08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸੁਨਾਮ ਵਿਖੇ ਕੱਲ੍ਹ ਨੂੰ ਲੱਗੇਗਾ ਮੈਗਾ ਰੁਜ਼ਗਾਰ ਮੇਲਾ, ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦਾ ਸੱਦਾ

Ad Position 21
No active advertisement
ਅਜੀਤ ਡੈਸਕ 20-07-2026

ਸੁਨਾਮ ਊਧਮ ਸਿੰਘ ਵਾਲਾ, 19 ਜੁਲਾਈ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਅਤੇ ਇੱਕ ਚੰਗਾ ਮਾਹੌਲ ਸਿਰਜਣ ਦੀ ਵਚਨਬੱਧਤਾ ਤਹਿਤ ਸੁਨਾਮ ਵਿਖੇ 20 ਜੁਲਾਈ 2026 ਨੂੰ ਇੱਕ ਵਿਸ਼ਾਲ ਮੈਗਾ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਪੰਜਾਬ ਦੇ ਰੁਜ਼ਗਾਰ ਉਤਪਤੀ ਅਤੇ ਉਦਯੋਗ ਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਸੂਬੇ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਸਰਕਾਰੀ ਖੇਤਰ ਵਿੱਚ ਹੀ 68,000 ਤੋਂ ਵੱਧ ਨੌਕਰੀਆਂ ਬਿਨਾਂ ਕਿਸੇ ਸਿਫ਼ਾਰਿਸ਼ ਅਤੇ ਬਿਨਾਂ ਰਿਸ਼ਵਤ ਦੇ, ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਖੇਤਰ ਦੇ ਨਾਲ-ਨਾਲ ਪ੍ਰਾਈਵੇਟ ਇੰਡਸਟਰੀ (ਨਿੱਜੀ ਉਦਯੋਗ) ਵੀ ਨੌਜਵਾਨਾਂ ਦੇ ਰੁਜ਼ਗਾਰ ਦਾ ਇੱਕ ਬਹੁਤ ਵੱਡਾ ਜ਼ਰੀਆ ਹੈ, ਜਿਸ ਨੂੰ ਮੁੱਖ ਰੱਖਦਿਆਂ ਸਰਕਾਰ ਵੱਲੋਂ ਲਗਾਤਾਰ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭਲਕੇ ਉਨ੍ਹਾਂ ਦੇ ਦੋਵਾਂ ਵਿਭਾਗਾਂ ਉਦਯੋਗ ਵਿਭਾਗ ਅਤੇ ਰੁਜ਼ਗਾਰ ਉਤਪੱਤੀ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਸੁਨਾਮ ਊਧਮ ਸਿੰਘ ਵਾਲਾ ਦੀ ਪਵਿੱਤਰ ਧਰਤੀ ‘ਤੇ ਇਹ ਮੈਗਾ ਰੁਜ਼ਗਾਰ ਮੇਲਾ ਲਾਇਆ ਜਾ ਰਿਹਾ ਹੈ। ਇਹ ਮੇਲਾ ਮਹਾਰਾਜਾ ਪੈਲੇਸ, ਸੁਨਾਮ-ਪਟਿਆਲਾ ਰੋਡ, ਸੁਨਾਮ ਵਿਖੇ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤਕ ਲਾਇਆ ਜਾਵੇਗਾ। ਇਸ ਵਿੱਚ 18 ਸਾਲ ਤੋਂ 50 ਸਾਲ ਤੱਕ ਦੇ ਉਮੀਦਵਾਰ ਭਾਗ ਲੈ ਸਕਦੇ ਹਨ। ਯੋਗਤਾ ਅਤੇ ਤਜਰਬੇ ਦੇ ਅਨੁਸਾਰ 12,000 ਰੁਪਏ ਤੋਂ ਲੈ ਕੇ 42,000 ਰੁਪਏ ਪ੍ਰਤੀ ਮਹੀਨਾ ਤੱਕ ਦੀ ਤਨਖਾਹ ਦਿੱਤੀ ਜਾਵੇਗੀ। ਇਸ ਰੁਜ਼ਗਾਰ ਮੇਲੇ ਵਿੱਚ ਦੇਸ਼ ਅਤੇ ਸੂਬੇ ਦੀਆਂ 100 ਤੋਂ ਵੱਧ ਵੱਡੀਆਂ ਅਤੇ ਨਾਮੀ ਕੰਪਨੀਆਂ ਸ਼ਿਰਕਤ ਕਰ ਰਹੀਆਂ ਹਨ, ਜਿਨ੍ਹਾਂ ਕੋਲ 3500 ਤੋਂ ਵੱਧ ਅਸਾਮੀਆਂ () ਉਪਲਬਧ ਹਨ। ਇਸ ਮੇਲੇ ਵਿੱਚ ਵੱਖ-ਵੱਖ ਪੱਧਰ ਦੀ ਵਿੱਦਿਅਕ ਅਤੇ ਤਕਨੀਕੀ ਯੋਗਤਾ ਰੱਖਣ ਵਾਲੇ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਹਨ। 10ਵੀਂ, 12ਵੀਂ, ਆਈ.ਟੀ.ਆਈ. (ਬੁਆਇਲਰ, ਇਲੈਕਟ੍ਰੀਕਲ, ਮਕੈਨੀਕਲ), ਬੀ.ਐਸਸੀ (ਨਾਨ-ਮੈਡੀਕਲ), ਬੀ.ਕਾਮ, ਗ੍ਰੈਜੂਏਟ, ਡਿਪਲੋਮਾ ਹੋਲਡਰ (ਮਕੈਨੀਕਲ ਅਤੇ ਇਲੈਕਟ੍ਰੀਕਲ) ਅਤੇ ਸੀ.ਐਨ.ਸੀ. ਕੋਰਸ ਪਾਸ ਨੌਜਵਾਨ ਇਸ ਮੇਲੇ ਵਿੱਚ ਹਿੱਸਾ ਲੈ ਸਕਦੇ ਹਨ। ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਇਲਾਕਾ ਨਿਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਇਹ ਇੱਕ ਬਹੁਤ ਹੀ ਸ਼ਲਾਘਾਯੋਗ ਅਤੇ ਵੱਡਾ ਉਪਰਾਲਾ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਮੇਲੇ ਵਿੱਚ ਆਉਣ ਸਮੇਂ ਆਪਣੇ ਸਾਰੇ ਅਸਲ ਸਰਟੀਫਿਕੇਟ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਆਉਣ, ਤਾਂ ਜੋ ਕੰਪਨੀਆਂ ਵੱਲੋਂ ਉਨ੍ਹਾਂ ਦੀ ਯੋਗਤਾ ਦੇ ਮੁਤਾਬਕ ਮੌਕੇ ‘ਤੇ ਹੀ ਨੌਕਰੀ ਦੇ ਦਿੱਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਦਿੜ੍ਹਬਾ ਵਿਖੇ ਕਾਨਫਰੰਸ ਅਗਲੀ ਖ਼ਬਰ ਐੱਨ.ਐੱਸ.ਕਿਊ. ਐਫ. ਵੋਕੇਸ਼ਨਲ ਅਧਿਆਪਕਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ ਕੀਤਾ ਰੋਸ ਪ੍ਰਦ...
Ad Position 24