03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸਫਾਈ ਕਾਮਿਆਂ ਦੀ ਹੜਤਾਲ ਕਾਰਨ ਲਹਿਰਾਗਾਗਾ ’ਚ ਗੰਦਗੀ ਦੇ ਢੇਰ, ਲੋਕ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 21-07-2026
ਲਹਿਰਾਗਾਗਾ, 20 ਜੁਲਾਈ (ਅਸ਼ੋਕ ਗਰਗ) -ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਫਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਲਹਿਰਾਗਾਗਾ ਸ਼ਹਿਰ ਵਿੱਚ ਗੰਦਗੀ ਦੇ ਢੇਰ ਲੱਗ ਗਏ ਹਨ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕੂੜਾ ਨਾ ਚੁੱਕੇ ਜਾਣ ਕਾਰਨ ਹਾਲਾਤ ਦਿਨੋਂ-ਦਿਨ ਖਰਾਬ ਹੁੰਦੇ ਜਾ ਰਹੇ ਹਨ ਅਤੇ ਕਈ ਥਾਵਾਂ ‘ਤੇ ਗੰਦਗੀ ਦੇ ਢੇਰ ਡੰਪ ਦਾ ਰੂਪ ਧਾਰ ਚੁੱਕੇ ਹਨ।ਗਊਸ਼ਾਲਾ ਰੋਡ, ਮਾਰਕੀਟ ਕਮੇਟੀ ਦਫ਼ਤਰ, ਬਾਈਪਾਸ ਰੋਡ ਸਮੇਤ ਹੋਰ ਕਈ ਇਲਾਕਿਆਂ ਵਿੱਚ ਗੰਦਗੀ ਦੇ ਢੇਰਾਂ ਵਿੱਚੋਂ ਬਦਬੂ ਆਉਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਹਗੀਰਾਂ ਅਤੇ ਦੁਕਾਨਦਾਰਾਂ ਨੇ ਦੱਸਿਆ ਕਿ ਕੂੜਾ ਇਕੱਠਾ ਹੋਣ ਕਾਰਨ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਸਗੋਂ ਬਿਮਾਰੀਆਂ ਫੈਲਣ ਦਾ ਵੀ ਖ਼ਦਸ਼ਾ ਬਣ ਗਿਆ ਹੈਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਸਨਮੀਕ ਸਿੰਘ ਹੈਨਰੀ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨ ਕੇ ਉਨ੍ਹਾਂ ਨੂੰ ਡਿਊਟੀ ‘ਤੇ ਵਾਪਸ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਹਰ ਰੋਜ਼ ਗੰਦਗੀ ਅਤੇ ਸੀਵਰੇਜ ਦੀ ਸਫਾਈ ਵਰਗੇ ਮੁਸ਼ਕਲ ਕੰਮ ਕਰਦੇ ਹਨ, ਪਰ ਇਸ ਦੇ ਬਾਵਜੂਦ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਹੜਤਾਲ ਦਾ ਸਭ ਤੋਂ ਵੱਧ ਨੁਕਸਾਨ ਆਮ ਲੋਕਾਂ ਨੂੰ ਝੱਲਣਾ ਪੈ ਰਿਹਾ ਹੈ, ਇਸ ਲਈ ਸਰਕਾਰ ਨੂੰ ਜਲਦ ਤੋਂ ਜਲਦ ਇਸ ਮਾਮਲੇ ਦਾ ਹੱਲ ਕੱਢਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਢਢੋਗਲ ਦੇ ਵੱਡੀ ਗਿਣਤੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਫੜ੍ਹਿਆ ਪੱਲ੍ਹਾ ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫਸਰ ਦੀਆਂ ਰੋਜ਼ਾਨਾ ਦੀਆਂ ਮੀਟਿੰਗਾਂ ਤੋਂ ਅੱਕੇ ਅਧਿਆਪਕ ਜਥੇਬੰਦੀ ਨੇ ਚੁੱਕੇ ਸਵਾਲ
Ad Position 24
No active advertisement