06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮੁਲਾਜ਼ਮ ਆਗੂਆਂ ਵਲੋਂ ਸਫ਼ਾਈ ਸੇਵਕਾਂ, ਨਰੇਗਾ ਕਰਮਚਾਰੀਆਂ ਤੇ ਵਿਦਿਆਰਥੀਆਂ ’ਤੇ ਕੀਤੇ ਲਾਠੀਚਾਰਜ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 25-07-2026
ਧੂਰੀ, 24 ਜੁਲਾਈ (ਸੰਜੇ ਲਹਿਰੀ) - ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੇਲਾ ਸਿੰਘ ਪੁੰਨਾਂਵਾਲ, ਜਰਨਲ ਸਕੱਤਰ ਹੰਸ ਰਾਜ ਦੀਦਾਰਗੜ੍ਹ, ਇੰਦਰ ਸਿੰਘ ਧੂਰੀ ਨੇ ਸਫ਼ਾਈ ਸੇਵਕਾਂ, ਨਰੇਗਾ ਕਰਮਚਾਰੀਆਂ ਤੇ ਪੰਜਾਬ ਸਰਕਾਰ ਦੀ ਸ਼ਹਿ ਤੇ ਪੰਜਾਬ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ, ਉਨਾਂ ਕੇਂਦਰ ਸਰਕਾਰ ਵੱਲੋਂ ਵਿਦਿਆਰਥੀਆਂ ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦੇ ਚੱਲ ਰਹੇ ਸੰਘਰਸ਼ ਦੀ ਜ਼ੋਰਦਾਰ ਹਮਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਅਪਨਾ ਅੜੀਅਲ ਰੱਵੀਈਆ ਛੱਡ ਕੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਤਰੁੰਤ ਕਰੇ, ਚੋਣਾਂ ਦੌਰਾਨ ਕੀਤੇ ਵਾਅਦੇ ਮੁਤਾਬਕ ਕੱਚੇ ਆਊਟ ਸੋਰਸ ਕਰਮਚਾਰੀਆਂ ਨੂੰ ਪੱਕੇ ਕੀਤਾ ਜਾਵੇ। ਅੱਜ ਸਫਾਈ ਸੇਵਕ ਯੂਨੀਅਨ ਦੀ ਚੱਲ ਰਹੀ ਹੜਤਾਲ ਵਿੱਚ ਸਮਰਥਨ ਵਜੋਂ ਪਹੁੰਚੇ ਇਹਨਾਂ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਬਿਆਨ ਦੇ ਰਹੇ ਹਨ ਕਿ ਸੂਬੇ ਵਿੱਚੋਂ ਠੇਕੇਦਾਰੀ ਸਿਸਟਮ ਖਤਮ ਕਰ ਦਿੱਤਾ ਗਿਆ ਜੇਕਰ ਇਹ ਸੱਚ ਹੈ ਤਾਂ ਫਿਰ ਮੁਲਾਜ਼ਮ ਧਰਨਾ ਦੇਣ ਲਈ ਮਜਬੂਰ ਕਿਉਂ ਹਨ ਉਹਨਾਂ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਦਿੱਲੀ ਦੇ ਜੰਤਰ ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਉੱਪਰ ਲਾਠੀ ਚਾਰਜ ਕਰਨਾ ਬਹੁਤ ਹੀ ਮੰਦਭਾਗਾ ਹੈ ਤੇ ਸਰਕਾਰਾਂ ਨੂੰ ਸਰਕਾਰਾਂ ਬਣਾਉਣ ਵਾਲੇ ਲੋਕਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਨਹੀਂ ਕਰਨਾ ਚਾਹੀਦਾ ਬਲਕਿ ਇਹਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸੰਗਰੂਰ ਦੇ ਕਿਸਾਨਾਂ ਨੂੰ ਵੱਡੀ ਸੌਗਾਤ; 120 ਲੱਖ ਰੁਪਏ ਦੀ ਲਾਗਤ ਨਾਲ ‘ਨਿਊ ਚੰਗਾਲ ਮਾਈਨਰ’ ਨਵੀਨੀਕਰਨ ਉਪਰੰਤ ਲੋਕ... ਅਗਲੀ ਖ਼ਬਰ ਐਡਵੋਕੇਟ ਲਲਿਤ ਗਰਗ ਸਮੇਤ 10 ਵਕੀਲਾਂ ਨੇ ਕੀਤੀ ਭੁੱਖ ਹੜਤਾਲ
Ad Position 24
No active advertisement