16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਹਰਜੀਤ ਸਿੰਘ ਗਰੇਵਾਲ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰਨ ’ਤੇ ਭਾਰਤ ਸਰਕਾਰ ਦਾ ਧੰਨਵਾਦ-ਰਾਂਝਾ ਬਖਸ਼ੀ

Ad Position 21
repet_subhas-goyals [Copy P29]
ਅਜੀਤ ਡੈਸਕ 19-07-2026
ਖਨੌਰੀ, 18 ਜੁਲਾਈ (ਬਲਵਿੰਦਰ ਸਿੰਘ ਥਿੰਦ) - ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸੰਗਰੂਰ ਦੇ ਜਨਰਲ ਸਕੱਤਰ ਰਾਂਝਾ ਬਖਸ਼ੀ ਨੇ ਸ੍ਰੀ ਹਰਜੀਤ ਸਿੰਘ ਗਰੇਵਾਲ ਨੂੰ ਭਾਰਤ ਸਰਕਾਰ ਵਲੋਂ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਰਾਂਝਾ ਬਖਸ਼ੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਸ੍ਰੀ ਹਰਜੀਤ ਸਿੰਘ ਗਰੇਵਾਲ ਇੱਕ ਤਜਰਬੇਕਾਰ, ਇਮਾਨਦਾਰ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ, ਜਿਨ੍ਹਾਂ ਨੇ ਲੰਬੇ ਸਮੇਂ ਤੋਂ ਸਮਾਜ ਅਤੇ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਦੇਸ਼ ਦੇ ਘੱਟ ਗਿਣਤੀ ਵਰਗਾਂ ਦੇ ਹੱਕਾਂ ਦੀ ਰੱਖਿਆ ਹੋਰ ਮਜ਼ਬੂਤ ਹੋਵੇਗੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਯੋਗਤਾ ਅਤੇ ਸੇਵਾ ਨੂੰ ਤਰਜੀਹ ਦਿੱਤੀ ਹੈ ਅਤੇ ਸ੍ਰੀ ਹਰਜੀਤ ਸਿੰਘ ਗਰੇਵਾਲ ਦੀ ਨਿਯੁਕਤੀ ਵੀ ਇਸੇ ਸੋਚ ਦਾ ਪ੍ਰਤੀਕ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਗਰੇਵਾਲ ਆਪਣੇ ਨਵੇਂ ਅਹੁਦੇ ਦੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਘੱਟ ਗਿਣਤੀ ਭਾਈਚਾਰੇ ਦੀ ਭਲਾਈ ਲਈ ਅਹਿਮ ਭੂਮਿਕਾ ਨਿਭਾਉਣਗੇ।ਰਾਂਝਾ ਬਖਸ਼ੀ ਨੇ ਸ੍ਰੀ ਹਰਜੀਤ ਸਿੰਘ ਗਰੇਵਾਲ ਨੂੰ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਪੰਜਾਬ ਸਮੇਤ ਦੇਸ਼ ਭਰ ਦੇ ਲੋਕਾਂ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤ-ਅਮਰੀਕਾ ਟੈਕਸ ਮੁਕਤ ਵਪਾਰ ਡੀਲ ਨੂੰ ਲੈ ਕੇ ਕਿਸਾਨਾਂ ਵਲੋਂ ਤਿੱਖਾ ਸੰਘਰਸ਼ ਵਿੱਢਣ ਦੀ ਤਿਆਰੀ ਅਗਲੀ ਖ਼ਬਰ ਬ੍ਰਾਹਮਣ ਵੈਲਫੇਅਰ ਬੋਰਡ ਹਲਕਾ ਮਹਿਲ ਕਲਾਂ ਦੇ ਚੇਅਰਮੈਨ ਬਣੇ ਚੇਤਨ ਰਿਸ਼ੀ, ਇਲਾਕੇ ’ਚ ਖੁਸ਼ੀ ਦੀ ਲਹਿਰ
Ad Position 24