03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

-ਸੁਨਾਮ ’ਚ ਲੱਗਿਆ ਮੈਗਾ ਰੋਜ਼ਗਾਰ ਮੇਲਾ- ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ-ਅਮਨ ਅਰੋੜਾ

Ad Position 21
No active advertisement
ਅਜੀਤ ਡੈਸਕ 22-07-2026
ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਲਾਏ ‘ਮੈਗਾ ਰੋਜ਼ਗਾਰ ਮੇਲੇ’ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੋਜ਼ਗਾਰ ਅਤੇ ਨੌਕਰੀਆਂ ਦਾ ਇੱਕ ਬਿਹਤਰੀਨ ਅਤੇ ਪ੍ਰਗਤੀਸ਼ੀਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ।ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਕਲੱਸਟਰ ਦਾ ਇਹ ਪਹਿਲਾ ਮੈਗਾ ਰੁਜ਼ਗਾਰ ਮੇਲਾ ਉਨ੍ਹਾਂ ਦੇ ਦੋਵਾਂ ਵਿਭਾਗਾਂ ਉਦਯੋਗ ਵਿਭਾਗ ਅਤੇ ਰੋਜ਼ਗਾਰ ਉਤਪੱਤੀ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਲਾਇਆ ਗਿਆ। ਇਸ ਵਿੱਚ 18 ਸਾਲ ਤੋਂ 50 ਸਾਲ ਤੱਕ ਦੇ ਉਮੀਦਵਾਰਾਂ ਨੇ ਭਾਗ ਲਿਆ ਅਤੇ ਯੋਗਤਾ ਤੇ ਤਜਰਬੇ ਦੇ ਅਨੁਸਾਰ 12 ਹਜ਼ਾਰ ਰੁਪਏ ਤੋਂ ਲੈ ਕੇ 42 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਕ ਦੀ ਤਨਖਾਹ ਵਾਲੀਆਂ ਨੌਕਰੀਆਂ ਹਾਸਲ ਕੀਤੀਆਂ।ਇਸ ਰੁਜ਼ਗਾਰ ਮੇਲੇ ਵਿੱਚ ਦੇਸ਼ ਅਤੇ ਸੂਬੇ ਦੀਆਂ 61 ਵੱਡੀਆਂ ਅਤੇ ਨਾਮੀ ਕੰਪਨੀਆਂ ਨੇ ਸ਼ਿਰਕਤ ਕੀਤੀ ਅਤੇ 2129 ਨੌਜਵਾਨਾਂ ਨੇ ਰੋਜ਼ਗਾਰ ਮੇਲੇ ਵਿੱਚ ਹਿੱਸਾ ਲਿਆ। ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ ਹੋਈ ਅਤੇ ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਨੌਕਰੀਆਂ ਲਈ ਸ਼ਾਰਟਰਿਸਟ ਕੀਤਾ। ਨੌਜਵਾਨਾਂ ਨੂੰ ਮੌਕੇ ਉੱਤੇ ਹੀ ‘ਲੈਟਰ ਆਫ ਇੰਟੈਂਟ’ ਵੀ ਦਿੱਤੇ ਗਏ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੇ ਦੌਰਾਨ ਸਰਕਾਰ ਵੱਲੋਂ ਲਗਭਗ 70 ਹਜ਼ਾਰ ਸਰਕਾਰੀ ਨੌਕਰੀਆਂ ਪੂਰੀ ਪਾਰਦਰਸ਼ਤਾ ਨਾਲ, ਬਿਨਾਂ ਕਿਸੇ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਯੋਗ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਸਿਰਫ਼ ਸਰਕਾਰੀ ਨੌਕਰੀਆਂ ਨਾਲ ਹੀ ਸਾਰੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦਿੱਤਾ ਜਾ ਸਕਦਾ, ਇਸ ਲਈ ਇੱਕ ਅਜਿਹਾ ‘ਈਕੋ-ਸਿਸਟਮ’ ਤਿਆਰ ਕਰਨਾ ਜ਼ਰੂਰੀ ਹੈ ਜਿੱਥੇ ਵੱਡੇ ਪੱਧਰ ‘ਤੇ ਪ੍ਰਾਈਵੇਟ ਕੰਪਨੀਆਂ ਅਤੇ ਉਦਯੋਗ ਵੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਕਣ।