03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਜ਼ਿਲ੍ਹਾ ਬਾਰ ਦੇ ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸੀਬੀਆ ਸਮੇਤ ਪੰਜ ਵਕੀਲਾਂ ਨੇ ਕੀਤੀ ਭੁੱਖ ਹੜਤਾਲ

Ad Position 21
No active advertisement
ਅਜੀਤ ਡੈਸਕ 22-07-2026
ਸੰਗਰੂਰ, 21 ਜੁਲਾਈ (ਧੀਰਜ ਪਸੋਰੀਆ) - ਜੁਆਇੰਟ ਐਕਸਨ ਕਮੇਟੀ ਦੇ ਸੱਦੇ ਤੇ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਵੱਲੋਂ 12 ਵੇਂ ਦਿਨ ਵੀ ਕੰਮ ਕਾਜ ਠੱਪ ਕਰਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਮੂਹਰੇ ਧਰਨਾ ਦਿੱਤਾ ਗਿਆ ਅਤੇ ਧਰਨੇ ਦੇ ਨਾਲ ਹੀ ਜ਼ਿਲਾ ਬਾਰ ਸੰਗਰੂਰ ਦੇ ਵਕੀਲਾਂ ਵੱਲੋਂ ਸ਼ੁਰੂ ਕੀਤੀ ਗਈ ਲੜੀਵਾਰ ਭੁੱਖ ਹੜਤਾਲ ਦੇ ਦੂਜੇ ਦਿਨ ਜ਼ਿਲਾ ਬਾਰ ਦੇ ਸਾਬਕਾ ਗਗਨਦੀਪ ਸਿੰਘ ਸੀਬੀਆ, ਉਪ ਪ੍ਰਧਾਨ ਜੂਹੀ ਕੌਸ਼ਲ, ਪਵਨ ਗੋਇਲ, ਰਿਚਾ ਸਿੰਗਲਾ ਅਤੇ ਸੋਭਿਤ ਕੁਮਾਰ ਸਿੰਘਲਾ ਸ਼ਾਮਿਲ ਹੋਏ। ਵਕੀਲਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਮੁੱਖ ਪਾਰਲੀਮੈਂਟ ਸਕੱਤਰ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਵਿਸ਼ੇਸ਼ ਤੌਰ ਉੱਤੇ ਪੁੱਜੇ। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਬਕਾ ਮੰਤਰੀ ਜਗਦੀਪ ਸਿੰਘ ਨਕਈ ਨੇ ਕੱਲ ਦੇ ਧਰਨੇ ਵਿੱਚ ਸ਼ਮੂਲੀਅਤ ਕੀਤੀ ਸੀ। ਪੰਜਾਬ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਗੁਰਤੇਜ ਸਿੰਘ ਗਰੇਵਾਲ ਨੇ ਵੀ ਵਿਸ਼ੇਸ਼ ਤੌਰ ਤੇ ਧਰਨੇ ਵਿੱਚ ਪੁੱਜ ਕੇ ਸੰਬੋਧਨ ਕੀਤਾ। ਜ਼ਿਲ੍ਹਾ ਬਾਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ ਅਤੇ ਸੈਕਟਰੀ ਸਿਮਰਨਦੀਪ ਸਿੰਘ ਬਲੱਗਨ ਨੇ ਕਿਹਾ ਕਿ ਜੇਕਰ ਵਕੀਲਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੋਂ ਗਰੇਜ ਨਹੀਂ ਕੀਤਾ ਜਾਵੇਗਾ। ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਵਕੀਲਾਂ ਵੱਲੋਂ 12 ਵੇਂ ਦਿਨ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆ ਬਾਰ ਦੇ ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸੀਬੀਆ, , ਸੁਰਜੀਤ ਸਿੰਘ ਗਰੇਵਾਲ, ਲਲਿਤ ਕੁਮਾਰ ਗਰਗ,ਦਲਜੀਤ ਸਿੰਘ ਸੇਖੋ,ਬੇਅੰਤ ਸਿੰਘ ਛਾਜਲੀ, ਗੁਰਪ੍ਰੀਤ ਸਿੰਘ ਚੱਠਾ ਅਤੇ ਹੋਰਨਾਂ ਨੇ ਕਿਹਾ ਕਿ ਲੀਗਲ ਏਡ ਡਿਫੈਂਸ ਕੌਂਸਲ ਦੀ ਮੌਜੂਦਾ ਨੀਤੀ ਕਈ ਗੰਭੀਰ ਖਾਮੀਆਂ ਨਾਲ ਘਿਰੀ ਹੋਈ ਹੈ ਇਸ ਲਈ ਇਸ ਨੂੰ ਤੁਰੰਤ ਵਾਪਸ ਲਿਆ ਜਾਵੇ। ਜੇਕਰ ਇਸ ਨੂੰ ਵਾਪਸ ਨਹੀਂ ਲਿਆ ਜਾਂਦਾ ਤਾਂ ਵਕੀਲ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ। ਬਾਰ ਦੇ ਉਪ ਪ੍ਰਧਾਨ ਜਗਮੀਤ ਸਿੰਘ,, ਹਰਸਿਮਰਨ ਸਿੰਘ ਥਿੰਦ, ਗੁਰਬਿੰਦਰ ਸਿੰਘ ਚੀਮਾ, ਸੰਜੀਵ ਕੁਮਾਰ ਗੋਇਲ, ਗੁਰਬਚਨ ਸਿੰਘ ਨਹਿਲ, ਗੁਰਿੰਦਰਪਾਲ ਸਿੰਘ ਕਰਤਾਰਪੁਰਾ, ਰਾਜਬੀਰ ਸਿੰਘ ਗਰੇਵਾਲ, ਕੁਲਦੀਪ ਜੈਨ, ਗੁਰਪ੍ਰੀਤ ਸਿੰਘ ਚੱਠਾ, ਬਲਜੀਤ ਕੜਵਲ,ਜਸਵੀਰ ਸਿੰਘ ਸਰਾਓ, ਅਜੇਪਾਲ ਸਿੰਘ ਅਕੋਈ, ਐਮ.ਏ. ਸ਼ਾਹ (ਜੱਗਾ) ਮਲੇਰਕੋਟਲਾ, ਰਣਜੀਤ ਸਿੰਘ ਦਿਓਲ, ਗੁਰਸੇਵਕ ਸਿੰਘ ਸਿੱਧੂ, ਰਣਧੀਰ ਸਿੰਘ ਭੰਗੂ, ਅਮਿਤ ਅਗਰਵਾਲ, ਸੌਭਿਤ ਗੋਇਲ, ਰਿਤੇਸ਼ ਜਿੰਦਲ, ਇੰਦਰਪਾਲ ਸਿੰਘ ਧਾਂਦਲੀ, ਸਵਰਨ ਸਿੰਘ ਰਟੋਲ, ਚਮਕੌਰ ਸਿੰਘ ਲਿੱਟ, ਜਸਪ੍ਰੀਤ ਕੌਰ, ਰੀਟਾ ਸਿੰਗਲਾ, ਮਨਪ੍ਰੀਤ ਕੌਰ, ਕਮਲਵੀਰ ਕੌਰ, ਗੁਰਮਹਿਕ ਕੌਰ ਗਰੇਵਾਲ, ਨੀਤਿਕਾ ਬਾਂਸਲ,ਆਸ਼ਿਮਾ, ਤਮੰਨਾ, ਗੌਰਵ ਗਰਗ (ਲਹਿਰਾ), ਕੁਲਵਿੰਦਰ ਸਿੰਘ ਤੂਰ, ਗੁਰਪ੍ਰੀਤ ਸਿੰਘ ਮਾਨ, ਸਿੰਮੀ ਮਾਨ, ਮਨਪ੍ਰੀਤ ਸਿੰਘ ਨਮੋਲ ਸਮੇਤ ਵੱਡੀ ਗਿਣਤੀ ਵਿੱਚ ਵਕੀਲਾਂ ਨੇ ਵੀ ਇਸ ਸੰਘਰਸ਼ ਦਾ ਸਮਰਥਨ ਕੀਤਾ।
Ad Position 22
No active advertisement
ਪਿਛਲੀ ਖ਼ਬਰ -ਸੁਨਾਮ ’ਚ ਲੱਗਿਆ ਮੈਗਾ ਰੋਜ਼ਗਾਰ ਮੇਲਾ- ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 61... ਅਗਲੀ ਖ਼ਬਰ ਬੀਕੇਯੂ ਉਗਰਾਹਾਂ ਬਲਾਕ ਦਿੜ੍ਹਬਾ ਵੱਲੋਂ 22 ਨੂੰ ਟੋਲ਼ ਪਲਾਜ਼ੇ ਪਰਚੀ ਮੁਕਤ ਸਬੰਧੀ ਮੀਟਿੰਗ
Ad Position 24
No active advertisement