08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸੰਗਰੂਰ ’ਚ ਗੰਦਗੀ ਦੇ ਅੰਬਾਰ, ਭਾਜਪਾ ਨੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 16-07-2026
ਸੰਗਰੂਰ, 15 ਜੁਲਾਈ (ਦਮਨਜੀਤ ਸਿੰਘ) - ਸੰਗਰੂਰ ਸ਼ਹਿਰ ਵਿੱਚ ਸਫਾਈ ਕਰਮਚਾਰੀਆਂ ਦੀ ਲਗਾਤਾਰ ਹੜਤਾਲ ਕਾਰਨ ਪੈਦਾ ਹੋਏ ਗੰਭੀਰ ਸਫਾਈ ਸੰਕਟ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ ਸੰਗਰੂਰ ਵੱਲੋਂ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸਰਜੀਵਨ ਜਿੰਦਲ ਦੀ ਅਗਵਾਈ ਹੇਠ ਅੱਜ ਇੱਕ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਤੁਰੰਤ ਇਸ ਦੇ ਹੱਲ ਦੀ ਮੰਗ ਕੀਤੀ।ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ। ਹਰ ਪਾਸੇ ਗੰਦਗੀ ਫੈਲੀ ਹੋਈ ਹੈ, ਜਿਸ ਕਾਰਨ ਬਦਬੂ ਦੇ ਨਾਲ-ਨਾਲ ਬਿਮਾਰੀਆਂ ਫੈਲਣ ਦਾ ਵੀ ਗੰਭੀਰ ਖ਼ਤਰਾ ਬਣ ਗਿਆ ਹੈ। ਆਮ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਰਿਹਾ ਹੈ, ਪਰ ਸਰਕਾਰ ਅਤੇ ਪ੍ਰਸ਼ਾਸਨ ਇਸ ਗੰਭੀਰ ਸਮੱਸਿਆ ਵੱਲ ਧਿਆਨ ਨਹੀਂ ਦੇ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸਰਜੀਵਨ ਜਿੰਦਲ ਅਤੇ ਭਾਜਪਾ ਆਗੂ ਅਮਨਦੀਪ ਸਿੰਘ ਪੂਨੀਆਂ ਨੇ ਕਿਹਾ ਕਿ ਸੰਗਰੂਰ ਸ਼ਹਿਰ ਦੀ ਇਹ ਹਾਲਤ ਦੇ ਜਿੰਮੇਵਾਰ ਕਾਂਗਰਸ ਅਤੇ ਮੌਜੂਦਾ ਸਰਕਾਰ ਹੈ ਜਿਸ ਵਿੱਚ ਸੀਵਰੇਜ ਦੇ 170 ਕਰੋੜ ਰੁਪਏ ਆਉਣ ਦੇ ਬਾਵਜੂਦ ਵੀ ਸ਼ਹਿਰ ਦੇ ਵਿੱਚ ਸਫਾਈ ਅਤੇ ਸੀਵਰੇਜ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਜਨਤਾ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਪਰ ਮੌਜੂਦਾ ਹਾਲਾਤਾਂ ਵਿੱਚ ਲੋਕ ਗੰਦਗੀ ਅਤੇ ਬਿਮਾਰੀਆਂ ਦੇ ਸਾਏ ਹੇਠ ਜੀਣ ਲਈ ਮਜਬੂਰ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੱਢ ਕੇ ਹੜਤਾਲ ਖਤਮ ਕਰਵਾਈ ਜਾਵੇ ਅਤੇ ਸ਼ਹਿਰ ਵਿੱਚ ਜੰਗੀ ਪੱਧਰ ‘ਤੇ ਸਫਾਈ ਮੁਹਿੰਮ ਚਲਾ ਕੇ ਇਕੱਠੇ ਹੋਏ ਕੂੜੇ ਨੂੰ ਤੁਰੰਤ ਚੁੱਕਿਆ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ ਅਤੇ ਬਿਮਾਰੀਆਂ ਦੇ ਖ਼ਤਰੇ ਨੂੰ ਟਾਲਿਆ ਜਾ ਸਕੇ,ਨਾਲ ਹੀ ਭਾਜਪਾ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਭਾਜਪਾ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ। ਇਸ ਮੌਕੇ ਉਹਨਾਂ ਦੇ ਨਾਲ ਜਿਲ਼ਾਂ ਜਨਰਲ ਸਕਤਰ ਪ੍ਰਦੀਪ ਗਰਗ,ਸੁਰਿੰਦਰ ਸ਼ਰਮਾ, ਨਰਿੰਦਰ ਗੁੱਪਤਾ, ਸੁੱਖਪਾਲ ਸ਼ਰਮਾ, ਪ੍ਰਗਟ ਸਿੰਘ, ਅਮੀਰ ਸਿੰਘ, ਜਗਦੇਵ ਜਿੰਦਲ, ਅਸ਼ੀਸ਼ ਗਰਗ, ਭੁਪੇਸ਼ ਜਿੰਦਲ, ਜਗਸੀਰ ਸਿੰਘ, ਪਰਮਜੀਤ ਸ਼ਰਮਾ, ਆਵਾ ਸਿੰਘ, ਰਜਿੰਦਰ ਸਿੰਘ, ਰਮਨ ਕੁਮਾਰ , ਕੋਮਲ ਰਾਣੀ, ਬਲਜੀਤ ਕੌਰ ਜੀਤੀ, ਪਰਮਜੀਤ ਕੌਰ , ਧਰਮਵੀਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੀ.ਸੀ.ਟੀ.ਵੀ. ਕੈਮਰਿਆਂ ਦਾ ਪ੍ਰਧਾਨ ਕਾਂਤਾ ਗੋਇਲ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਕਾਂਗਰਸ ਦੀ ਮਜ਼ਬੂਤੀ ਲਈ ਹਰ ਆਗੂ ਤੇ ਵਰਕਰ ਨੂੰ ਪਾਰਟੀ ਜਾਬਤੇ ਵਿੱਚ ਰਹਿ ਕੇ ਕੰਮ ਕਰਨ ਦੀ ਲੋੜ - ਕਾਂਤਾ ਕੁਠਾਲਾ
Ad Position 24