16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਬ੍ਰਾਹਮਣ ਵੈਲਫੇਅਰ ਬੋਰਡ ਹਲਕਾ ਮਹਿਲ ਕਲਾਂ ਦੇ ਚੇਅਰਮੈਨ ਬਣੇ ਚੇਤਨ ਰਿਸ਼ੀ, ਇਲਾਕੇ ’ਚ ਖੁਸ਼ੀ ਦੀ ਲਹਿਰ

Ad Position 21
repet_subhas-goyals [Copy P29]
ਅਜੀਤ ਡੈਸਕ 19-07-2026
ਸ਼ੇਰਪੁਰ, 18 ਜੁਲਾਈ (ਮੇਘ ਰਾਜ ਜੋਸ਼ੀ) - ਬ੍ਰਾਹਮਣ ਵੈਲਫੇਅਰ ਬੋਰਡ ਹਲਕਾ ਮਹਿਲ ਕਲਾਂ ਦੇ ਚੇਅਰਮੈਨ ਵਜੋਂ ਚੇਤਨ ਰਿਸ਼ੀ ਵਾਸੀ ਭਗਵਾਨਪੁਰਾ ਦੀ ਨਿਯੁਕਤੀ ਹੋਣ ‘ਤੇ ਪਿੰਡ ਭਗਵਾਨਪੁਰਾ ਅਤੇ ਸਮੁੱਚੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਸਮਰਥਕਾਂ ਅਤੇ ਇਲਾਕਾ ਵਾਸੀਆਂ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਚੇਅਰਮੈਨ ਚੇਤਨ ਰਿਸ਼ੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਜਤਾਏ ਗਏ ਭਰੋਸੇ ‘ਤੇ ਉਹ ਪੂਰੀ ਤਰ੍ਹਾਂ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।ਜ਼ਿਕਰਯੋਗ ਹੈ ਕਿ ਚੇਤਨ ਰਿਸ਼ੀ ਪਿਛਲੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਇਸ ਤੋਂ ਪਹਿਲਾਂ ਵੀ ਉਹ ਬਲਾਕ ਦੇ ਮੁੱਖ ਬੁਲਾਰੇ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਦੇ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਹਰਜੀਤ ਸਿੰਘ ਗਰੇਵਾਲ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰਨ ’ਤੇ ਭਾਰਤ ਸਰਕਾਰ ਦਾ ਧੰਨਵਾਦ-ਰਾਂਝਾ ਬਖ... ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਮਰਪਿਤ ਆਗੂਆਂ ਨੂੰ ਦਿੱਤੀਆਂ ਜਾ ਰਹੀਆਂ ਅਹਿਮ ਜ਼ਿੰਮੇਵਾਰੀਆਂ-ਚੇਅਰਮੈਨ ਰਾਜਵੰ...
Ad Position 24