02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ ਮਿਲੀਆਂ ਇਤਿਹਾਸਕ ਸੌਗਾਤਾਂ ਵਿਕਾਸ ਦੀ ਨਵੀਂ ਇਬਾਰਤ ਲਿਖਣਗੀਆਂ-ਸਰਜੀਵਨ ਜਿੰਦਲ

Ad Position 21
No active advertisement
ਅਜੀਤ ਡੈਸਕ 19-07-2026
ਸੰਗਰੂਰ, 18 ਜੁਲਾਈ (ਦਮਨਜੀਤ ਸਿੰਘ) - ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਜਲੰਧਰ ਵਿਖੇ ਨਵੇਂ ਆਧੁਨਿਕ ਰੇਲਵੇ ਸਟੇਸ਼ਨ ਦੇ ਉਦਘਾਟਨ ਮੌਕੇ ਪੰਜਾਬ ਦੇ ਵਿਕਾਸ ਲਈ ਕਈ ਮਹੱਤਵਪੂਰਨ ਸੌਗਾਤਾਂ ਦਾ ਐਲਾਨ ਕੀਤਾ ਗਿਆ, ਜਿਸ ਨੂੰ ਸੂਬੇ ਦੀ ਤਰੱਕੀ ਲਈ ਇੱਕ ਇਤਿਹਾਸਕ ਕਦਮ ਮੰਨਿਆ ਜਾ ਰਿਹਾ ਹੈ। ਇਸੇ ਸਬੰਧੀ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ-1 ਦੇ ਪ੍ਰਧਾਨ ਸਰਜੀਵਨ ਜਿੰਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਕੇ ਪੰਜਾਬ ਦੇ ਲੋਕਾਂ ਵੱਲੋਂ ਧੰਨਵਾਦ ਪ੍ਰਗਟ ਕੀਤਾ ਅਤੇ ਸੰਗਰੂਰ ਸਮੇਤ ਪੂਰੇ ਸੂਬੇ ਦੇ ਵਿਕਾਸ ਨਾਲ ਜੁੜੇ ਕਈ ਅਹਿਮ ਮੁੱਦਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਸਰਜੀਵਨ ਜਿੰਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ “ਸਭ ਦਾ ਸਾਥ, ਸਭ ਦਾ ਵਿਕਾਸ, ਸਭ ਦਾ ਵਿਸ਼ਵਾਸ ਅਤੇ ਸਭ ਦਾ ਪ੍ਰਯਾਸ” ਦੇ ਮੂਲ ਮੰਤਰ ‘ਤੇ ਚੱਲਦਿਆਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿਖੇ ਆਧੁਨਿਕ ਰੇਲਵੇ ਸਟੇਸ਼ਨ ਦਾ ਉਦਘਾਟਨ ਕੇਵਲ ਇੱਕ ਇਮਾਰਤ ਦਾ ਉਦਘਾਟਨ ਨਹੀਂ, ਸਗੋਂ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਨਵੀਆਂ ਉਚਾਈਆਂ ‘ਤੇ ਲੈ ਜਾਣ ਵੱਲ ਇੱਕ ਮਜ਼ਬੂਤ ਕਦਮ ਹੈ। ਇਸ ਨਾਲ ਯਾਤਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮਿਲਣਗੀਆਂ ਅਤੇ ਰੇਲ ਆਵਾਜਾਈ ਨੂੰ ਨਵੀਂ ਰਫ਼ਤਾਰ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਰੇਲਵੇ, ਸੜਕਾਂ, ਉਦਯੋਗ, ਡਿਜ਼ਿਟਲ ਕਨੈਕਟੀਵਿਟੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਵੱਡੇ ਪੱਧਰ ‘ਤੇ ਨਿਵੇਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਕਾਸ ਕਾਰਜਾਂ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਵਪਾਰ ਨੂੰ ਗਤੀ ਮਿਲੇਗੀ ਅਤੇ ਪੰਜਾਬ ਦੀ ਆਰਥਿਕਤਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੁਣ ਪੰਜਾਬ ਵਿੱਚ ਵੀ ਭਾਜਪਾ ਦੀ ਡਬਲ ਇੰਜਣ ਸਰਕਾਰ ਦੇ ਗਠਨ ਨੂੰ ਸਮੇਂ ਦੀ ਲੋੜ ਸਮਝਣ ਲੱਗੇ ਹਨ ਤਾਂ ਜੋ ਕੇਂਦਰ ਅਤੇ ਸੂਬਾ ਸਰਕਾਰ ਦੇ ਬਿਹਤਰ ਤਾਲਮੇਲ ਨਾਲ ਵਿਕਾਸ ਪ੍ਰੋਜੈਕਟਾਂ ਨੂੰ ਹੋਰ ਤੇਜ਼ੀ ਨਾਲ ਅਮਲੀ ਰੂਪ ਦਿੱਤਾ ਜਾ ਸਕੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਵਿਕਾਸ, ਸੁਸ਼ਾਸਨ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਤਰਜੀਹ ਦਿੰਦਿਆਂ ਭਾਜਪਾ ਨੂੰ ਭਰਪੂਰ ਸਮਰਥਨ ਦੇਣਗੇ ਅਤੇ ਪੰਜਾਬ ਵਿੱਚ ਵੀ ਡਬਲ ਇੰਜਣ ਸਰਕਾਰ ਬਣਾਉਣ ਦਾ ਰਾਹ ਪੱਧਰਾ ਕਰਨਗੇ, ਜਿਸ ਨਾਲ ਸੂਬਾ ਵਿਕਾਸ, ਨਿਵੇਸ਼, ਰੁਜ਼ਗਾਰ ਅਤੇ ਖੁਸ਼ਹਾਲੀ ਦੇ ਇੱਕ ਨਵੇਂ ਯੁੱਗ ਵਿੱਚ ਦਾਖ਼ਲ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੱਜ ਆਉਣਗੇ ਮੂਣਕ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਬੀ.ਐੱਲ.ਓਜ਼ ਸਨਮਾਨਿਤ
Ad Position 24
No active advertisement