08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਕਾਂਗਰਸ ਦੀ ਮਜ਼ਬੂਤੀ ਲਈ ਹਰ ਆਗੂ ਤੇ ਵਰਕਰ ਨੂੰ ਪਾਰਟੀ ਜਾਬਤੇ ਵਿੱਚ ਰਹਿ ਕੇ ਕੰਮ ਕਰਨ ਦੀ ਲੋੜ - ਕਾਂਤਾ ਕੁਠਾਲਾ

Ad Position 21
No active advertisement
ਅਜੀਤ ਡੈਸਕ 16-07-2026
ਮਾਲੇਰਕੋਟਲਾ, 15 ਜੁਲਾਈ (ਮਨਜਿੰਦਰ ਸਿੰਘ ਸਰੌਦ)- ਸੂਬੇ ਅੰਦਰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਰ ਆਗੂ ਤੇ ਵਰਕਰ ਨੂੰ ਪਾਰਟੀ ਜਾਬਤੇ ਦੇ ਵਿੱਚ ਰਹਿੰਦੇ ਹੋਏ ਕੰਮ ਕਰਨਾ ਚਾਹੀਦਾ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਮਲੇਰਕੋਟਲਾ ਤੋਂ ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੀਨੀਅਰ ਕਾਂਗਰਸੀ ਆਗੂ ਬੀਬੀ ਕਾਂਤਾ ਕੁਠਾਲਾ ਨੇ ਸੰਪਰਕ ਮੁਹਿੰਮ ਦੇ ਤਹਿਤ ਮੀਟਿੰਗ ਦੌਰਾਨ ਗੱਲਬਾਤ ਦੌਰਾਨ ਕੀਤਾ । ਉਨਾਂ ਆਖਿਆ ਕਿ ਪਾਰਟੀ ਤੋਂ ਬਿਨਾਂ ਕੋਈ ਵੀ ਵਰਕਰ ਤੇ ਆਗੂ ਕੁਝ ਨਹੀਂ ਕਰ ਸਕਦਾ । ਜੇਕਰ ਪਾਰਟੀ ਦੀ ਚੜ੍ਹਦੀ ਕਲਾ ਹੋਵੇਗੀ ਤਾਂ ਹੀ ਆਗੂ ਤੇ ਵਰਕਰਾਂ ਦੀ ਪੁੱਛ ਪ੍ਰਤੀਤ ਵਧੇਗੀ । ਬੀਬੀ ਕਾਂਤਾ ਕੁਠਾਲਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਤੇ ਲੋਕਾਂ ਨੂੰ ਲੁਭਾਵਣੇ ਨਾਹਰਿਆਂ ਰਾਹੀਂ ਅਗਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਵੋਟਾਂ ਪਵਾਉਣ ਲਈ ਭਰਮਾਉਣ ਦੀ ਨੀਤੀ ਤੇ ਚਲਦਿਆਂ ਵੱਡੇ ਪੱਧਰ ਤੇ ਸੂਬੇ ਦਾ ਨੁਕਸਾਨ ਕੀਤਾ ਜਾ ਰਿਹਾ ਹੈ । ਉਨ੍ਹਾਂ ਆਖਿਆ ਕਿ ਇਸ ਵਾਰ ਪੰਜਾਬ ਦੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਕਿਉਂਕਿ ਲੋਕਾਂ ਦਾ ਮੋਹ ਆਮ ਆਦਮੀ ਪਾਰਟੀ ਤੋਂ ਭੰਗ ਹੋ ਚੁੱਕਿਆ ਹੈ । ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਦੀ ਬਦੌਲਤ ਮਹਿੰਗਾਈ ਦੀ ਮਾਰ ਨੇ ਕਿਸੇ ਵੀ ਇਨਸਾਨ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ ਪ੍ਰੰਤੂ ਸੂਬਾ ਸਰਕਾਰ ਤੇ ਕਿਸੇ ਵੀ ਗੱਲ ਦਾ ਕੋਈ ਅਸਰ ਨਹੀਂ ਹੈ ਉਨ੍ਹਾਂ ਵੱਲੋਂ ਸਿਰਫ ਚੋਣਾਂ ਜਿੱਤਣ ਦੇ ਲਈ ਰਾਜਨੀਤਿਕ ਸਟੰਟਾਂ ਰਾਹੀਂ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸੰਗਰੂਰ ’ਚ ਗੰਦਗੀ ਦੇ ਅੰਬਾਰ, ਭਾਜਪਾ ਨੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕਿਸਾਨਾਂ ਲਈ ਵਰਦਾਨ ਸਿੱਧ ਹੋ ਰਹੀ ਹੈ ਆਰਜ਼ੀ ਮੋਘੇ ਦੀ ਸਕੀਮ
Ad Position 24