ਸੁਨਾਮ ਊਧਮ ਸਿੰਘ ਵਾਲਾ, 22 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਨੇ ਪ੍ਰੈਸ ਬਿਆਨ ਜਰੀਏ ਕਿਹਾ ਕਿ ਜੋ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵਲੋਂ ਜਿਲ੍ਹਾ ਅਤੇ ਬਲਾਕ ਪੱਧਰ ਸਮੇਤ ਪਿੰਡ ਇਕਾਈਆਂ ਵਲੋਂ ਜਥੇਬੰਦੀ ਦੇ ਨਾਂਅ ਤੇ ਵੱਖ-ਵੱਖ ਬੈਂਕਾਂ ਵਿਚ ਖਾਤੇ ਖੁੱਲ੍ਹੇ ਜਾ ਰਹੇ ਹਨ।ਜਿਸ ਨੂੰ ਲੈਕੇ ਬਹੁਤ ਸਾਰੀਆਂ ਬੈਂਕਾਂ ਵਿਚ ਖਾਤੇ ਖੁੱਲ੍ਹ ਚੁੱਕੇ ਹਨ ਜਦੋਂ ਕਿ ਇੰਡੀਅਨ ਬੈਂਕ ਗੰਢੂਆਂ ਦੇ ਅਧਿਕਾਰੀਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਹਾਂ ਦੇ ਨਾਂਅ ਤੇ ਖਾਤਾ ਖੋਲਣ ਤੋਂ ਕੋਰਾ ਜਵਾਬ ਦਿੱਤਾ ਜਾ ਰਿਹਾ ਹੈ।ਜਿਸ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਵਲੋਂ ਅੱਜ 23 ਜੁਲਾਈ ਤੋਂ ਇੰਡੀਅਨ ਬੈਂਕ ਗੰਢੂਆਂ ਦੀ ਸਾਖਾ ਅੱਗੇ ਪੱਕਾ ਮੋਰਚਾ ਲਾਉਣ ਦਾ ਫੈਸਲਾ ਕੀਤਾ ਗਿਆ ਹੈ।ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਵਲੋਂ ਇੰਡੀਅਨ ਬੈਂਕ ਗੰਢੂਆਂ ਸਾਖਾ ਅੱਗੇ ਪੱਕਾ ਮੋਰਚਾ ਖਾਤਾ ਖੁਲਵਾਉਣ ਤੱਕ ਜਾਰੀ ਰਹੇਗਾ।
ਕਿਸਾਨਾਂ ਵਲੋਂ ਅੱਜ ਤੋਂ ਇੰਡੀਅਨ ਬੈਂਕ ਗੰਢੂਆਂ ਅੱਗੇ ਪੱਕਾ ਮੋਰਚਾ
ਅਜੀਤ ਡੈਸਕ
23-07-2026