11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਵਿਜੀਲੈਂਸ ਵਲੋਂ 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਹਿਲਾ ਥਾਣੇ ਦਾ ਸਹਾਇਕ ਥਾਣੇਦਾਰ ਰੰਗੇ ਹੱਥੀਂ ਕਾਬੂ

Ad Position 21
No active advertisement
ਅਜੀਤ ਡੈਸਕ 15-07-2026

ਸੰਗਰੂਰ, 14 ਜੁਲਾਈ (ਦਮਨਜੀਤ ਸਿੰਘ) - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲਿਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏ.ਐਸ.ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਏ.ਐਸ.ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ ਪੇਸ਼ ਕਰਨ ਬਦਲੇ ਉਸ ਤੋਂ 10 ਹਜਾਰ ਰੁਪਏ ਰਿਸ਼ਵਤ ਮੰਗੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਸਬੰਧਿਤ ਏ.ਐਸ.ਆਈ. ਨੂੰ 3 ਹਜਾਰ ਰੁਪਏ ਪਹਿਲਾਂ ਹੀ ਦੇ ਚੁੱਕਾ ਸੀ ਅਤੇ ਬਾਕੀ ਰਹਿੰਦੇ 7 ਹਜਾਰ ਰੁਪਏ ਜਲਦੀ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਦੇਣ ਲਈ ਰਾਜ਼ੀ ਨਾ ਹੋਣ ਕਰ ਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ 40 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਪੁਲਿਸ ਅੜਿੱਕੇ ਅਗਲੀ ਖ਼ਬਰ ਮਾਮਲਾ ਸਫਾਈ ਕਰਮਚਾਰੀਆਂ ਵਲੋਂ ਕੰਮ ਛੋੜ ਹੜਤਾਲ ਕਰਨ ਦਾ ਖਨੌਰੀ ਸ਼ਹਿਰ ਅੰਦਰ ਥਾਂ-ਥਾਂ ’ਤੇ ਗੰਦਗੀ ਦੇ ਢੇਰਾਂ ਕਾਰਨ ਸਫਾ...
Ad Position 24