ਧੂਰੀ, 20 ਜੁਲਾਈ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ) - ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸ੍ਰੀ ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਹਰ ਸ਼ਿਕਾਇਤ ਦਾ ਤਰਜੀਹੀ ਆਧਾਰ ‘ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਅਤੇ ਯੋਜਨਾਵਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਗਗਨ ਜਵੰਧਾ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਡਾਇਰੈਕਟਰ ਅਨਿਲ ਮਿੱਤਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਨਰੇਸ਼ ਸਿੰਗਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ, ਸਤਿੰਦਰ ਸਿੰਘ ਚੱਠਾ, ਐਡਵੋਕੇਟ ਹੈਪੀ ਗਰਗ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ ਅਤੇ ਹਲਕਾ ਵਾਈਸ ਕੋਆਰਡੀਨੇਟਰ ਹਰਪ੍ਰੀਤ ਸਿੰਘ ਗਿੱਲ ਵੀ ਹਾਜ਼ਰ ਸਨ।