08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਟਰੱਕ-ਟਰਾਲੇ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ-ਪੁਲਿਸ ਵਲੋਂ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 20-07-2026

ਭਵਾਨੀਗੜ੍ਹ, 19 ਜੁਲਾਈ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) : ਸਥਾਨਕ ਨਵੇਂ ਬੱਸ ਸਟੈਂਡ ਕੋਲ ਇਕ ਮੋਟਰਸਾਈਕਲ ’ਤੇ ਸਵਾਰ ਪਤੀ-ਪਤਨੀ ਨੂੰ ਟਰੱਕ ਟਰਾਲੇ ਵਲੋਂ ਪਿੱਛੋਂ ਟੱਕਰ ਮਾਰ ਦੇਣ ਕਾਰਨ ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਅਤੇ ਪਤੀ ਦੇ ਗੰਭੀਰ ਜਖ਼ਮੀ ਹੋ ਜਾਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਹਸਪਤਾਲ ਵਿਖੇ ਜੇਰੇ ਇਲਾਜ ਜਗਤਾਰ ਸਿੰਘ 62 ਸਾਲ ਪੁੱਤਰ ਬਲਵੰਤ ਸਿੰਘ ਵਾਸੀ ਸੇਖਾ ਜ਼ਿਲ੍ਹਾ ਬਰਨਾਲਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਰਛਪਾਲ ਕੌਰ 59 ਸਾਲ ਨਾਲ ਮੋਟਰਸਾਈਕਲ ’ਤੇ ਸਮਾਣਾ ਵਿਖੇ ਦਵਾਈ ਲੈਣ ਲਈ ਜਾ ਰਹੇ ਸਨ। ਜਦੋਂ ਉਹ ਸ਼ਹਿਰ ਦੇ ਨਵੇਂ ਬੱਸ ਸਟੈਂਡ ਕੋਲ ਪਹੁੰਚੇ ਤਾਂ ਪਿੱਛੋਂ ਆ ਰਹੇ ਇਕ ਟਰੱਕ-ਟਰਾਲੇ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਉਸ ਦੀ ਪਤਨੀ ਰਛਪਾਲ ਕੌਰ ਟਰੱਕ ਹੇਠਾਂ ਆ ਜਾਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਰਾਹਗੀਰਾਂ ਨੇ ਚੁੱਕ ਕੇ ਸਥਾਨਕ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ। ਘਟਨਾਂ ਸਥਾਨ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਟਰੱਕ-ਟਰਾਲਾ ਕਿਸੇ ਹੋਰ ਵਾਹਨ ਨੂੰ ਓਵਰਟੇਕ ਕਰ ਰਿਹਾ ਸੀ। ਇਸ ਦੌਰਾਨ ਸੜਕ ਦੇ ਕਿਨਾਰੇ ਜਾ ਰਹੇ ਮੋਟਰਸਾਈਕਲ ਨੂੰ ਉਸ ਨੇ ਆਪਣੀ ਲਪੇਟ ਵਿਚ ਲੈ ਲਿਆ। ਲੋਕਾਂ ਦਾ ਕਹਿਣਾ ਸੀ ਕਿ ਹਾਈਵੇ ਦੇ ਕਿਨਾਰੇ ਕਈ ਦਿਨਾਂ ਤੋਂ ਪਏ ਮਿੱਟੀ ਦੇ ਢੇਰਾਂ ਕਾਰਨ ਹੀ ਇਹ ਹਾਦਸਾ ਹੋਇਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਾਈਵੇ ਤੋਂ ਮਿੱਟੀ ਦੇ ਢੇਰ ਤੁਰੰਤ ਹਟਾਏ ਜਾਣ ਅਤੇ ਸਰਵਿਸ ਰੋਡ ਦੇ ਟੋਇਆਂ ਨੂੰ ਪ੍ਰੀਮਿਕਸ ਪਾ ਕੇ ਬੰਦ ਕੀਤਾ ਜਾਵੇ ਤਾਂ ਜੋ ਹੋਰ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਸਬੰਧੀ ਸਹਾਇਕ ਸਬ-ਇੰਸਪੈਕਟਰ ਗੁਰਦੇਵ ਸਿੰਘ ਨਾਲ ਗੱਲਬਾਤ ਕਰਨ ’ਤੇ ਉਨਾਂ ਦੱਸਿਆ ਕਿ ਜਗਤਾਰ ਸਿੰਘ ਪੁੱਤਰ ਬਲਵੰਤ ਸਿੰਘ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਹੋਏ ਦੀਪਕ ਸਿੰਘ ਪੁੱਤਰ ਦਿਗੰਬਰ ਸਿੰਘ ਵਾਸੀ ਦੇਹਰਾਦੂਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ - ਵਿੱਤ ਮੰਤਰੀ ਚੀਮਾ ਅਗਲੀ ਖ਼ਬਰ ਨਸ਼ਿਆਂ ਕਾਰਨ ਹਾਟ ਸਪਾਟ ਬਣੇ ਪਿੰਡ ਚੀਮਾ ਵਿਖੇ ਪੁਲਿਸ ਵਲੋਂ ਭਾਰੀ ਫੋਰਸ ਨਾਲ ਵਿਸ਼ੇਸ਼ ਮੁਹਿੰਮ ਚਲਾਈ
Ad Position 24