07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਵਕੀਲਾਂ ਵਲੋਂ ਹੜਤਾਲ ਦੇ ਕਾਰਨ ਲਗਾਤਾਰ ਵਧ ਰਹੀਆਂ ਹਨ ਲੋਕਾਂ ਦੀਆਂ ਪਰੇਸ਼ਾਨੀਆਂ

Ad Position 21
No active advertisement
ਅਜੀਤ ਡੈਸਕ 16-07-2026
ਸੰਗਰੂਰ, 15 ਜੁਲਾਈ (ਧੀਰਜ ਪਸੋਰੀਆ) - ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਕਾਰਨ ਅਦਾਲਤਾਂ ਵਿੱਚ ਕੰਮ ਕਾਜ ਬਿਲਕੁਲ ਠੱਪ ਪਿਆ ਹੈ।ਹੜਤਾਲ ਦੇ ਚਲਦਿਆਂ ਰੋਜਾਨਾ ਔਸਤਨ 1000 ਕੇਸਾਂ ਦੀ ਸੁਣਵਾਈ ਅੱਗੇ ਪਾਈ ਜਾ ਰਹੀ ਹੈ ਜਿਸ ਕਾਰਨ ਪੇਸ਼ੀ ਤੇ ਆਉਣ ਵਾਲੇ ਲੋਕ ਖੱਜਲ ਖੁਆਰ ਹੋ ਰਹੇ ਹਨ। ਸੰਭਾਵਤ ਜਮਾਨਤਾਂ ਵਾਲੇ ਕੇਸਾਂ ਸਬੰਧੀ ਜੇਲ੍ਹਾ ਵਿੱਚ ਬੰਦ ਵਿਅਕਤੀਆਂ ਦੀ ਬਾਹਰ ਆਉਣ ਦੀ ਉਡੀਕ ਵੀ ਵਕੀਲਾਂ ਦੀ ਹੜਤਾਲ ਕਾਰਨ ਲਗਾਤਾਰ ਲੰਬੀ ਹੁੰਦੀ ਜਾ ਰਹੀ ਹੈ। ਵਕੀਲਾਂ ਦੇ ਧਰਨੇ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਬਾਰ ਕੌਂਸਲ ਮੈਂਬਰ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੇ ਲੀਗਲ ਏਡ ਡਿਫੈਂਸ ਕੌਂਸਲ ਦੀਆਂ ਖਾਮੀਆਂ ਦਾ ਜ਼ਿਕਰ ਕੀਤਾ। ਜ਼ਿਲ੍ਹਾ ਬਾਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ ਅਤੇ ਸੈਕਟਰੀ ਸਿਮਰਨਦੀਪ ਸਿੰਘ ਬਲੱਗਨ ਨੇ ਦੱਸਿਆ ਕਿ ਕੱਲ ਜੁਆਇੰਟ ਐਕਸ਼ਨ ਕਮੇਟੀ ਦਾ ਵਫਦ ਚੰਡੀਗੜ੍ਹ ਇਸੇ ਮਸਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਗਠਿਤ ਕੀਤੀ ਕਮੇਟੀ ਨੂੰ ਮਿਲਿਆ ਸੀ ਜਿਸ ਮੌਕੇ ਪੰਜਾਬ ਦੀਆਂ ਸਾਰੀਆਂ ਬਾਰ ਐਸੋਸੀਏਸਨਾਂ ਦੇ ਪ੍ਰਧਾਨ ਅਤੇ ਸੈਕਟਰੀ ਮੌਜੂਦ ਸਨ। ਕਮੇਟੀ ਵੱਲੋਂ ਇਸ ਮਸਲੇ ਸਬੰਧੀ ਚੀਫ ਜਸਟਿਸ ਸੁਪਰੀਮ ਕੋਰਟ ਨਾਲ ਗੱਲਬਾਤ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਹੈ ਤਾਂ ਜੋ ਮਸਲੇ ਦਾ ਹੱਲ ਹੋ ਸਕੇ। ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਵਕੀਲਾਂ ਵੱਲੋਂ 7 ਵੇਂ ਦਿਨ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆ ਬਾਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ , ਬਾਰ ਦੇ ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸੀਬੀਆ, ਸੈਕਟਰੀ ਸਿਮਰਨਦੀਪ ਸਿੰਘ ਬਲੱਗਣ, ਸੁਰਜੀਤ ਸਿੰਘ ਗਰੇਵਾਲ, ਲਲਿਤ ਕੁਮਾਰ ਗਰਗ,ਦਲਜੀਤ ਸਿੰਘ ਸੇਖੋ,ਬੇਅੰਤ ਸਿੰਘ ਛਾਜਲੀ, ਗੁਰਪ੍ਰੀਤ ਸਿੰਘ ਚੱਠਾ ਅਤੇ ਹੋਰਨਾਂ ਨੇ ਕਿਹਾ ਕਿ ਲੀਗਲ ਏਡ ਡਿਫੈਂਸ ਕੌਂਸਲ ਦੀ ਮੌਜੂਦਾ ਨੀਤੀ ਕਈ ਗੰਭੀਰ ਖਾਮੀਆਂ ਨਾਲ ਘਿਰੀ ਹੋਈ ਹੈ ਇਸ ਲਈ ਇਸ ਨੂੰ ਤੁਰੰਤ ਵਾਪਸ ਲਿਆ ਜਾਵੇ। ਉਹਨਾਂ ਹੋਰ ਕਿਹਾ ਕਿ ਇਸ ਨਾਲ ਅਪਰਾਧ ਵੱਧਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਬਾਰ ਦੇ ਉਪ ਪ੍ਰਧਾਨ ਜਗਮੀਤ ਸਿੰਘ, ਸੰਜੀਵ ਕੁਮਾਰ ਗੋਇਲ, , ਗੁਰਬਚਨ ਸਿੰਘ ਨਹਿਲ, ਗੁਰਿੰਦਰਪਾਲ ਸਿੰਘ ਕਰਤਾਰਪੁਰਾ, ਰਾਜਬੀਰ ਸਿੰਘ ਗਰੇਵਾਲ, ਕੁਲਦੀਪ ਜੈਨ, ਗੁਰਪ੍ਰੀਤ ਸਿੰਘ ਚੱਠਾ, ਬਲਜੀਤ ਕੜਵਲ,ਜਸਵੀਰ ਸਿੰਘ ਸਰਾਓ, ਅਜੇਪਾਲ ਸਿੰਘ ਅਕੋਈ, ਐਮ.ਏ. ਸ਼ਾਹ (ਜੱਗਾ) ਮਲੇਰਕੋਟਲਾ, ਰਣਜੀਤ ਸਿੰਘ ਦਿਓਲ, ਗੁਰਸੇਵਕ ਸਿੰਘ ਸਿੱਧੂ, ਰਣਧੀਰ ਸਿੰਘ ਭੰਗੂ, ਅਮਿਤ ਅਗਰਵਾਲ, ਸੌਭਿਤ ਗੋਇਲ, ਰਿਤੇਸ਼ ਜਿੰਦਲ, ਇੰਦਰਪਾਲ ਸਿੰਘ ਧਾਂਦਲੀ, ਸਵਰਨ ਸਿੰਘ ਰਟੋਲ, ਚਮਕੌਰ ਸਿੰਘ ਲਿੱਟ, ਗੌਰਵ ਗਰਗ (ਲਹਿਰਾ), ਕੁਲਵਿੰਦਰ ਸਿੰਘ ਤੂਰ, ਗੁਰਪ੍ਰੀਤ ਸਿੰਘ ਮਾਨ, ਸਿੰਮੀ ਮਾਨ, ਮਨਪ੍ਰੀਤ ਸਿੰਘ ਨਮੋਲ ਸਮੇਤ ਵੱਡੀ ਗਿਣਤੀ ਵਿੱਚ ਵਕੀਲਾਂ ਨੇ ਵੀ ਇਸ ਸੰਘਰਸ਼ ਦਾ ਸਮਰਥਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਸ਼ਹਿਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਦੌਰਾਨ ਨਗਰ ਕੌਂਸਲ ਪ੍ਰਾਈਵੇਟ ਤੌਰ ਉੱਤੇ ਚੁਕਵਾਏਗੀ ਕੂੜੇ ਦੇ ਢੇ... ਅਗਲੀ ਖ਼ਬਰ ਸੰਗਰੂਰ ਨੇੜੇ ਹਥਿਆਰ ਦੀ ਨੌਕ ਉੱਤੇ ਕਿਸਾਨ ਤੋਂ 65 ਹਜ਼ਾਰ ਰੁਪਏ ਦੀ ਖੋਹ ਕਰਨ ਵਾਲੇ ਤਿੰਨੇ ਨੌਜਵਾਨ ਸਿਰਫ਼ 15 ਘੰਟਿਆਂ ’ਚ...
Ad Position 24