03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਅਮਨ ਅਰੋੜਾ ਨੇ ਮਨਪ੍ਰੀਤ ਬਾਂਸਲ ਨੂੰ ਨਗਰ ਕੌਂਸਲ ਦੇ ਪ੍ਰਧਾਨ ਦੀ ਕੁਰਸੀ ’ਤੇ ਬਿਠਾਇਆ

Ad Position 21
No active advertisement
ਅਜੀਤ ਡੈਸਕ 21-07-2026
ਸੁਨਾਮ ਊਧਮ ਸਿੰਘ ਵਾਲਾ, 20 ਜੁਲਾਈ (ਭੁੱਲਰ,ਧਾਲੀਵਾਲ)–ਸਥਾਨਕ ਨਗਰ ਕੌਂਸਲ ਦਫਤਰ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿਚ ਇਕ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਪ੍ਰਧਾਨ ਮਨਪ੍ਰੀਤ ਬਾਂਸਲ,ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਅਤੇ ਮੀਤ ਪ੍ਰਧਾਨ ਮੀਨਾ ਰਾਣੀ ਵਲੋਂ ਆਪੋ ਆਪਣਾ ਆਹੁਦਾ ਸੰਭਾਲਿਆ ਗਿਆ।ਇਸ ਸਮੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਭਾਈ ਪ੍ਰੇਮਜੀਤ ਸਿੰਘ ਦੇ ਰਾਗੀ ਜੱਥੇ ਵਲੋਂ ਰਸ ਭਿੰਨੀ ਅਵਾਜ ਵਿਚ ਕੀਰਤਨ ਕੀਤਾ ਗਿਆ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਧਾਨ ਮਨਪ੍ਰੀਤ ਬਾਂਸਲ,ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਅਤੇ ਮੀਤ ਪ੍ਰਧਾਨ ਮੀਨਾ ਰਾਣੀ ਨੂੰ ਕੁਰਸੀ ਤੇ ਬਿਠਾਉਣ ਉਪਰੰਤ ਕਿਹਾ ਕਿ ਹਰ ਇਕ ਚੁਣੇ ਹੋਏ ਨੁਮਾਇੰਦੇ ਦਾ ਫਰਜ ਬਣਦਾ ਹੈ ਕਿ ਉਹ ਸ਼ਹਿਰ ਵਾਸੀਆਂ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਏ ਕਿਉਂਕਿ ਨਗਰ ਕੌਂਸਲ ਆਪਣੇ ਆਪ ਵਿਚ ਇਕ ਸਰਕਾਰ ਹੁੰਦੀ ਹੈ।ਇਸ ਲਈ ਸ਼ਹਿਰ ਵਿਚ ਸੜਕਾਂ, ਰੋਸ਼ਨੀ,ਪਾਣੀ,ਸਾਫ ਸਫਾਈ ਅਤੇ ਵਿਕਾਸ ਦੀ ਜਿੰਮੇਵਾਰੀ ਨਗਰ ਕੌਂਸਲ ਦੀ ਹੁੰਦੀ ਹੈ।ਮੈਂ ਆਸ ਕਰਦਾ ਹਾਂ ਕਿ ਇਹ ਨਵੀਂ ਟੀਮ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਦਿਨ-ਰਾਤ ਇਕ ਕਰਕੇ ਆਪਣਾ ਕੰਮ ਕਰੇਗੀ।ਪ੍ਰਧਾਨ ਮਨਪ੍ਰੀਤ ਬਾਂਸਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਟੀਮ ਵਲੋਂ ਨਗਰ ਕੌਂਸਲ ਦੇ ਮੁਲਾਜ਼ਮਾਂ ਦੇ ਸਹਿਯੋਗ ਨਾਲ ਇਕਜੁੱਟ ਹੋਕੇ ਸ਼ਹਿਰ ਦਾ ਵਿਕਾਸ ਕਰਵਾਇਆ ਜਾਵੇਗਾ।ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਸ਼ੁਕਰੀਆ ਅਦਾ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿਚ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਲੋਕਾਂ ਕੋਲ ਘਰ-ਘਰ ਜਾਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ੍ਹ ਕੀਤੀਆਂ ਜਾਣ। ਇਸ ਮੌਕੇ ਕਾਰਜ ਸਾਧਕ ਅਫਸਰ ਬਾਲ ਕ੍ਰਿਸ਼ਨ,ਪਨਸੀਡ ਪੰਜਾਬ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ,ਚੇਅਰਮੈਨ ਮਾਰਕਿਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ,ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ,ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਕੰਬੋਜ ਵੈਲਫੇਅਰ ਬੋਰਡ ਸੰਗਰੂਰ ਦੇ ਜਿਲ੍ਹਾ ਪ੍ਰਧਾਨ ਮਨਦੀਪ ਸਿੰਘ ਜੋਸਨ,ਅਮਰੀਕ ਸਿੰਘ ਧਾਲੀਵਾਲ,ਸਰਪੰਚ ਗੁਰਚਰਨ ਸਿੰਘ ਚੌਵਾਸ ਜਖੇਪਲ,ਗੁਰਿੰਦਰਜੀਤ ਸਿੰਘ ਧਾਲੀਵਾਲ,ਕੰਵਰਜੀਤ ਸਿੰਘ ਲੱਕੀ ਧਾਲੀਵਾਲ,ਪ੍ਰਧਾਨ ਰਾਮ ਕੁਮਾਰ,ਯਸ਼ਪਾਲ ਮੰਗਲਾ,ਸਾਹਿਬ ਸਿੰਘ,ਚਮਕੌਰ ਸਿੰਘ ਹਾਂਡਾ ਅਤੇ ਕੌਂਸਲਰ ਆਸ਼ਾ ਬਜਾਜ ਅਤੇ ਗੁਰਤੇਗ ਸਿੰਘ ਨਿੱਕਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਡਾ. ਦੁੱਲਮਾਂ ਨੇ ਹਲਕਾ ਅਮਰਗੜ੍ਹ ਤੋਂ ਕਾਂਗਰਸ ਦੀ ਟਿਕਟ ਲਈ ਪੇਸ਼ ਕੀਤੀ ਦਾਅਵੇਦਾਰੀ’ ਅਗਲੀ ਖ਼ਬਰ ਸੜਕ ਹਾਦਸੇ ’ਚ ਕਾਰ ਚਾਲਕ ਦੀ ਮੌਤ
Ad Position 24
No active advertisement