05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਕਾਂਗਰਸੀਆਂ ਵਲੋਂ ਦਿੱਲੀ ਅਤੇ ਪੰਜਾਬ ਵਿਚ ਪੁਲਿਸ ਤਸ਼ੱਦਦ ਖਿਲ਼ਾਫ ਜ਼ਬਰਦਸਤ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 24-07-2026

ਮਾਲੇਰਕੋਟਲਾ, 23 ਜੁਲਾਈ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) – ਦਿੱਲੀ ਜੰਤਰ ਮੰਤਰ ਸਮੇਤ ਪਟਿਆਲਾ, ਖੰਨਾ ਤੇ ਬਰਨਾਲਾ ਵਿਚ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਤਸੱਦਦ ਖਿਲਾਫ ਕਾਂਗਰਸੀਆਂ ਨੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਬੀਬਾ ਨਿਸ਼ਾਤ ਅਖਤਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਜਬਰਸਤ ਰੋਸ਼ ਪ੍ਰਦਰਸ਼ਨ ਕੀਤਾ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਬੀਬਾ ਨਿਸ਼ਾਤ ਅਖਤਰ ਨੇ ਕਿਹਾ ਕਿ ਦਿੱਲੀ ਦੇ ਜੰਤਰ ਮੰਤਰ ’ਚ ਸ਼ਾਂਤਮਈ ਰੋਸ਼ ਪ੍ਰਦਰਸ਼ਨ ਕਰਕੇ ਨੀਟ ਇਮਤਿਹਾਨ ਵਿਚ ਧਾਂਦਲੀ ਸੰਬੰਧੀ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫਾ ਮੰਗ ਰਹੇ ਨੌਜਵਾਨਾਂ ਉਪਰ ਭਾਜਪਾ ਸਰਕਾਰ ਵੱਲੋਂ ਕੀਤਾ ਅੰਨ੍ਹਾਂ ਤਸੱਦਦ ਲੋਕਤੰਤਰ ਦੇ ਮੱਥੇ ’ਤੇ ਕਲੰਕ ਹੈ। ਉਹਨਾਂ ਕਿਹਾ ਕਿ ਸ਼ਾਂਤਮਈ ਧਰਨਿਆਂ ਤੋਂ ਘਬਰਾਈ ਮੋਦੀ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਦੇਸ਼ ਦੇ ਲੋਕਤੰਤਰੀ ਢਾਂਚੇ ਲਈ ਬਹੁਤ ਖ਼ਤਰਨਾਕ ਹੈ।ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਵਰ੍ਹਦਿਆਂ ਬੀਬਾ ਨਿਸ਼ਾਤ ਨੇ ਕਿਹਾ ਕਿ ਬਦਲਾਅ ਦੇ ਵਾਅਦੇ ਨਾਲ ਸਤ੍ਹਾ ’ਤੇ ਪਹੁੰਚੀ ਭਗਵੰਤ ਮਾਨ ਸਰਕਾਰ ਪਟਿਆਲਾ, ਖੰਨਾ ਅਤੇ ਬਰਨਾਲਾ ‘ਚ ਹੱਕ ਮੰਗਦੇ ਲੋਕਾਂ ‘ਤੇ ਪੁਲਿਸ ਤਸ਼ੱਦਦ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਇਹਨਾਂ ਪੁਲਿਸ ਤਸੱਦਦਾਂ ਦਾ ਖਮਿਆਜ਼ਾ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ।ਇਸ ਮੌਕੇ ਧਰਨਾਕਾਰੀਆਂ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਪਿੱਟ ਸਿਆਪਾ ਕੀਤਾ ਗਿਆ। ਸੰਬੋਧਨ ਕਰਨ ਵਾਲੇ ਕਾਂਗਰਸੀ ਆਂਗੂਆਂ ਵਿਚ ਹੋਰਨਾਂ ਤੋਂ ਇਲਾਵਾ ਕਮਲ ਧਾਲੀਵਾਲ, ਅਮਨਦੀਪ ਕੌਰ ਖੰਗੂੜਾ, ਮੁਹੰਮਦ ਅਨਵਾਰ ਮਹਿਬੂਬ, ਜ਼ਿਲ੍ਹਾ ਪਰਿਸ਼ਦ ਮੈਂਬਰ ਮਨਿੰਦਰ ਸਿੰਘ ਚਹਿਲ, ਰੂਬਲ ਨਾਰੀਕੇ, ਕਾਮਰੇਡ ਸੁਲੇਮਾਨ ਜੋਸ਼, ਬਲਾਕ ਪ੍ਰਧਾਨ ਮੁਹੰਮਦ ਜਾਵੇਦ, ਸਰਪੰਚ ਜਸਵਿੰਦਰ ਸਿੰਘ ਕੁਠਾਲਾ, ਬਾਬੂ ਸੁਭਾਸ਼ ਚੰਦਰ ਸਿੰਗਲਾ, ਸੁਖਵਿੰਦਰ ਸਿੰਘ ਸੁੱਖਾ ਦਸੌਂਧਾ ਸਿੰਘ ਵਾਲਾ,ਹਰਿੰਦਰ ਸਿੰਘ ਆਹਨਖੇੜੀ ਮਹਿਮੂਦ ਰਾਣਾ, ਹਰਜਿੰਦਰ ਸਿੰਘ ਕਾਕਾ, ਲਾਲ ਸਿੰਘ ਤੋਲੇਵਾਲ, ਸੁਖਦੇਵ ਸਿੰਘ ਚੱਕ ਅਤੇ ਨਿਰਮਲ ਸਿੰਘ ਧਲੇਰ ਆਦਿ ਸ਼ਾਮਲ ਸਨ।

Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਨੇ ਪਿੰਡ ਹਮੀਦੀ, ਖ਼ਿਆਲੀ ਅਤੇ ਕੁਰੜ ਵਿਖੇ ਡਰੇਨਾਂ ਦੀ ਸਫ਼ਾਈ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਨਾਕਸ ਬਿਜਲੀ ਸਪਲਾਈ ਤੋਂ ਅੱਕੇ ਕਿਸਾਨਾਂ ਵਲੋਂ ਚੱਕਾ ਜਾਮ
Ad Position 24
No active advertisement