16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਨਸ਼ਾ ਤਸਕਰੀ ਵਿੱਚ ਲਿਪਤ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ – ਇੰਸਪੈਕਟਰ ਰਮਨਦੀਪ ਸਿੰਘ ਬਾਵਾ

Ad Position 21
repet_subhas-goyals [Copy P29]
ਅਜੀਤ ਡੈਸਕ 19-07-2026
ਧੂਰੀ, 18 ਜੁਲਾਈ (ਲਖਵੀਰ ਸਿੰਘ ਧਾਂਦਰਾ) – ਇੰਸਪੈਕਟਰ ਰਮਨਦੀਪ ਸਿੰਘ ਬਾਵਾ ਐਸ ਐਚ ਓ ਥਾਣਾ ਸਿਟੀ ਧੂਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇੱਕ ਸਾਫ਼-ਸੁਥਰਾ ਤੇ ਭੈਅ-ਮੁਕਤ ਮਾਹੌਲ ਪ੍ਰਦਾਨ ਕਰਨ ਦਾ ਭਰੋਸਾ ਦਿਵਾਇਆ। ਇੰਸਪੈਕਟਰ ਰਮਨਦੀਪ ਸਿੰਘ ਬਾਵਾ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਸਖ਼ਤ ਲਹਿਜੇ ਵਿੱਚ ਤਾੜਨਾ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਪਣਪਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ ਅਤੇ ਨਸ਼ਾ ਤਸਕਰੀ ਵਿੱਚ ਲਿਪਤ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਉਨ੍ਹਾਂ ਐਲਾਨ ਕੀਤਾ ਕਿ ਸ਼ਹਿਰ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਦੇ ਆਲੇ-ਦੁਆਲੇ ਪੁਲਿਸ ਦੀ ਗਸ਼ਤ ਸਖ਼ਤ ਕੀਤੀ ਜਾਵੇਗੀ ਤਾਂ ਜੋ ਪੜ੍ਹਨ ਲਿਖਣ ਵਾਲੀਆਂ ਧੀਆਂ ਬਿਨਾਂ ਕਿਸੇ ਡਰ-ਭੈਅ ਦੇ ਆਪਣੀ ਪੜ੍ਹਾਈ ਪੂਰੀ ਕਰ ਸਕਣ। ਇੰਸਪੈਕਟਰ ਰਮਨਦੀਪ ਸਿੰਘ ਬਾਵਾ ਨੇ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਵਿੱਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਰਾਤ ਦੇ ਸਮੇਂ ਸ਼ਹਿਰ ਦੀ ਸੁਰੱਖਿਆ ਦੇ ਮੱਦੇਨਜਰ ਪੁਲਿਸ ਦੀ ਰਾਤ ਨੂੰ ਗਸ਼ਤ ਹੋਰ ਵਧੇਰੇ ਸਰਗਰਮ ਅਤੇ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਮਨ-ਚੈਨ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕਰਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਮਹਿਲ ਕਲਾਂ ਦੀਆਂ ਟੁੱਟੀਆਂ ਲਿੰਕ ਸੜਕਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ ਅਗਲੀ ਖ਼ਬਰ ਭਾਰਤ-ਅਮਰੀਕਾ ਟੈਕਸ ਮੁਕਤ ਵਪਾਰ ਡੀਲ ਨੂੰ ਲੈ ਕੇ ਕਿਸਾਨਾਂ ਵਲੋਂ ਤਿੱਖਾ ਸੰਘਰਸ਼ ਵਿੱਢਣ ਦੀ ਤਿਆਰੀ
Ad Position 24