05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਐੱਸ.ਡੀ.ਐੱਮ. ਨੇ ਪਿੰਡ ਹਮੀਦੀ, ਖ਼ਿਆਲੀ ਅਤੇ ਕੁਰੜ ਵਿਖੇ ਡਰੇਨਾਂ ਦੀ ਸਫ਼ਾਈ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 24-07-2026

ਮਹਿਲ ਕਲਾਂ, 23 ਜੁਲਾਈ (ਅਵਤਾਰ ਸਿੰਘ ਅਣਖੀ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹ ਅਤੇ ਜਲ ਭਰਾਅ ਦੀਆਂ ਸਥਿਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਰੇਨਾਂ ਦੀ ਸਫ਼ਾਈ ਦੇ ਕੰਮ ਨੂੰ ਪੂਰੀ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਐਸ.ਡੀ.ਐਮ. ਮਹਿਲ ਕਲਾਂ ਸ੍ਰੀ ਬੇਅੰਤ ਸਿੰਘ ਸਿੱਧੂ ਨੇ ਮਹਿਲ ਕਲਾਂ ਸਬ ਡਵੀਜ਼ਨ ਅਧੀਨ ਆਉਂਦੀਆਂ ਵੱਖ-ਵੱਖ ਮੁੱਖ ਡਰੇਨਾਂ ਦਾ ਦੌਰਾ ਕਰ ਕੇ ਸਫ਼ਾਈ ਕਾਰਜਾਂ ਦਾ ਮੌਕੇ ’ਤੇ ਨਿਰੀਖਣ ਕੀਤਾ। ਦੌਰੇ ਦੌਰਾਨ ਉਨ੍ਹਾਂ ਨੇ ਪਿੰਡ ਹਮੀਦੀ ਵਿਖੇ ਅਪਰ ਲਸਾੜਾ ਡਰੇਨ ਅਤੇ ਮਹਿਲ ਕਲਾਂ ਤੇ ਖ਼ਿਆਲੀ ਵਿਖੇ ਕੁਰੜ ਡਰੇਨ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਸਫ਼ਾਈ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਡਰੇਨਾਂ ਵਿਚੋਂ ਚਿੱਕੜ, ਜੰਗਲੀ ਬੂਟੀ ਅਤੇ ਹੋਰ ਰੁਕਾਵਟਾਂ ਨੂੰ ਛੇਤੀ ਤੋਂ ਛੇਤੀ ਹਟਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਫ਼ਾਈ ਕਾਰਜ ਕਿਸੇ ਵੀ ਹਾਲਤ ਵਿਚ ਅਧੂਰੇ ਨਾ ਰਹਿਣ, ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਨਿਰਵਿਘਨ ਜਾਰੀ ਰਹੇ ਅਤੇ ਕਿਸਾਨਾਂ ਦੀਆਂ ਫ਼ਸਲਾਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਨੂੰ ਕਿਸੇ ਤਰ੍ਹਾਂ ਦੇ ਜਲ ਭਰਾਅ ਦਾ ਸਾਹਮਣਾ ਨਾ ਕਰਨਾ ਪਵੇ। ਐਸ.ਡੀ.ਐਮ. ਸ੍ਰੀ ਬੇਅੰਤ ਸਿੰਘ ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਪਹਿਲ ਦੇ ਰਿਹਾ ਹੈ। ਉਨ੍ਹਾਂ ਨੇ ਸਾਰੇ ਸਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ, ਫ਼ੀਲਡ ਪੱਧਰ ’ਤੇ ਲਗਾਤਾਰ ਨਿਗਰਾਨੀ ਰੱਖਣ ਅਤੇ ਬਰਸਾਤ ਦੌਰਾਨ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਤੁਰੰਤ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਪਾਣੀ ਦੀ ਨਿਕਾਸੀ ਵਿਚ ਰੁਕਾਵਟ ਸਾਹਮਣੇ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਮਾਨਸੂਨ ਦੇ ਮੱਦੇਨਜ਼ਰ ਡਰੇਨਾਂ ਦੀ ਸਮੇਂ ਸਿਰ ਸਫ਼ਾਈ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਨਾਲ ਹੜ੍ਹ ਵਰਗੀਆਂ ਸਥਿਤੀਆਂ ਤੋਂ ਬਚਾਅ ਦੇ ਨਾਲ-ਨਾਲ ਖੇਤੀਬਾੜੀ ਅਤੇ ਆਮ ਜਨ-ਜੀਵਨ ਨੂੰ ਵੀ ਵੱਡੀ ਰਾਹਤ ਮਿਲਦੀ ਹੈ। ਪ੍ਰਸ਼ਾਸਨ ਵਲੋਂ ਇਸ ਕੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਹੋਵੇ। ਇਸ ਮੌਕੇ ਡਰੇਨੇਜ ਵਿਭਾਗ ਦੇ ਅਧਿਕਾਰੀ ਅਤੇ ਐਸ.ਡੀ.ਐਮ. ਦਫ਼ਤਰ ਮਹਿਲ ਕਲਾਂ ਦੇ ਸੁਪਰਡੈਂਟ ਸ੍ਰੀ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ... ਅਗਲੀ ਖ਼ਬਰ ਕਾਂਗਰਸੀਆਂ ਵਲੋਂ ਦਿੱਲੀ ਅਤੇ ਪੰਜਾਬ ਵਿਚ ਪੁਲਿਸ ਤਸ਼ੱਦਦ ਖਿਲ਼ਾਫ ਜ਼ਬਰਦਸਤ ਰੋਸ ਪ੍ਰਦਰਸ਼ਨ
Ad Position 24
No active advertisement