ਸ਼ੇਰਪੁਰ, 16 ਜੁਲਾਈ (ਮੇਘ ਰਾਜ ਜੋਸ਼ੀ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਵਿਖੇ ਗੁਰਦੁਆਰਾ ਸ੍ਰੀ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਸਮਾਜ ਸੇਵਾ ਦੀ ਮਿਸਾਲ ਪੇਸ਼ ਕਰਦਿਆਂ ਦਸਵੀਂ ਅਤੇ ਬਾਰਵੀਂ ਜਮਾਤ ਦੇ ਲੋੜਵੰਦ ਵਿਦਿਆਰਥੀਆਂ ਦੀ ਬੋਰਡ ਫੀਸ ਲਈ ਲਗਭਗ 28,800 ਰੁਪਏ ਦੀ ਰਾਸ਼ੀ ਸਕੂਲ ਨੂੰ ਭੇਂਟ ਕੀਤੀ ਗਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਗੁਰਮੀਤ ਸਿੰਘ ਜਵੰਧਾ ਦੀ ਅਗਵਾਈ ਹੇਠ ਕਮੇਟੀ ਮੈਂਬਰ ਸਕੂਲ ਪਹੁੰਚੇ, ਜਿੱਥੇ ਉਨ੍ਹਾਂ ਨੇ ਇਹ ਰਾਸ਼ੀ ਸਕੂਲ ਮੁਖੀ ਮੈਡਮ ਕੁਲਵਿੰਦਰ ਕੌਰ ਨੂੰ ਸੌਂਪੀ। ਇਸ ਉਪਰਾਲੇ ਦਾ ਮਕਸਦ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਦੀ ਫੀਸ ਸਬੰਧੀ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਦਿਵਾਉਣਾ ਹੈ। ਸਕੂਲ ਮੁਖੀ ਮੈਡਮ ਕੁਲਵਿੰਦਰ ਕੌਰ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਜ ਭਲਾਈ ਦੇ ਕਾਰਜ ਹੋਰ ਸੰਸਥਾਵਾਂ ਲਈ ਵੀ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਇਸ ਸਹਿਯੋਗ ਨਾਲ ਲੋੜਵੰਦ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਅਤੇ ਬਿਨਾਂ ਕਿਸੇ ਆਰਥਿਕ ਚਿੰਤਾ ਦੇ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ। ਇਸ ਮੌਕੇ ਐਸ.ਐਮ.ਸੀ. ਕਮੇਟੀ, ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਸੁਖਮਿੰਦਰ ਸਿੰਘ ਧਾਲੀਵਾਲ, ਜਸਪਾਲ ਸਿੰਘ, ਬਲਵਿੰਦਰ ਸਿੰਘ ਢੰਡਾ, ਦਰਸ਼ਨ ਸਿੰਘ, ਮਨਜੀਤ ਸਿੰਘ ਧਾਮੀ, ਜੋਗਿੰਦਰ ਸਿੰਘ ਨਾਗ, ਪਰਮਜੀਤ ਸਿੰਘ ਬੜਿੰਗ, ਸੁਖਵਿੰਦਰ ਸਿੰਘ ਥਿੰਦ, ਬਲਵਿੰਦਰ ਸਿੰਘ ਬੜਿੰਗ, ਤਰਲੋਚਨ ਸਿੰਘ ਔਜਲਾ, ਡਾ. ਨੰਦ ਸਿੰਘ ਥਿੰਦ, ਹਰਪਾਲ ਸਿੰਘ ਫੌਜੀ, ਬਲਵੀਰ ਸਿੰਘ ਔਜਲਾ, ਮਨਜੀਤ ਸਿੰਘ ਚੀਮਾ, ਗੁਰਮੇਲ ਸਿੰਘ ਧਾਲੀਵਾਲ, ਨਿਰਮਲ ਸਿੰਘ ਢੰਡਾ, ਸੁਖਦੀਪ ਸਿੰਘ ਚਹਿਲ ਅਤੇ ਮਨਜੀਤ ਸਿੰਘ ਹੇੜੀਕੇ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।