16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਭਾਰਤ-ਅਮਰੀਕਾ ਟੈਕਸ ਮੁਕਤ ਵਪਾਰ ਡੀਲ ਨੂੰ ਲੈ ਕੇ ਕਿਸਾਨਾਂ ਵਲੋਂ ਤਿੱਖਾ ਸੰਘਰਸ਼ ਵਿੱਢਣ ਦੀ ਤਿਆਰੀ

Ad Position 21
repet_subhas-goyals [Copy P29]
ਅਜੀਤ ਡੈਸਕ 19-07-2026
ਸੁਨਾਮ ਊਧਮ ਸਿੰਘ ਵਾਲਾ,18 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿਚ ਭਾਰਤ ਅਮਰੀਕਾ ਟੈਕਸ ਮੁਕਤ ਵਪਾਰ ਡੀਲ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 22 ਜੁਲਾਈ ਨੂੰ ਕਾਲਾਝਾੜ ਅਤੇ ਚੋਟੀਆਂ ਟੋਲ ਪਲਾਜੇ ਪਰਚੀ ਮੁਕਤ ਕਰਨ ਨੂੰ ਲੈ ਕੇ ਵੱਧ ਤੋਂ ਵੱਧ ਸਮੂਲੀਅਤ ਨੂੰ ਯਕੀਨੀ ਬਣਾਉਣ ਬਾਰੇ ਵਿਚਾਰ ਚਰਚਾ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਸ ਸਮਝੌਤੇ ਨੂੰ ਰੱਦ ਕਰਾਉਣ ਲਈ ਤਿੱਖੇ ਸੰਘਰਸ਼ ਦੀ ਤਿਆਰੀ ਵਿੱਢ ਦਿੱਤੀ ਗਈ ਹੈ ਅਤੇ ਕਿਸੇ ਵੀ ਕੀਮਤ ਤੇ ਉਕਤ ਸਮਝੌਰਾ ਲਾਗੂ ਨਹੀ ਹੋਣ ਦਿੱਤਾ ਜਾਵੇਗਾ।ਇਸ ਮੌਕੇ ਰਾਮਸਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਕਣਕਵਾਲ, ਪਾਲ ਸਿੰਘ ਦੌਲਾ ਸਿੰਘ ਵਾਲਾ, ਯਾਦਵਿੰਦਰ ਵਿੰਦਰ ਸਿੰਘ ਚੱਠੇ-ਨੱਕਟੇ ਅਤੇ ਬਲਜੀਤ ਸਿੰਘ ਮਾਡਲ ਟਾਊਨ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰੀ ਵਿੱਚ ਲਿਪਤ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ – ਇੰਸਪੈਕਟਰ ਰਮਨਦੀਪ ਸਿੰਘ ਬਾਵਾ ਅਗਲੀ ਖ਼ਬਰ ਹਰਜੀਤ ਸਿੰਘ ਗਰੇਵਾਲ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰਨ ’ਤੇ ਭਾਰਤ ਸਰਕਾਰ ਦਾ ਧੰਨਵਾਦ-ਰਾਂਝਾ ਬਖ...
Ad Position 24