11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

7 ਗ੍ਰਾਮ ਚਿੱਟੇ ਸਮੇਤ ਇੱਕ ਕਾਬੂ

Ad Position 21
No active advertisement
ਅਜੀਤ ਡੈਸਕ 15-07-2026

ਭਵਾਨੀਗੜ੍ਹ, 14 ਜੁਲਾਈ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) – ਪੰਜਾਬ ਸਰਕਾਰ ਵਲੋਂ ਆਰੰਭੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਡਾ.ਰਵਜੋਤ ਗਰੇਵਾਲ ਅਤੇ ਡੀ.ਐਸ.ਪੀ.ਸਤਨਾਮ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਪਿੰਡ ਜੌਲੀਆ ਦੀ ਅਨਾਜ ਮੰਡੀ ਕੋਲੋ ਇਕ ਵਿਅਕਤੀ ਨੂੰ 7 ਗ੍ਰਾਮ ਚਿੱਟੇ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਮਿਲਿਆ। ਇਸ ਸਬੰਧੀ ਪੁਲਿਸ ਚੌਂਕੀ ਜੌਲੀਆ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਹਰਮੇਸ਼ ਸਿੰਘ ਅਤੇ ਸਹਾਇਕ ਸਬ-ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਗਸਤ ਦੌਰਾਨ ਪਿੰਡ ਜੌਲੀਆ ਦੀ ਅਨਾਜ ਮੰਡੀ ਕੋਲੇ ਇਕ ਵਿਅਕਤੀ ਖੜਾ ਦਿਖਾਈ ਦਿੱਤਾ। ਉਹ ਵਿਅਕਤੀ ਪੁਲਿਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਿਆ ਅਤੇ ਉਸ ਨੇ ਹੱਥ ’ਚੋਂ ਇਕ ਲਿਫਾਫਾ ਹੇਠਾ ਸੁੱਟ ਦਿੱਤਾ। ਪੁਲਿਸ ਨੇ ਸ਼ੱਕ ਹੋਣ ’ਤੇ ਉਸ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਪੁੱਛ-ਗਿੱਛ ਕੀਤੀ ਤਾਂ ਉਸ ਦੀ ਪਹਿਚਾਣ ਅਮਰੀਕ ਸਿੰਘ ਗੋਲੂ ਪੁੱਤਰ ਮਿੱਠੂ ਸਿੰਘ ਵਾਸੀ ਜੌਲੀਆ ਵਜੋਂ ਹੋਈ। ਪੁਲਿਸ ਨੇ ਜਦੋਂ ਹੇਠਾ ਸੁੱਟੇ ਗਏ ਲਿਫਾਫੇ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 7 ਗ੍ਰਾਮ ਚਿੱਟਾ ਬਰਾਮਦ ਹੋਇਆ। ਪੁਲਿਸ ਨੇ ਉੱਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਟਿਊਬਵੈੱਲ ਨੰਬਰ 5 ਦੀ ਮੋਟਰ ਦੋ ਮਹੀਨਿਆਂ ਵਿੱਚ ਚੌਥੀ, ਪੰਜਵੀਂ ਵਾਰ ਸੜੀ, ਤਪਦੀ ਗਰਮੀ ’ਚ ਸੈਂਕੜੇ ਘਰ ਪੀਣ ਵਾਲੇ ਪਾਣੀ ਤ... ਅਗਲੀ ਖ਼ਬਰ 40 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਪੁਲਿਸ ਅੜਿੱਕੇ
Ad Position 24