ਰੋਜ਼ਗਾਰ ਉਤਪੱਤੀ, ਸਿਖਲਾਈ ਤੇ ਹੁਨਰ ਵਿਕਾਸ ਵਿਭਾਗ ਅਤੇ ਇੰਡਸਟਰੀ ਵਿਭਾਗ ਮਿਲ ਕੇ ਇੱਕ ਪੁਲ ਵਜੋਂ ਕੰਮ ਕਰ ਰਹੇ ਹਨ ਤਾਂ ਜੋ ਕੰਪਨੀਆਂ ਅਤੇ ਨੌਜਵਾਨਾਂ ਦਾ ਆਪਸੀ ਤਾਲਮੇਲ ਕਰਵਾਇਆ ਜਾ ਸਕੇ। ਇਸ ਮੇਲੇ ਵਿੱਚ ਸ਼ਾਮਲ ਹੋਣ ਵਾਲੀਆਂ ਪ੍ਰਮੁੱਖ ਕੰਪਨੀਆਂ ਵਿੱਚ ਸੋਨਾਲੀਕਾ, ਮਹਿੰਦਰਾ ਟਰੈਕਟਰਜ਼, ਕੇ.ਆਰ.ਬੀ.ਐਲ., ਅਵਾਨੀ, ਏ.ਪੀ. ਆਰਗੈਨਿਕਸ, ਮੈਕਸ, ਨਾਹਰ ਸਪਿਨਿੰਗ ਅਤੇ ਹੋਰ ਕਈ ਵੱਡੇ ਉਦਯੋਗਿਕ ਯੂਨਿਟ ਸ਼ਾਮਲ ਸਨ।ਮੇਲੇ ਵਿੱਚ ਵੱਖ-ਵੱਖ ਪੱਧਰ ਦੀ ਵਿੱਦਿਅਕ ਅਤੇ ਤਕਨੀਕੀ ਯੋਗਤਾ ਰੱਖਣ ਵਾਲੇ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਉਪਲਬਧ ਕਰਵਾਏ ਗਏ। 10ਵੀਂ, 12ਵੀਂ, ਆਈ.ਟੀ.ਆਈ. (ਬੁਆਇਲਰ, ਇਲੈਕਟ੍ਰੀਕਲ, ਮਕੈਨੀਕਲ), ਬੀ.ਐਸਸੀ (ਨਾਨ-ਮੈਡੀਕਲ), ਬੀ.ਕਾਮ, ਗ੍ਰੈਜੂਏਟ, ਡਿਪਲੋਮਾ ਹੋਲਡਰ (ਮਕੈਨੀਕਲ ਅਤੇ ਇਲੈਕਟ੍ਰੀਕਲ) ਅਤੇ ਸੀ.ਐਨ.ਸੀ. ਕੋਰਸ ਪਾਸ ਨੌਜਵਾਨਾਂ ਨੇ ਇਸ ਮੇਲੇ ਵਿੱਚ ਹਿੱਸਾ ਲਿਆ ਅਤੇ ਨੌਕਰੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਮੀਡੀਆ ਵੱਲੋਂ ਬੈਂਗਲੁਰੂ ਅਤੇ ਹੈਦਰਾਬਾਦ ਵਰਗੇ ਸ਼ਹਿਰਾਂ ਵਾਂਗ ਪੰਜਾਬ ਵਿੱਚ ਆਈ.ਟੀ. ਹੱਬ ਬਣਾਉਣ ਬਾਰੇ ਪੁੱਛੇ ਗਏ ਸਵਾਲ ‘ਤੇ ਮੰਤਰੀ ਅਮਨ ਅਰੋੜਾ ਨੇ ਕਿਹਾ, “ਸਾਡੇ ਮੋਹਾਲੀ ਵਿੱਚ ਆਈ.ਟੀ. ਦਾ ਬਹੁਤ ਵੱਡਾ ਅਤੇ ਬਹਿਤਰੀਨ ਹੱਬ ਪਹਿਲਾਂ ਹੀ ਸਥਾਪਿਤ ਹੋ ਚੁੱਕਾ ਹੈ। ਇਸ ਤੋਂ ਇਲਾਵਾ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਰਗੇ ਵੱਡੇ ਸ਼ਹਿਰਾਂ ਵਿੱਚ ਵੀ ਹਜ਼ਾਰਾਂ ਨੌਜਵਾਨ ਰੋਜ਼ਗਾਰ ਕਰ ਰਹੇ ਹਨ। ਨੌਜਵਾਨਾਂ ਨੂੰ ਜਿੱਥੇ ਚੰਗੇ ਮੌਕੇ ਮਿਲਣ, ਉੱਥੇ ਜਾਣ ਦੀ ਪੂਰੀ ਆਜ਼ਾਦੀ ਹੋਣੀ ਚਾਹੀਦੀ ਹੈ।”ਮੇਲੇ ਦੌਰਾਨ ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ ਆਈਏਐਸ, ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਆਈਏਐਸ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅੰਕੁਰ ਮਹਿੰਦਰੂ, ਐਸਡੀਐਮ ਸੁਨਾਮ ਗਗਨਦੀਪ ਸਿੰਘ, ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਕੈਬਨਿਟ ਮੰਤਰੀ ਦੇ ਮੀਡੀਆ ਸਲਾਹਕਾਰ ਯਸ਼ਪਾਲ ਮੰਗਲਾ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਫ਼ਤ ਪ੍ਰਬੰਧਨ ਸਿਖਲਾਈ ਕੈਂਪ ਸ਼ਾਨੋ-ਸ਼ੌਕਤ ਨਾਲ ਸੰਪੰਨ ਅਗਲੀ ਖ਼ਬਰ ਜ਼ਿਲ੍ਹਾ ਬਾਰ ਦੇ ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸੀਬੀਆ ਸਮੇਤ ਪੰਜ ਵਕੀਲਾਂ ਨੇ ਕੀਤੀ ਭੁੱਖ ਹੜਤਾਲ
Ad Position 24
No active advertisement