02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਫਾਈ ਸੇਵਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਵਿੱਚ ਕੀਤਾ ਰੋਸ ਮਾਰਚ

Ad Position 21
No active advertisement
ਅਜੀਤ ਡੈਸਕ 18-07-2026

ਲਹਿਰਾਗਾਗਾ, 17 ਜੁਲਾਈ (ਅਸ਼ੋਕ ਗਰਗ)- ਸਫਾਈ ਸੇਵਕ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਮੁੜ ਨਗਰ ਕੌਂਸਲ ਦਫਤਰ ਲਹਿਰਾਗਾਗਾ ਵਿਖੇ ਧਰਨੇ ‘ਤੇ ਬੈਠੇ ਹਨ।ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆਂ ਸਫਾਈ ਸੇਵਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਛੇਤੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ, ਤਾਂ ਤਿੱਖਾ ਸੰਘਰਸ਼ ਵਿੱਢ ਦਿੱਤਾ ਜਾਵੇਗਾ। ਪ੍ਰਧਾਨ ਸੁਖਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਗਰ ਕੌੰਸਲ ਦੇ ਦਫਤਰ ਮੂਹਰੇ ਚੱਲ ਰਹੇ ਧਰਨੇ ‘ਚ ਸਾਰੇ ਸਫਾਈ ਸੇਵਕ, ਸੀਵਰਮੈਨ, ਮਾਲੀ, ਬੇਲਦਾਰ, ਸਟਰੀਟ ਲਾਇਟ ਅਪਰੇਟਰ, ਪੰਪ ਅਪਰੇਟਰ ਅਤੇ ਕਲੈਰੀਕਲ ਸਟਾਫ ਹੜਤਾਲ ‘ਤੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਪਿਛਲੇ ਲੰਮੇ ਸਮੇਂ ਤੋਂ ਘੱਟ ਤਨਖ਼ਾਹਾਂ ‘ਤੇ ਸ਼ਹਿਰਾਂ ਅਤੇ ਕਸਬਿਆਂ ਦੀ ਸਫ਼ਾਈ ਦਾ ਭਾਰੀ ਕੰਮ ਕਰ ਰਹੇ ਹਨ, ਪਰ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਤੱਕ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਕਿਸੇ ਵੀ ਦੁਰਘਟਨਾ ਦੌਰਾਨ ਸਫ਼ਾਈ ਸੇਵਕਾਂ ਨੂੰ ਯੋਗ ਮੁਆਵਜ਼ਾ ਨਾ ਦੇਣਾ ਸਰਕਾਰਾਂ ਦੀ ਨਾਕਾਮੀ ਅਤੇ ਸ਼ਰਮਨਾਕ ਗੱਲ ਹੈ। ਸਫ਼ਾਈ ਕਰਮਚਾਰੀ ਹਰ ਰੋਜ਼ ਆਪਣੀ ਜਾਨ ਜੋਖ਼ਿਮ ’ਚ ਪਾ ਕੇ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਪ੍ਰਦਾਨ ਕਰਦੇ ਹਨ, ਪਰ ਉਨ੍ਹਾਂ ਦੇ ਹੱਕਾਂ ਅਤੇ ਸੁਰੱਖਿਆ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਲੋਕ ਚੇਤਨਾ ਮੰਚ, ਲਹਿਰਾਗਾਗਾ ਵੱਲੋਂ ਸ਼ਹਿਰ ਦੇ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਦੀ ਪੂਰੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਮੰਚ ਦੇ ਪ੍ਰਧਾਨ ਗਿਆਨ ਚੰਦ ਸ਼ਰਮਾ, ਮੀਤ ਪ੍ਰਧਾਨ ਜਗਜੀਤ ਭੁਟਾਲ ਅਤੇ ਸਕੱਤਰ ਹਰਭਗਵਾਨ ਗੁਰਨੇ ਨੇ ਕਿਹਾ ਕਿ ਸਫਾਈ ਸੇਵਕ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਅਤੇ ਸੰਬੰਧਤ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ।ਜਗਦੀਸ਼ ਪਾਪੜਾ, ਮਹਿੰਦਰ ਸਿੰਘ ਅਤੇ ਸ਼ਮਿੰਦਰ ਸਿੰਘ ਨੇ ਕਿਹਾ ਕਿ ਸਫਾਈ ਸੇਵਕਾਂ ਨੂੰ ਪੱਕੀ ਨੌਕਰੀ, ਉਚਿਤ ਤਨਖਾਹ ਅਤੇ ਸੁਰੱਖਿਅਤ ਕੰਮਕਾਜ ਦੇ ਹਾਲਾਤ ਮਿਲਣੇ ਚਾਹੀਦੇ ਹਨ। ਲੋਕ ਚੇਤਨਾ ਮੰਚ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਸਫਾਈ ਸੇਵਕਾਂ ਦੇ ਹੱਕਾਂ ਲਈ ਇਸ ਲੜਾਈ ਵਿੱਚ ਉਨ੍ਹਾਂ ਦਾ ਸਾਥ ਦੇਣ, ਕਿਉਂਕਿ ਇਹ ਮਸਲਾ ਸਿਰਫ਼ ਕਰਮਚਾਰੀਆਂ ਦਾ ਨਹੀਂ ਸਗੋਂ ਸਮਾਜਿਕ ਨਿਆਂ ਨਾਲ ਵੀ ਜੁੜਿਆ ਹੋਇਆ ਹੈ। ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਅੰਦਰ ਥਾਂ ਥਾਂ ਗੰਦਗੀ ਦੇ ਵੱਡੇ ਢੇਰ ਲੱਗ ਚੁੱਕੇ ਹਨ। ਜਿਸ ਕਾਰਨ ਲੋਕਾਂ ਨੂੰ ਲੰਘਦੇ ਸਮੇਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਗੰਦਗੀ ਦੇ ਢੇਰਾਂ ਉੱਪਰ ਵੱਡੀ ਗਿਣਤੀ ਵਿੱਚ ਪੋਲੀਥੀਨ ਦੇ ਲਿਫਾਫੇ ਵੀ ਸੁੱਟੇ ਹੋਏ ਸਨ ਜੋ ਥੋੜੀ ਜਿਹੀ ਹਨੇਰੀ ਚੱਲਣ ਤੇ ਉੱਡ ਕੇ ਸ਼ਹਿਰ ਵਿੱਚ ਖਿਲਰ ਰਹੇ ਹਨ। ਸਫਾਈ ਸੇਵਕਾਂ ਨੇ ਅੱਜ ਆਪਣੀਆਂ ਮੰਗਾਂ ਦੇ ਹੱਕ ਵਿੱਚ ਸ਼ਹਿਰ ਅਤੇ ਪਿੰਡ ਵਿੱਚ ਰੋਸ ਮਾਰਚ ਕਰਦਿਆਂ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਲੋਕਾਂ ਦੀ ਵੀ ਇਹ ਮੰਗ ਹੈ ਕਿ ਪੰਜਾਬ ਸਰਕਾਰ ਸਫਾਈ ਕਾਮਿਆਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਵੇ।

Ad Position 22
No active advertisement
ਪਿਛਲੀ ਖ਼ਬਰ ਸਫਾਈ ਸੇਵਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਹੜਤਾਲ ’ਤੇ ਬੈਠੇ ਸਫਾਈ ਸੇਵਕਾਂ ਨੇ ਸੜਕ ਜਾਮ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਵਿਧਾ...
Ad Position 24
No active advertisement