ਸਰਕਾਰੀ ਸਕੂਲ ਹਥੋਆ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਓ ਮੁਹਿੰਮ ਸ਼ੁਰੂ
ਅਜੀਤ ਡੈਸਕ
20-07-2026
ਮਾਲੇਰਕੋਟਲਾ, 19 ਜੁਲਾਈ (ਮਨਜਿੰਦਰ ਸਿੰਘ ਸਰੌਦ)- ਪਿਛਲੇ ਲੰਬੇ ਸਮੇਂ ਤੋਂ ਵਾਤਾਵਰਨ ਦੀ ਸਾਂਭ-ਸੰਭਾਲ ਤੇ ਹਰਾ-ਭਰਾ ਬਣਾਉਣ ਦੇ ਮਕਸਦ ਤਹਿਤ ਨਿਵੇਕਲਾ ਉੱਦਮ ਕਰ ਰਹੇ ਕਲੱਬ ਮਾਲੇਰਕੋਟਲਾ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਥੋਆ ਵਿਖੇ ਪੌਦੇ ਲਗਾਉਣ ਦਾ ਕਾਰਜ ਕੀਤਾ ਗਿਆ । ਸਕੂਲ ਦੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਜਵੰਦਾ ਤੇ ਲਾਇਨਜ਼ ਕਲੱਬ ਮਾਲੇਰਕੋਟਲਾ ਦੇ ਸਮੂਹ ਅਹੁਦੇਦਾਰ ਉਥੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਾਰਿਆਂ ਨੇ ਮਿਲ ਕੇ ਸਕੂਲ ਦੇ ਵਿੱਚ ਪੌਦੇ ਲਗਾਏ ਤੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦਾ ਅਹਿਦ ਲਿਆ। ਸਕੂਲ ਦੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਜਵੰਦਾ ਨੇ ਲਾਇਨਜ਼ ਕਲੱਬ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੱਧ ਰਹੀ ਗਲੋਬਲ ਵਾਰਮਿੰਗ ਤੇ ਪ੍ਰਦੂਸ਼ਣ ਤੋਂ ਬਚਣ ਲਈ ਹਰ ਇਨਸਾਨ ਨੂੰ ਪੌਦੇ ਲਗਾਉਣੇ ਚਾਹੀਦੇ ਹਨ ਤੇ ਉਨ੍ਹਾਂ ਦੀ ਬੱਚਿਆਂ ਵਾਂਗ ਪ੍ਰਵਰਿਸ਼ ਕਰਨੀ ਚਾਹੀਦੀ ਹੈ। ਲਾਇਨਜ਼ ਕਲੱਬ ਦੇ ਅਹੁਦੇਦਾਰਾਂ ਨੇ ਸਾਂਝੇ ਤੌਰ ‘ਤੇ ਵਾਤਾਵਰਨ ਨੂੰ ਬਚਾਉਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਸੰਸਥਾ ਵੱਲੋਂ ਸਮਾਜ ਭਲਾਈ ਤੇ ਕੁਦਰਤ ਦੀ ਸੇਵਾ ਦੇ ਅਜਿਹੇ ਕਾਰਜ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਸਕੂਲ ਦੇ ਸਟਾਫ਼ ਤੇ ਬੱਚਿਆਂ ਨੂੰ ਵੀ ਵੱਧ ਤੋਂ ਵੱਧ ਪੌਦੇ ਲਗਾਉਣ ਤੇ ਉਨ੍ਹਾਂ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕਲੱਬ ਪ੍ਰਧਾਨ ਸੰਦੀਪ ਸਿੰਗਲਾ, ਆਸ਼ੋਕ ਸਿੰਗਲਾ ਵਾਤਾਵਰਨ ਚੇਅਰਮੈਨ, ਅਨੂਪ ਚੋਪੜਾ ਕੈਸ਼ੀਅਰ ਵੇਦ ਢੀਂਗਰਾ, ਹਰੀਸ਼ ਗੁਪਤਾ, ਰਾਜੀਵ ਮਲਹੋਤਰਾ, ਡਾ ਨਾਇਰ, ਕੈੰਪਸ ਮੈਨਜ਼ਰ ਗੁਰਮੀਤ ਸਿੰਘ, ਮਾਸਟਰ ਲਖਵਿੰਦਰ ਕੁਮਾਰ. ਲੈਕਚਰਾਰ ਰਾਜਵਿੰਦਰ ਕੌਰ, ਕਰਮਜੀਤ ਸਿੰਘ ਤੇ ਸਕੂਲ ਦਾ ਸਮੂਹ ਸਟਾਫ਼, ਵਿਦਿਆਰਥੀ ਤੇ ਲਾਇਨਜ਼ ਕਲੱਬ ਦੇ ਆਹੁਦੇਦਾਰ ਹਾਜ਼ਰ ਸਨ।