05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਮਾਵਾਂ ਧੀਆਂ ਦੇ ਸਤਿਕਾਰ ਦਾ ਢੰਡੋਰਾ ਪਿੱਟਣ ਵਾਲੀ ਸਰਕਾਰ ਦਾ ਚਿਹਰਾ ਹੋਇਆ ਬੇਨਕਾਬ-ਵਿਨਰਜੀਤ ਸਿੰਘ ਖਡਿਆਲ

Ad Position 21
No active advertisement
ਅਜੀਤ ਡੈਸਕ 24-07-2026
ਸੁਨਾਮ ਊਧਮ ਸਿੰਘ ਵਾਲਾ, 23 ਜੁਲਾਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਵਾਂ ਭੈਣਾਂ ਨੂੰ ਸਤਿਕਾਰ ਦੇਣ ਦਾ ਢੰਡੋਰਾ ਪਿੱਟ ਰਹੀ ਸੂਬੇ ਦੀ ਮੌਜੂਦਾ ਸਰਕਾਰ ਦੀ ਸਹਿ ਤੇ ਪੁਲਿਸ ਵਲੋਂ ਬੀਤੀ ਕੱਲ ਬਰਨਾਲਾ ਵਿਖੇ ਸਫਾਈ ਸੇਵਕਾਂ ਦੀ ਹੜਤਾਲ ਦੌਰਾਨ ਔਰਤਾਂ ਤੇ ਕੀਤੇ ਗਏ ਤਸੱਦਦ ਕਾਰਨ ਆਪ ਸਰਕਾਰ ਦਾ ਚਿਹਰਾ ਬੇਨਕਾਬ ਹੋ ਗਿਆ ਹੈ। ਜਿਸ ਵਿਚ ਪੁਲਿਸ ਦੇ ਜਵਾਨਾਂ ਵਲੋਂ ਪ੍ਰਦਰਸ਼ਨਕਾਰੀ ਬੀਬੀਆਂ ਨੂੰ ਡਾਂਗਾਂ ਨਾਲ ਬੁਰੀ ਤਰ੍ਹਾਂ ਕੁੱਟਕੇ ਜਖਮੀ ਕਰ ਦਿੱਤਾ ਗਿਆ। ਜਿਸ ਦੀ ਸ਼੍ਰੋਮਣੀ ਅਕਾਲੀ ਦਲ ਬਾਦਲ ਸਖਤ ਨਿੰਦਿਆ ਕਰਦਾ ਹੈ। ਉਨ੍ਹਾਂ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਵਿਖੇ ਵਿਦਿਆਰਥੀਆਂ ਤੇ ਕੀਤੇ ਗਏ ਅੰਨੇਵਾਹ ਲਾਠੀਚਾਰਜ ਤੇ ਹਮਦਰਦੀ ਜਿਤਾਉਂਦਿਆਂ ਨਿਖੇਧੀ ਕਰਦੇ ਹਨ ਜਦੋਂ ਕਿ ਪੰਜਾਬ ਵਿਚ ਹਰ ਰੋਜ਼ ਲਾਠੀਚਾਰਜ ਹੋ ਰਹੇ ਹਨ। ਉਨ੍ਹਾਂ ਨੂੰ ਲੈਕੇ ਇਨ੍ਹਾਂ ਦੀ ਜਬਾਨ ਕਿਉ ਬੰਦ ਹੈ? ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਜਿਲੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਸੰਗਰੂਰ ਜ਼ਿਲ੍ਹੇ ਨਾਲ ਸਬੰਧਿਤ ਹਨ ਪਰ ਇਥੇ ਕੋਈ ਵੀ ਵੱਡਾ ਉਦਯੋਗ ਅਤੇ ਨਾਂ ਕੋਈ ਮੈਡੀਕਲ ਕਾਲਜ ਲੈ ਕੇ ਆਏ ਹਨ।ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ ਬਲਕਿ ਆਮ ਆਦਮੀ ਪਾਰਟੀ ਦੀ ਪਿੱਠ ਥਪ ਥਪਾਉਣ ਲਈ ਇਸ਼ਤਿਹਾਰਬਾਜੀ ਦਾ ਸਹਾਰਾ ਲਿਆ ਜਾ ਰਿਹਾ ਹੈ। ਜਿਸ ਨਾਲ ਲੋਕਾਂ ਦਾ ਪੈਸਾ ਬਰਬਾਦ ਹੋ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਇੰਨਾਂ ਦੇ ਡਰਾਮੇ ਤੋਂ ਅੱਕ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਪਛਤਾ ਰਹੇ ਹਨ ਅਤੇ ਹੁਣ 2027 ਵਿੱਚ ਇੰਨਾਂ ਦੇ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਜਦੋਂ ਕਿ ਪੰਜਾਬ ਦੇ ਲੋਕਾਂ ਦੀ ਹਮਦਰਦੀ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਹੈ!
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਮਿਆਂ ਨੇ ਹਲਕਾ ਸਾਹਨੇਵਾਲ ਤੋਂ 27 ਨੂੰ ਝੰਡਾ ਮਾਰਚ ਕਰਨ ਦਾ ਕੀਤਾ ਐਲਾਨ ਅਗਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਹੱਲ ਸਰਕਾਰ ਦੀ ਪਹਿਲ : ਨਰਿੰਦਰ ਕੌਰ ਭਰਾਜ
Ad Position 24
No active advertisement