09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸਰਪੰਚ ਮਨਪ੍ਰੀਤ ਸ਼ਰਮਾ ਰਿੱਕੀ ਪੰਜਾਬ ਸਰਕਾਰ ਵੱਲੋਂ ਬ੍ਰਾਹਮਣ ਵੈਲਫੇਅਰ ਬੋਰਡ ਪੰਜਾਬ ਦੇ ਹਲਕਾ ਧੂਰੀ ਦੇ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 20-07-2026
ਧੂਰੀ, 19 ਜੁਲਾਈ (ਲਖਵੀਰ ਸਿੰਘ ਧਾਂਦਰਾ) - ਧੂਰੀ ਹਲਕੇ ਦੇ ਉੱਘੇ ਯੂਥ ਆਗੂ ਅਤੇ ਪਿੰਡ ਜਹਾਂਗੀਰ ਦੇ ਸਰਪੰਚ ਮਨਪ੍ਰੀਤ ਸ਼ਰਮਾ ਰਿੱਕੀ ਨੂੰ ਪੰਜਾਬ ਸਰਕਾਰ ਵੱਲੋਂ ਬ੍ਰਾਹਮਣ ਵੈੱਲਫੇਅਰ ਬੋਰਡ ਪੰਜਾਬ ਦਾ ਹਲਕਾ ਧੂਰੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ , ਆਪਣੀ ਇਸ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਬ੍ਰਾਹਮਣ ਵੈੱਲਫੇਅਰ ਬੋਰਡ ਧੂਰੀ ਦੇ ਚੇਅਰਮੈਨ ਸਰਪੰਚ ਮਨਪ੍ਰੀਤ ਸ਼ਰਮਾ ਰਿੱਕੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਸੁਖਵੀਰ ਸਿੰਘ ਸੁੱਖੀ , ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ , ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਡਾ ਅਨਵਰ ਭਸੌੜ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੁਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਉਹ ਧੂਰੀ ਹਲਕੇ ਦੇ ਬ੍ਰਾਹਮਣ ਭਾਈਚਾਰੇ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਤੱਤਪਰ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੀ ਹੋਣਹਾਰ ਨਿਸ਼ਾਨੇਬਾਜ਼ ਸੁਖਦੀਪ ਕੌਰ ਦੀ ‘ਨੌਰਥ ਜ਼ੋਨ ਸ਼ੂਟਿੰਗ ਚੈਂਪੀਅਨਸ਼ਿਪ’... ਅਗਲੀ ਖ਼ਬਰ ਗੁਰਦੁਆਰਾ ਰੋਗ ਨਿਵਾਰਨ ਸਾਹਿਬ ਵਿਖੇ ਕੀਤੇ ਸਾਵਨ ਕੀਰਤਨ ਦਰਬਾਰ
Ad Position 24