03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਨੇ ਮੰਗਾਂ ਲੈ ਕੇ ਕੀਤੀ ਰੈਲੀ

Ad Position 21
No active advertisement
ਅਜੀਤ ਡੈਸਕ 22-07-2026
ਦਿੜ੍ਹਬਾ ਮੰਡੀ, 21 (ਹਰਬੰਸ ਸਿੰਘ ਛਾਜਲੀ)- ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਰੈਲੀ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੂਰੀ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਦਿੜ੍ਹਬਾ ਵਿੱਚ ਕੀਤੀ ਗਈ। ਸੂਬਾ ਪ੍ਰੈੱਸ ਸਕੱਤਰ ਸੰਜੀਵ ਕੌਂਡਲ ਨੇ ਕਿਹਾ ਕਿ ਰੈਲੀ ਵਿਚ ਪੰਜਾਬ ਦੇ ਸਾਰੇ ਜਿਲ੍ਹਿਆਂ ਦੇ ਸਾਥੀਆਂ ਨੇ ਸ਼ਮੂਲੀਅਤ ਕੀਤੀ। ਸੂਬਾ ਪ੍ਰਧਾਨ ਮੱਖਣ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਹੀ ਢੀਠ ਸਰਕਾਰ ਅਤੇ ਮੁਲਾਜ਼ਮ ਵਿਰੋਧੀ ਸਰਕਾਰ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕਈ ਵਾਰ ਮੀਟਿੰਗ ਕੀਤੀ। ਪਰ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਸਰਕਾਰ ਸਿਰਫ ਇਸ਼ਤਿਹਾਰ ਵਾਲੀ ਸਰਕਾਰ ਹੈ। ਅਸਲੀਅਤ ਵਿੱਚ ਪੰਜਾਬ ਸਰਕਾਰ ਨੇ ਅੱਜ ਤਕ ਮੁਲਾਜ਼ਮਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ। ਪ੍ਰਸ਼ਾਸ਼ਨ ਵੱਲੋਂ ਯੂਨੀਅਨ ਨੂੰ 5 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕਰਵਾਉਣ ਦਾ ਸਮਾਂ ਦੇਣ ਤੋਂ ਬਾਅਦ ਯੂਨੀਅਨ ਵੱਲੋਂ ਰੈਲੀ ਸਮਾਪਤ ਕੀਤੀ ਗਈ। ਰੈਲੀ ਵਿਚ ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਮੌੜ, ਤੇਜਵੰਤ ਸਿੰਘ ਫਰੀਦਕੋਟ, ਹਰਜੀਤ ਸਿੰਘ ਮੋਗਾ, ਰਾਜਪਾਲ ਸਿੰਘ ਲਸੋਈ, ਅਮਰਜੀਤ ਸਿੰਘ ਹੁਸ਼ਿਆਰਪੁਰ, ਸਤਨਾਮ ਸਿੰਘ ਤਰਨਤਾਰਨ, ਹਰਪ੍ਰੀਤ ਸਿੰਘ ਗਰੇਵਾਲ, ਚੰਦ ਸਿੰਘ ਰਸੂਲੜਾ, ਕਿਸ਼ੋਰ ਚੰਦ ਗਾਜ਼, ਸੁਖਚੈਨ ਸਿੰਘ ਬਠਿੰਡਾ, ਮਲਵਿੰਦਰ ਸੰਧੂ, ਰਾਕੇਸ਼ ਪਰੋਚਾ, ਹਰਵੀਰ ਸਿੰਘ, ਦਰਸ਼ਨ ਸਿੰਘ ਸੰਧੂ, ਧਰਮਪਾਲ ਸਿੰਘ ਲੋਟ, ਸਤਿਅਮ ਪ੍ਰਕਾਸ਼, ਰਾਜਨ ਕੁਮਾਰ ਜਲੰਧਰ, ਚਰਨਜੀਤ ਸਿੰਘ ਮੋਗਾ, ਰਾਜ ਕੁਮਾਰ ਜੈਤੋ ਅਤੇ ਰਾਜਿੰਦਰ ਕੁਮਾਰ ਪਠਾਨਕੋਟ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਦੀ ਗੱਲ ਸੁਣੀ ਜਾਵੇ-‘ਆਪ’ ਆਗੂ ਅਗਲੀ ਖ਼ਬਰ ਬਲਵਿੰਦਰ ਅੱਤਰੀ ਸਨਮਾਨਿਤ
Ad Position 24
No active advertisement