03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਅਕਾਲ ਡਿਗਰੀ ਕਾਲਜ ਦੇ ਖਿਡਾਰੀਆਂ ਨੇ ਸਟੇਟ ਕਿੱਕ-ਬਾਕਸਿੰਗ ਚੈਂਪੀਅਨਸ਼ਿਪ ਵਿੱਚ ਕੀਤੀਆ ਸ਼ਾਨਦਾਰ ਪ੍ਰਾਪਤੀਆਂ

Ad Position 21
No active advertisement
ਅਜੀਤ ਡੈਸਕ 21-07-2026
ਸੰਗਰੂਰ, 20 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਸਕੂਲ, ਸੂੰਢ (ਨਵਾਂਸ਼ਹਿਰ) ਵਿਖੇ ਹੋਈ 23ਵੀਂ ਪੰਜਾਬ ਸਟੇਟ ਸੀਨੀਅਰ ਕਿੱਕਬਾਕਸਿੰਗ ਚੈਂਪੀਅਨਸ਼ਿਪ ਵਿੱਚ ਅਕਾਲ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ, ਮਸਤੂਆਣਾ ਸਾਹਿਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 5 ਸੋਨੇ ਦੇ ਤਗਮੇ ਜਿੱਤ ਕੇ ਇਲਾਕੇ ਅਤੇ ਸੰਸਥਾ ਦਾ ਨਾਮ ਰਾਸ਼ਟਰੀ ਪੱਧਰ ‘ਤੇ ਚਮਕਾਇਆ ਹੈ। ਰਾਜ ਪੱਧਰ ‘ਤੇ ਦਿਖਾਏ ਇਸ ਬਿਹਤਰੀਨ ਪ੍ਰਦਰਸ਼ਨ ਦੇ ਬਲਬੂਤੇ ਇਨ੍ਹਾਂ ਖਿਡਾਰੀਆਂ ਦੀ ਚੋਣ 1 ਤੋਂ 5 ਅਗਸਤ 2026 ਤੱਕ ਅਹਿਮਦਾਬਾਦ (ਗੁਜਰਾਤ) ਵਿਖੇ ਹੋਣ ਵਾਲੇ ਸੀਨੀਅਰ ਨੈਸ਼ਨਲ ਕਿੱਕਬਾਕਸਿੰਗ ਟੂਰਨਾਮੈਂਟ ਲਈ ਹੋ ਗਈ ਹੈ। ਕਾਲਜ ਦੇ ਖੇਡ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬੀ.ਪੀ. ਈ.ਐਸ. ਭਾਗ ਤੀਜਾ ਦੇ ਵਿਦਿਆਰਥੀ ਅੰਕੁਸ਼ ਕੁਮਾਰ ਨੇ ਮਿਊਜ਼ੀਕਲ ਫਾਰਮ ਵਿਦ ਵੈਪਨ ਅਤੇ ਮਿਊਜ਼ੀਕਲ ਫਾਰਮ ਵਿਦਆਊਟ ਵੈਪਨ ਵਿੱਚ 2 ਗੋਲਡ ਮੈਡਲ ਹਾਸਲ ਕੀਤੇ। ਇਸੇ ਤਰ੍ਹਾਂ ਬੀ.ਪੀ. ਈ.ਐਸ.. ਭਾਗ ਤੀਜਾ ਦੀ ਹੀ ਵਿਦਿਆਰਥਣ ਕੁਮਕੁਮ ਨੇ ਮਿਊਜ਼ੀਕਲ ਫਾਰਮ ਵਿਦਆਊਟ ਵੈਪਨ ਅਤੇ ਮਿਕਸ ਮਿਊਜ਼ੀਕਲ ਫਾਰਮ ਵਿੱਚ 2 ਗੋਲਡ ਮੈਡਲ ਆਪਣੇ ਨਾਮ ਕੀਤੇ। ਇਸ ਤੋਂ ਇਲਾਵਾ ਬੀ.ਪੀ. ਈ.ਐਸ. ਭਾਗ ਦੂਜਾ ਦੀ ਹੋਣਹਾਰ ਵਿਦਿਆਰਥਣ ਨੇਹਾ ਨੇ ਮਿਕਸ ਮਿਊਜ਼ੀਕਲ ਫਾਰਮ ਵਿੱਚ 1 ਗੋਲਡ ਮੈਡਲ ਜਿੱਤ ਕੇ ਸੰਸਥਾ ਦੀ ਝੋਲੀ ਪਾਇਆ। ਖਿਡਾਰੀਆਂ ਦੀ ਇਸ ਬੇਮਿਸਾਲ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅਕਾਲ ਕਾਲਜ ਕੌਂਸਲ ਦੇ ਸਕੱਤਰ ਸ੍ਰ. ਜਸਵੰਤ ਸਿੰਘ ਖਹਿਰਾ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਦੇ ਬੱਚਿਆਂ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਕੌਂਸਲ ਖਿਡਾਰੀਆਂ ਨੂੰ ਹਰ ਸੰਭਵ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਕਾਲਜ ਪ੍ਰਿੰਸੀਪਲ ਡਾ. ਗੀਤਾ ਠਾਕੁਰ ਨੇ ਖਿਡਾਰੀਆਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਕਿਹਾ ਕਿ ਸਾਡੇ ਵਿਦਿਆਰਥੀਆਂ ਨੇ ਸਟੇਟ ਪੱਧਰ ‘ਤੇ 5 ਗੋਲਡ ਮੈਡਲ ਜਿੱਤ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਅਕਾਲ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮੋਹਰੀ ਹੈ।
Ad Position 22
No active advertisement
ਪਿਛਲੀ ਖ਼ਬਰ ਔਖੇ ਸਮੇਂ ’ਚ ਸਾਥ ਛੱਡਣ ਵਾਲੇ ਵਫਾਦਾਰ ਨਹੀਂ ਹੁੰਦੇ - ਯੂਥ ਆਗੂ ਅਗਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਸਕੀਮ ਵਿਰੁੱਧ ਵਕੀਲ ਭਾਈਚਾਰੇ ’ਚ ਰੋਸ- ਐਡਵੋਕੇਟ ਰਵਨੀਤ ਜੋਤ ਸਿੰਘ
Ad Position 24
No active advertisement