾਜਸਥਾਨ ਵੱਲ ਜਾਂਦਾ ਹੈ। ਉਪਰਲੇ ਇਲਾਕਿਆਂ ਚੰਡੀਗੜ੍ਹ, ਅੰਬਾਲਾ, ਪੰਚਕੂਲਾ ਅਤੇ ਜ਼ੀਰਕਪੁਰ ਵਿੱਚ ਹੋਈ ਭਾਰੀ ਬਰਸਾਤ ਤੋਂ ਬਾਅਦ ਦਰਿਆ ਵਿਚ ਪਾਣੀ ਦਾ ਵਹਾਅ ਵਧ ਗਿਆ ਸੀ। ਡ੍ਰੇਨੇਜ਼ ਵਿਭਾਗ ਦੇ ਅੰਕੜਿਆਂ ਅਨੁਸਾਰ ਸਵੇਰੇ 10 ਵਜੇ ਖਨੌਰੀ ਵਿਖੇ ਘੱਗਰ ਦਰਿਆ ਦਾ ਪਾਣੀ 740.6 ਫੁੱਟ ਦਰਜ ਕੀਤਾ ਗਿਆ ਸੀ, ਜੋ ਬਾਅਦ ਵਿਚ ਘਟ ਕੇ 740.3 ਫੁੱਟ ਰਹਿ ਗਿਆ। ਘੱਗਰ ਦਰਿਆ ਦੇ ਹੜ੍ਹ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਅਤੇ ਹਰਿਆਣਾ ਦੇ ਸੈਂਕੜੇ ਪਿੰਡਾਂ ਲਈ ਵੱਡੀ ਮੁਸੀਬਤ ਬਣੇ ਰਹੇ ਹਨ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਪਿਛਲੇ ਸਾਲਾਂ ਦੀਆਂ ਪੁਰਾਣੀਆਂ ਵੀਡੀਓ ਅਤੇ ਤਸਵੀਰਾਂ ਨੂੰ ਮੌਜੂਦਾ ਹਾਲਾਤ ਨਾਲ ਜੋੜ ਕੇ ਵਾਇਰਲ ਕੀਤਾ ਜਾ ਰਿਹਾ ਹੈ। ਅਜਿਹੀਆਂ ਭਰਮਾਉਣ ਵਾਲੀਆਂ ਪੋਸਟਾਂ ਕਾਰਨ ਲੋਕਾਂ ਵਿਚ ਬੇਲੋੜਾ ਡਰ ਪੈਦਾ ਹੋ ਰਿਹਾ ਹੈ। ਇਲਾਕੇ ਦੇ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਅਜਿਹੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕਾਂ ਵਿਚ ਬੇਵਜ੍ਹਾ ਦਹਿਸ਼ਤ ਨਾ ਫੈਲੇ।

Ad Position 22
No active advertisement
ਪਿਛਲੀ ਖ਼ਬਰ ਗੁਰਜੋਤ ਢੀਂਡਸਾ ਨੇ ਕੀਤੀ ਭੁਪੇਸ਼ ਬਘੇਲ ਤੇ ਪ੍ਰਧਾਨ ਰਾਜਾ ਵੜਿੰਗ ਨਾਲ ਮੁਲਾਕਾਤ ਅਗਲੀ ਖ਼ਬਰ ਜ਼ਿਲ੍ਹਾ ਮਾਲੇਰਕੋਟਲਾ ਦੇ ਅੰਦਰ ਟਰੈਫਿਕ ਪ੍ਰਬੰਧਨ ਨੂੰ ਸੁਚਾਰੂ ਤੇ ਸੁਰੱਖਿਅਤ ਬਣਾਉਣ ਲਈ ਉੱਚ ਅਧਿਕਾਰੀਆਂ ਦੀ ਅਹਿਮ ਮੀਟ...
Ad Position 24
No active advertisement