ਮੂਣਕ, 20 ਜੁਲਾਈ (ਕੇਵਲ ਸਿੰਗਲਾ, ਪ੍ਰਵੀਨ ਮਦਾਨ) - ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਗੁਰਸੇਵਕ ਸਿੰਘ ਨਵਾਂ ਗਾਓਂ ਨੇ ਕਿਹਾ ਕਿ ਕੱਲ੍ਹ ਲਹਿਰਾਗਾਗਾ ਦੀ ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ ਅਤੇ ਉਹਨਾਂ ਦੇ ਬੁਲਾਰਿਆਂ ਨੇ ਪੰਜਾਬ ਦੇ ਮੁੱਦਿਆਂ ਦੀ ਗੱਲ ਕਰਨ ਦੀ ਬਜਾਏ ਸਿਰਫ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਜ਼ਹਿਰ ਉਗਲਿਆ ਜਿਸ ਦੀ ਨਿਖੇਧੀ ਕੀਤੀ ਜਾਂਦੀ ਹੈ।। ਉਨ੍ਹਾਂ ਕਿਹਾ ਕਿ ਜਦੋਂ ਪਾਰਟੀ ਸੱਤਾ ਵਿੱਚ ਸੀ ਤਾਂ ਇਹੀ ਲੋਕ ਸੁਖਬੀਰ ਸਿੰਘ ਬਾਦਲ ਦੀ ਸਿਫਤ ਕਰਦੇ ਸਨ। ਅੱਜ ਔਖੇ ਸਮੇਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਦੀ ਬਜਾਏ ਇਹ ਲੋਕ ਅਲੱਗ ਹੋ ਗਏ। ਉਨ੍ਹਾਂ ਕਿਹਾ ਕਿ ਲਹਿਰਾਗਾਗਾ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਨਾਲ ਖੜ੍ਹੇ ਹਨ। ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਲਹਿਰਾਗਾਗਾ ਦੇ ਜੰਮਪਲ ਹਨ। ਉਹ ਹਰ ਵਰਗ ਦੇ ਦੁੱਖ ਸੁੱਖ ਦੇ ਸਾਥੀ ਅਤੇ ਮਿਲਨਸਾਰ ਨੇਤਾ ਹਨ। ਪੁਨਰ ਸੁਰਜੀਤ ਅਕਾਲੀ ਦਲ ਦੇ ਨਾਂ ਹੇਠ ਇਕੱਠੇ ਹੋਏ ਲੋਕ ਸਿਰਫ ਸ਼ਬਦਾਂ ਦੇ ਤੀਰ ਚਲਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦਾ ਸੁਪਨਾ ਵੇਖ ਰਹੇ ਹਨ। ਅਸਲ ਵਫਾਦਾਰੀ ਔਖੇ ਸਮੇਂ ਵਿੱਚ ਹੀ ਪਤਾ ਲੱਗਦੀ ਹੈ। ਉਨ੍ਹਾਂ 2027 ਵਿੱਚ ਵੋਟਰਾਂ ਨੂੰ ਪਾਰਟੀ ਅਤੇ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਦਾ ਸਾਥ ਦੇਣ ਦੀ ਅਪੀਲ ਕੀਤੀ।