09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਦਾਮਨ ਬਾਜਵਾ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਮਿਲੇ

Ad Position 21
No active advertisement
ਅਜੀਤ ਡੈਸਕ 20-07-2026
ਸੁਨਾਮ ਊਧਮ ਸਿੰਘ ਵਾਲਾ,19 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ-2 ਦੀ ਪ੍ਰਧਾਨ ਦਾਮਨ ਬਾਜਵਾ ਨੇ ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀਆਂ ਚੋਣਾਂ ਵਿੱਚ ਜੇਤੂ ਰਹੀਆਂ ਕੌਂਸਲਰਾਂ ਨੂੰ ਨਾਲ ਲੈਕੇ ਨਵੀਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਕੇਂਦਰੀ ਮੰਤਰੀ ਸ਼ੇਖਾਵਤ ਨੇ ਸੁਨਾਮ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਦੀਆਂ ਜੇਤੂ ਕੌਂਸਲਰਾਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਦਾਮਨ ਬਾਜਵਾ ਨੇ ਕਿਹਾ ਕਿ ਸ਼ੇਖਾਵਤ ਨੇ ਸੁਨਾਮ ਨਗਰ ਕੌਂਸਲ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਕੀਤੇ ਗਏ ਸਮਰਪਿਤ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦਾ ਵਿਸ਼ਵਾਸ ਹੀ ਭਾਜਪਾ ਦੀ ਸਭ ਤੋਂ ਵੱਡੀ ਤਾਕਤ ਹੈ।ਦਾਮਨ ਬਾਜਵਾ ਨੇ ਕਿਹਾ ਕਿ ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਵਿਧਾਨ ਸਭਾ ਹਲਕਾ ਸੁਨਾਮ ਵਿੱਚ ਕੇਂਦਰ ਸਰਕਾਰ ਵੱਲੋਂ ਹੋਏ ਵਿਕਾਸ ਕਾਰਜਾਂ ਅਤੇ ਆਉਣ ਵਾਲੇ ਪ੍ਰੋਜੈਕਟਾਂ ਬਾਰੇ ਵੀ ਵਿਸਥਾਰ ਪੂਰਵਕ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਹਲਕੇ ਦੇ ਵਿਕਾਸ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦੇ ਮੰਤਰੀ ਦੇ ਧਿਆਨ ਵਿੱਚ ਲਿਆਂਦੇ, ਜਿੰਨ੍ਹਾਂ ‘ਤੇ ਕੇਂਦਰੀ ਮੰਤਰੀ ਸ਼ੇਖਾਵਤ ਨੇ ਸਕਾਰਾਤਮਕ ਰੁਖ ਅਪਣਾਉਂਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਕੌਂਸਲਰ ਮੋਨਿਕਾ ਗੋਇਲ, ਕੌਂਸਲਰ ਮੀਨਾ ਰਾਣੀ, ਪਰਵਿੰਦਰ ਗੋਇਲ ਅਤੇ ਰਿੰਕੂ ਆਲਮਪੁਰੀਆ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਾ ਰੁਖ਼ ਹਮੇਸ਼ਾ ਪੰਜਾਬ ਵਿਰੋਧੀ ਰਿਹਾ-ਪਰਮਿੰਦਰ ਸ਼ਰਮਾ ਨਰੇਗਾ ਨੂੰ ਖਤਮ ਕਰਨ ਦਾ ਫੈਸਲਾ ਮਜ਼ਦੂਰ ਵਿਰੋਧੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਦਿੜ੍ਹਬਾ ਵਿਖੇ ਕਾਨਫਰੰਸ
Ad Position 24