08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਹਿਬਾਨਾਮਾ ਨੂੰ ਮੁੜ ਬਹਾਲ ਕੀਤੇ ਜਾਣ ਨਾਲ ਮੁਸਲਿਮ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ

Ad Position 21
No active advertisement
ਅਜੀਤ ਡੈਸਕ 17-07-2026
ਸੰਗਰੂਰ, 16 ਜੁਲਾਈ (ਧੀਰਜ ਪਸੋਰੀਆ) - ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਹਿਬਾਨਾਮਾ ਨੂੰ ਮੁੜ ਬਹਾਲ ਕੀਤੇ ਜਾਣ ਨਾਲ ਮੁਸਲਿਮ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮੁਸਲਿਮ ਡਿਵੈਲਪਮੈਂਟ ਬੋਰਡ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਸਫੀ ਮੁਹੰਮਦ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਕਈ ਸਾਲ ਪਹਿਲਾਂ ਹਿਬਾਨਾਮਾ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਮੁਸਲਿਮ ਭਾਈਚਾਰੇ ਦੀ ਮੰਗ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਿਬਾਨਾਮਾ ਨੂੰ ਮੁੜ ਤੋਂ ਬਹਾਲ ਕਰ ਦਿੱਤਾ ਹੈ ਜਿਸ ਸਬੰਧੀ ਨੋਟੀਫਿਕੇਸ਼ਨ ਜਲਦ ਹੀ ਜਾਰੀ ਹੋ ਜਾਵੇਗਾ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਸਫੀ ਮੁਹੰਮਦ ਨੇ ਕਿਹਾ ਕਿ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫਤ ਤੋਂ ਲੈ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤੋਂ ਬਾਅਦ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਦੇ ਨਾਲ ਲੋਕਾਂ ਦੀ ਜ਼ਿੰਦਗੀ ਕਾਫੀ ਸੁਖਾਲੀ ਹੋ ਗਈ ਹੈ। ਉਹਨਾਂ ਕਿਹਾ ਕਿ ਅੱਜ ਹਰ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੀ ਚਰਚੇ ਹਨ। ਪੰਜਾਬ ਦੇ ਲੋਕ ਮੁੜ ਭਗਵੰਤ ਮਾਨ ਨੂੰ ਹੀ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ। ਇਸ ਮੌਕੇ ਮੁਹੰਮਦ ਕਾਸਿਮ, ਮੁਹੰਮਦ ਇਰਸ਼ਾਦ, ਅਬਦੁਲ ਹਲੀਮ, ਮੁਹੰਮਦ ਨਦੀਮ, ਹੈਦਰ ਅਲੀ ਅਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੱਤ ਸਾਲ ਪੁਰਾਣੇ ਕਤਲ ਮਾਮਲੇ ’ਚ ਚਾਚੇ ਭਤੀਜੇ ਨੂੰ ਉਮਰ ਕੈਦ ਦੀ ਸਜ਼ਾ ਅਗਲੀ ਖ਼ਬਰ ਸਰਕਾਰ ਦੀ ਲਾਰੇਬਾਜੀ ਵਾਲੀ ਨੀਤੀ ਖ਼ਿਲਾਫ਼ ਕਮਿਊਨਿਟੀ ਹੈਲਥ ਅਫਸਰਾਂ ਨੇ ਕੀਤਾ ਰੋਸ ਪ੍ਰਦਰਸ਼ਨ
Ad Position 24