05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 24-07-2026

ਸੰਗਰੂਰ, 23 ਜੁਲਾਈ (ਧੀਰਜ ਪਸੋਰੀਆ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਕਿਸਾਨਾਂ ਨੂੰ ਸਿੰਚਾਈ ਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਸੰਗਰੂਰ ਦੇ ਪਿੰਡ ਰੂਪਾਹੇੜੀ ਵਿਖੇ ਮੋਘਾ ਨੰਬਰ 44550/ਆਰ ਅਧੀਨ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਰੱਖਿਆ ਗਿਆ। 18.16 ਲੱਖ ਰੁਪਏ ਦੀ ਲਾਗਤ ਦੇ ਇਸ ਪਰੋਜੈਕਟ ਤਹਿਤ 48.98 ਹੈਕਟੇਅਰ ਖੇਤੀਯੋਗ ਰਕਬੇ ਨੂੰ ਸਿੰਚਾਈ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਪਿੰਡ ਦੇ ਕਰੀਬ 27 ਕਿਸਾਨ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਹਿਰੀ ਪਾਣੀ ਦੀ ਸੁਚੱਜੀ ਅਤੇ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਪਾਈਪਲਾਈਨ ਪ੍ਰੋਜੈਕਟਾਂ ਨਾਲ ਨਾ ਸਿਰਫ਼ ਪਾਣੀ ਦੀ ਬੱਚਤ ਹੋਵੇਗੀ, ਸਗੋਂ ਕਿਸਾਨਾਂ ਨੂੰ ਸਮੇਂ ਸਿਰ ਸਿੰਚਾਈ ਦੀ ਸਹੂਲਤ ਮਿਲੇਗੀ ਅਤੇ ਖੇਤੀ ਦੀ ਲਾਗਤ ਵਿੱਚ ਵੀ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਫਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ, ਪਾਣੀ ਦੀ ਬੇਲੋੜੀ ਬਰਬਾਦੀ ਰੁਕੇਗੀ ਅਤੇ ਧਰਤੀ ਹੇਠਲੇ ਪਾਣੀ ਦੀ 20 ਤੋਂ 30 ਫ਼ੀਸਦੀ ਤੱਕ ਬੱਚਤ ਸੰਭਵ ਹੋਵੇਗੀ।ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਧਰਤੀ ਹੇਠਲੇ ਪਾਣੀ ਦਾ ਡਿੱਗਦਾ ਪੱਧਰ ਪੰਜਾਬ ਲਈ ਇੱਕ ਵੱਡੀ ਚੁਣੌਤੀ ਹੈ। ਇਸ ਲਈ ਹਰ ਕਿਸਾਨ ਦਾ ਫ਼ਰਜ਼ ਬਣਦਾ ਹੈ ਕਿ ਉਹ ਟਿਊਬਵੈੱਲਾਂ ‘ਤੇ ਨਿਰਭਰਤਾ ਘਟਾ ਕੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅੱਜ ਪਾਣੀ ਦੀ ਸੰਭਾਲ ਕਰਾਂਗੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਇਹ ਅਨਮੋਲ ਕੁਦਰਤੀ ਸਰੋਤ ਸੁਰੱਖਿਅਤ ਰਹੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ, ਖੇਤੀ ਨੂੰ ਲਾਭਕਾਰੀ ਬਣਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਵਰਗੇ ਪ੍ਰੋਜੈਕਟ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹਨ।ਇਸ ਮੌਕੇ ਮਨਦੀਪ ਰੂਪਾਹੇੜੀ, ਸੂਰਾਜ ਖਾਨ, ਜੱਗੂ ਸਾਰੋ, ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ, ਪਿੰਡ ਦੇ ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਲਾਠੀਚਾਰਜ ਦੇ ਵਿਰੋਧ ’ਚ ਯੂਥ ਕਾਂਗਰਸ ਵੱਲੋਂ ਮੋਦੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਐੱਸ.ਡੀ.ਐੱਮ. ਨੇ ਪਿੰਡ ਹਮੀਦੀ, ਖ਼ਿਆਲੀ ਅਤੇ ਕੁਰੜ ਵਿਖੇ ਡਰੇਨਾਂ ਦੀ ਸਫ਼ਾਈ ਦਾ ਲਿਆ ਜਾਇਜ਼ਾ
Ad Position 24
No active advertisement