05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

2022 ਦੀ ਤਰਜ਼ ’ਤੇ 2027 ਵਿੱਚ ਵੀ ਚੱਲੇਗੀ ‘ਆਪ’ ਦੀ ਹਨੇਰੀ–ਮੰਤਰੀ ਬਰਿੰਦਰ ਗੋਇਲ

Ad Position 21
No active advertisement
ਅਜੀਤ ਡੈਸਕ 21-07-2026
ਲਹਿਰਾਗਾਗਾ, 20 ਜੁਲਾਈ (ਅਸ਼ੋਕ ਗਰਗ) – ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਹਲਕੇ ਦੇ ਵੱਡੇ ਪਿੰਡ ਲਹਿਲ ਕਲਾਂ ਦੇ ਸੈਂਕੜੇ ਨੌਜਵਾਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋ ਗਏ। ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਇਹ ਲੋਕਾਂ ਦੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਪ੍ਰਤੀ ਵਧਦੇ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਵੱਲੋਂ ਮਿਲ ਰਿਹਾ ਭਰਪੂਰ ਸਮਰਥਨ ਇਹ ਦਰਸਾਉਂਦਾ ਹੈ ਕਿ ਉਹ ਸੂਬੇ ਦੇ ਵਿਕਾਸ ਅਤੇ ਬਦਲਾਅ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣਾ ਚਾਹੁੰਦੀ ਹੈ।ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਪੰਜਾਬ ਦੇ ਵਿਕਾਸ, ਬਿਹਤਰ ਸਿੱਖਿਆ, ਸਿਹਤ ਸਹੂਲਤਾਂ, ਰੁਜ਼ਗਾਰ ਦੇ ਮੌਕਿਆਂ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਸਰਕਾਰ ਦੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਇਸੇ ਦੌਰਾਨ ਮੰਤਰੀ ਗੋਇਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ
ਇਸ ਮੌਕੇ ਬਲਾਕ ਪ੍ਰਧਾਨ ਚਰਨਜੀਤ ਸ਼ਰਮਾ, ਸਰਪੰਚ ਜਸਪਾਲ ਸਿੰਘ, ਸਰਪੰਚ ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ, ਓਐਸਡੀ ਰਾਕੇਸ਼ ਕੁਮਾਰ ਗੁਪਤਾ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਦੀ ਹੋਈ ਮੀਟਿੰਗ ਅਗਲੀ ਖ਼ਬਰ ਲੈਂਡ ਮਾਰਗੇਜ ਬੈਂਕਾਂ ਨਾਲ ਜੁੜੀਆਂ ਮੰਗਾਂ ਜਲਦ ਨਾ ਮੰਨੀਆਂ ਤਾਂ ਵੱਡਾ ਸੰਘਰਸ਼ ਵਿੱਢਾਂਗੇ - ਕਿਸਾਨ ਆਗੂ
Ad Position 24
No active advertisement