ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਗੁਰਜੋਤ ਢੀਂਡਸਾ ਨੇ ਕੀਤੀ ਭੁਪੇਸ਼ ਬਘੇਲ ਤੇ ਪ੍ਰਧਾਨ ਰਾਜਾ ਵੜਿੰਗ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 14-07-2026

ਅਮਰਗੜ੍ਹ, 13 ਜੁਲਾਈ (ਪਵਿੱਤਰ ਸਿੰਘ) - ਹਲਕਾ ਅਮਰਗੜ੍ਹ ਅੰਦਰ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਕੰਮ ਕਰ ਰਹੇ ਸੀਨੀਅਰ ਕਾਂਗਰਸ ਆਗੂ ਤੇ ਚੇਅਰਮੈਨ ਸੋਸ਼ਲ ਮੀਡੀਆ ਤੇ ਆਈ ਟੀ ਸੈਲ ਪੰਜਾਬ ਗੁਰਜੋਤ ਸਿੰਘ ਢੀਂਡਸਾ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਗੁਰਜੋਤ ਸਿੰਘ ਢੀਂਡਸਾ ਨੇ ਦੱਸਿਆ ਕਿ ਸਾਡੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਹੋਈ ਨਿੱਘੀ ਮੁਲਾਕਾਤ ਦੌਰਾਨ ਹਲਕੇ ਅੰਦਰ ਕਾਂਗਰਸ ਪਾਰਟੀ ਸੰਗਠਨ ਨੂੰ ਨਵੀਂ ਊਰਜਾ ਦੇਣ, ਜਮੀਨੀ ਪੱਧਰ ਤੇ ਮਜਬੂਤੀ ਅਤੇ ਅਤੇ ਵਿਧਾਨ ਸਭਾ ਚੋਣਾਂ 2027 ਦੀ ਨੀਤੀ ਨੂੰ ਲੈ ਕੇ ਅਹਿਮ ਵਿਚਾਰਾਂ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਦੋਵੇਂ ਆਗੂਆਂ ਨੇ ਮੇਰੀਆਂ ਗੱਲਾਂ ਅਤੇ ਹਲਕੇ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਤੇ ਉਹਨਾਂ ਦਾ ਸਾਰਥਕ ਹੱਲ ਕਰਨ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਸੀਨੀਅਰ ਆਗੂਆਂ ਦਾ ਮਾਰਗਦਰਸ਼ਨ ਅਤੇ ਵਿਸ਼ਵਾਸ ਮੇਰੇ ਲਈ ਪ੍ਰੇਰਨਾ ਹੈ ਅਤੇ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਲੋਕਾਂ ਦੀ ਸੇਵਾ ਲਈ ਹੈ । ਉਹਨਾਂ ਦੱਸਿਆ ਕਿ ਕਾਂਗਰਸ ਪਾਰਟੀ ਹਾਈ ਕਮਾਂਡ ਵੱਲੋਂ ਹਲਕੇ ਅੰਦਰ ਕਾਂਗਰਸ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਲਈ ਪ੍ਰੇਰਿਆ ਗਿਆ ਜਿਸ ਤੇ ਫੁੱਲ ਚੜਾਉਂਦਿਆਂ ਮੈਂ ਕਾਂਗਰਸ ਪਾਰਟੀ ਹਾਈ ਕਮਾਂਡ ਦੇ ਹੁਕਮਾਂ ਅਨੁਸਾਰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਹਲਕੇ ਅੰਦਰ ਪਾਰਟੀ ਦੀ ਮਜਬੂਤੀ ਤੇ ਚੜ੍ਹਦੀ ਕਲਾ ਲਈ ਦਿਨ ਰਾਤ ਕੰਮ ਕਰਦਾ ਹੋਇਆ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਹਮੇਸ਼ਾ ਹਾਜ਼ਰ ਰਹਾਂਗਾ।

Ad Position 22
No active advertisement
ਪਿਛਲੀ ਖ਼ਬਰ ਪੁਸਤਕ ‘ਮਿਸ਼ਰਣ’ ਭਾਵਨਾਵਾਂ ਦੇ ਮੇਲੇ ਲੋਕ ਅਰਪਣ ਅਗਲੀ ਖ਼ਬਰ ਘੱਗਰ ’ਚ ਪਾਣੀ ਘਟਣਾ ਸ਼ੁਰੂ, ਫਿਲਹਾਲ ਹੜ੍ਹ ਦਾ ਖਤਰਾ ਟਲਿਆ
Ad Position 24
No active advertisement