ਖਨੌਰੀ, 20 ਜੁਲਾਈ (ਬਲਵਿੰਦਰ ਸਿੰਘ ਥਿੰਦ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਅੱਜ ਨਗਰ ਪੰਚਾਇਤ ਖਨੌਰੀ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਲੰਬਿਤ ਮੰਗਾਂ ਦੇ ਹੱਕ ਵਿੱਚ ਸ਼ਹਿਰ ਅੰਦਰ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ, ਲੋਕਲ ਬਾਡੀ ਮੰਤਰੀ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਪੁਤਲੇ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੇ ਪ੍ਰਧਾਨ ਰੋਬਿਨ ਦੀ ਅਗਵਾਈ ਹੇਠ ਕੱਢੇ ਗਏ ਇਸ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸਫ਼ਾਈ ਕਰਮਚਾਰੀਆਂ ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਰੋਸ ਮਾਰਚ ਵਿੱਚ ਸੁਨੀਲ ਗਾਗਟ (ਨਾਭਾ), ਸੰਕਰ ਦਰਵਾੜ, ਬਲਵਾਨ (ਪਾਤੜਾਂ), ਸਫ਼ਾਈ ਸੇਵਕ ਯੂਨੀਅਨ ਘੱਗਾ ਦੇ ਪ੍ਰਧਾਨ ਮੱਖਣ ਸਿੰਘ ਅਤੇ ਅਮਰ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਯੂਨੀਅਨ ਦੇ ਵਾਈਸ ਪ੍ਰਧਾਨ ਬਲਵੀਰ ਸਿੰਘ, ਸਲਾਹਕਾਰ ਕਸ਼ਮੀਰ ਸਿੰਘ, ਕੈਸ਼ੀਅਰ ਵਿਜੇ ਕੁਮਾਰ, ਅਵਤਾਰ ਸਾਗਰ, ਸੁਖਵਿੰਦਰ, ਰਾਜੂ, ਵਾਂਗੂ ਰਾਮ, ਮੇਹਰ, ਰਾਜੇ, ਸੁਸ਼ੀਲ, ਰਿੰਕੂ, ਤਲਵਿੰਦਰ, ਸੰਜੇ, ਸੁਖਚੈਨ, ਬਲਵਿੰਦਰ, ਵਿੱਕੀ, ਰਾਜਕੁਮਾਰ, ਸੁਭਾਸ਼ ਚੰਦ, ਨਿਰਮਲਾ, ਕਮਲਾ, ਕ੍ਰਿਸ਼ਨਾ, ਸੰਤੋ ਰਾਣੀ, ਰਾਣੀ, ਭੋਲੀ, ਸੀਲਾ ਦੇਵੀ, ਗੁੱਡੀ ਦੇਵੀ, ਸਰੋਜ, ਰੋਸ਼ਨੀ, ਸੁਨੀਤਾ, ਮਨਜੂ, ਪੰਮੀ, ਰਾਮਰਤੀ, ਸੰਜੀਵ ਸਮੇਤ ਵੱਡੀ ਗਿਣਤੀ ਵਿੱਚ ਸਫ਼ਾਈ ਕਰਮਚਾਰੀ ਹਾਜ਼ਰ ਸਨ।