ਸੁਨਾਮ ਊਧਮ ਸਿੰਘ ਵਾਲਾ, 20 ਜੁਲਾਈ (ਰੁਪਿੰਦਰ ਸਿੰਘ ਸੱਗੂ) - ਨਗਰ ਕੌਂਸਲ ਸੁਨਾਮ ਦੇ ਦਫ਼ਤਰ ਵਿਖੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਅੱਜ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ’ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ ਜੁਨੇਜਾ,ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਅਤੇ ਮੀਤ ਪ੍ਰਧਾਨ ਅਤੇ ਸ਼੍ਰੀਮਤੀ ਮੀਨਾ ਰਾਣੀ ਪਤਨੀ ਭਾਨੂੰ ਪ੍ਰਤਾਪ ਵੀ ਹਾਜ਼ਰ ਰਹੇ। ਇਸ ਮੌਕੇ ’ਤੇ ਮੰਤਰੀ ਅਮਨ ਅਰੋੜਾ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਲੋਕ ਸੇਵਾ ਅਤੇ ਵਿਕਾਸ ਲਈ ਸਮਰਪਿਤ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਵੀਂ ਟੀਮ ਸਖਤ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਨਾਲ ਨਗਰ ਕੌਂਸਲ ਸੁਨਾਮ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਨੂੰ ਯਕੀਨੀ ਬਣਾਏਗੀ।ਸ੍ਰੀ ਅਰੋੜਾ ਨੇ ਕਿਹਾ ਕਿ ਸੁਨਾਮ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਰ ਲੋਕ ਭਲਾਈ ਪ੍ਰੋਜੈਕਟ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।ਇਸ ਮੌਕੇ ਤੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਮੰਤਰੀ ਅਮਨ ਅਰੋੜਾ ਤੇ ਸਮੂਚੀ ਪਾਰਟੀ ਲੀਡਰਸ਼ਿਪ ਤੇ ਸਾਰੇ ਕੌਂਸਲਰਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ, “ਜੋ ਜ਼ਿੰਮੇਵਾਰੀ ਪਾਰਟੀ ਅਤੇ ਸ਼ਹਿਰ ਵਾਸੀਆਂ ਨੇ ਮੇਰੇ ਸਿਰ ਰੱਖੀ ਹੈ, ਮੈਂ ਉਸ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਵਾਂਗਾ ਅਤੇ ਸਹਿਰ ਦੇ ਕੰਮਾਂ ਪ੍ਰਤੀ ਹਮੇਸ਼ਾ ਹੀ ਤਤਪਰ ਰਹਾਂਗਾ ਅਤੇ ਸੁਨਾਮ ਦੇ ਸਾਰੇ ਵਾਰਡਾਂ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਮੇਰੀ ਪਹਿਲ ਹੋਵੇਗੀ।ਉਨਾ ਕਿਹਾ, “ਅਸੀਂ ਸਾਰੀ ਟੀਮ ਮਿਲ ਕੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਾਂਗੇ ਅਤੇ ਸ਼ਹਿਰ ਦੇ ਵਿਕਾਸ ਲਈ ਦਿਨ-ਰਾਤ ਕੰਮ ਕਰਾਂਗੇ ਅਤੇ , “ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਅਤੇ ਸ਼ਹਿਰ ਦੀ ਬਿਹਤਰੀ ਲਈ ਨਗਰ ਕੌਂਸਲ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।” ਇਸ ਮੌਕੇ ਤੇ ਅਮਰੀਕ ਸਿੰਘ ਧਾਲੀਵਾਲ, ਭਾਨੂੰ ਪ੍ਰਤਾਪ, ਕੁਲਵੀਰ ਸਿੰਘ ਭੰਗੂ, ਸ੍ਰੀਮਤੀ ਮੋਨਿਕਾ ਗੋਇਲ, ਰਿੰਕੂ ਆਲਮਪੂਰੀਆ, ਰੁਪਿੰਦਰ ਸਿੰਘ ਰਿੰਪੀ, ਹਰਮੇਸ ਸਿੰਘ ਪੱਪੀ, ਗੁਰਤੇਗ ਸਿੰਘ ਨਿੱਕਾ, ਮਨਿੰਦਰ ਸਿੰਘ ਲਖਮੀਰਵਾਲਾ, ਸੋਨੂੰ ਵਰਮਾ, ਰਜਨੀਸ ਗੋਲਡੀ,ਮਾਸਟਰ ਕੁਲਵੀਰ ਸਿੰਘ, ਵਿਕਰਮ ਸਿੰਘ ਵਿੱਕੀ, ਸੰਨੀ ਖਟਕ, ਰਵੀ ਕਮਲ, ਯਸਪਾਲ ਮੰਗਲਾ ਅਤੇ ਭਾਰੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਨਗਰ ਨਿਵਾਸੀ ਹਾਜ਼ਰ ਸਨ।